Garry Sandhu 'ਤੇ ਸ਼ੋਅ ਦੌਰਾਨ ਹੋਇਆ ਹਮਲਾ

Monday, Nov 18, 2024 - 10:24 AM (IST)

Garry Sandhu 'ਤੇ ਸ਼ੋਅ ਦੌਰਾਨ ਹੋਇਆ ਹਮਲਾ

ਨਵੀਂ ਦਿੱਲੀ- ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਪਾਲੀਵੁੱਡ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। ਦਰਅਸਲ, ਹਾਲ ਹੀ ਵਿੱਚ ਗੈਰੀ ਸੰਧੂ 'ਤੇ ਆਸਟ੍ਰੇਲੀਆ 'ਚ ਲਾਈਵ ਸ਼ੋਅ ਦੌਰਾਨ ਜ਼ੁਬਾਨੀ ਬਹਿਸ ਤੋਂ ਬਾਅਦ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ -ਨਵੇਂ ਗੀਤ ਨਾਲ ਧੂੰਮਾਂ ਪਾਉਣ ਆ ਰਹੇ ਨੇ ਗਾਇਕ ਚੰਦਰਾ ਬਰਾੜ

ਅਣਜਾਣ ਵਿਅਕਤੀ ਨੇ ਕਲਾਕਾਰ ਉੱਪਰ ਕੀਤਾ ਹਮਲਾ ?

ਜਿਸ ਵਿੱਚ ਕੁਝ ਆਨਲਾਈਨ ਯੂਜ਼ਰ ਦਾ ਕਹਿਣਾ ਹੈ ਕਿ ਇੱਕ ਅਣਜਾਣ ਵਿਅਕਤੀ ਕਲਾਕਾਰ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕਰਨ ਵਾਲਾ ਇੱਕ ਸੱਚਾ ਪ੍ਰਸ਼ੰਸਕ ਹੋ ਸਕਦਾ ਹੈ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਕਿ ਹੋਰ ਲੈ ਪੰਗੇ ਦਰਸ਼ਕਾਂ ਨਾਲ। ਹਾਲਾਂਕਿ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਕਿ ਇਹ ਹਮਲਾ ਹੈ ਜਾਂ ਫੈਨਜ਼ ਵੱਲੋਂ ਜੱਫੀ ਪਾਉਣ ਦੀ ਕੋਸ਼ਿਸ਼। ਇਹ ਵੀਡੀਓ punjabimelodies ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਹਰ ਪਾਸੇ ਤੜਥੱਲੀ ਮਚਾ ਦਿੱਤੀ ਹੈ। ਨਿਊ ਸਾਊਥ ਵੇਲਜ਼ ਦੀ ਪੁਲਸ ਮੌਕੇ 'ਤੇ ਮੌਜੂਦ ਸੀ ਅਤੇ ਸ਼ੱਕੀ ਨੂੰ ਜਲਦੀ ਹੀ ਕਾਬੂ ਕਰ ਲਿਆ। ਇਸ ਘਟਨਾ ਬਾਰੇ ਨਾ ਤਾਂ ਕਲਾਕਾਰ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਬਿਆਨ ਜਾਰੀ ਕੀਤਾ ਹੈ। ਇੰਟਰਨੈੱਟ ਉੱਪਰ ਅਜਿਹੇ ਕਈ ਵੀਡੀਓ ਵਾਇਰਲ ਹੋ ਰਹੇ ਹਨ, ਪਰ ਕੋਈ ਸਪੱਸ਼ਟ ਬਿਆਨ ਸਾਹਮਣੇ ਨਹੀਂ ਆਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News