ਗਾਇਕ ਗੁਰਨਾਮ ਭੁੱਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦੀ ਹੋਈ ਮੌਤ

Wednesday, Oct 23, 2024 - 09:47 AM (IST)

ਗਾਇਕ ਗੁਰਨਾਮ ਭੁੱਲਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕਰੀਬੀ ਦੀ ਹੋਈ ਮੌਤ

ਜਲੰਧਰ- ਪੰਜਾਬੀ ਗਾਇਕ ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।ਦੱਸ ਦਈਏ ਕਿ ਗੁਰਨਾਮ ਭੁੱਲਰਦੇ ਤਾਇਆ ਜੀ ਕਿਰਪਾਲ ਸਿੰਘ ਭੁੱਲਰ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਜਾਣਕਾਰੀ ਖੁਦ ਗਾਇਕ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਦਿੱਤੀ ਹੈ। ਗੁਰਨਾਮ ਭੁੱਲਰ ਨੇ ਅੰਤਿਮ ਅਰਦਾਸ ਦਾ ਇੱਕ ਕਾਰਡ ਸਾਂਝਾ ਕੀਤਾ ਹੈ।ਜਿਸ ‘ਚ ਦੱਸਿਆ ਗਿਆ ਹੈ ਕਿ ‘ਸਰਦਾਰ ਕਿਰਪਾਲ ਸਿੰਘ ਭੁੱਲਰ 19 ਅਕਤੂਬਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੁ ਚਰਨਾਂ ‘ਚ ਜਾ ਵਿਰਾਜੇ ਹਨ ।

 

ਉਨ੍ਹਾਂ ਦਾ ਭੋਗ ਅਤੇ ਅੰਤਿਮ ਅਰਦਾਸ 26 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਬਾਬਾ ਰਾਮ ਲਾਲ ਜੀ, ਪਿੰਡ ਕਮਾਲ ਵਾਲਾ ਫਾਜ਼ਿਲਕਾ ਵਿਖੇ ਹੋਵੇਗੀ । ਮੈਂ ਆਪ ਜੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਦੇ ਲਈ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ। ਗੁਰਨਾਮ ਭੁੱਲਰ ਨੇ ਇਸ ਪੋਸਟ ਨੂੰ ਜਿਉਂ ਹੀ ਸਾਂਝਾ ਕੀਤਾ ਤਾਂ ਫੈਨਜ਼ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਦੇ ਤਾਇਆ ਜੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ -Tv ਦੀ ਮਸ਼ਹੂਰ ਅਦਾਕਾਰਾ ਦ੍ਰਿਸ਼ਟੀ ਧਾਮੀ ਬਣੀ ਮਾਂ

ਕੰਮ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Priyanka

Content Editor

Related News