ਗਾਇਕ ਕਰਨ ਔਜਲਾ ਨੂੰ ਵੱਡਾ ਝਟਕਾ, ਲੱਗਾ 1.16 ਕਰੋੜ ਦਾ ਜੁਰਮਾਨਾ

Friday, Dec 13, 2024 - 12:04 PM (IST)

ਚੰਡੀਗੜ੍ਹ- ਮਸ਼ਹੂਰ ਗਾਇਕ ਕਰਨ ਔਜਲਾ ਨੂੰ ਵੱਡਾ ਝਟਕਾ ਲੱਗਿਆ ਹੈ। ਸੂਤਰਾਂ ਮੁਤਾਬਕ ਗਾਇਕ ਨੂੰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ। ਤੈਅ ਸਮੇਂ ਦੇ ਜੁਰਮਾਨਾ ਜਮ੍ਹਾ ਨਾ ਕਰਵਾਉਣ ‘ਤੇ ਫਾਈਨ ਵੀ ਲੱਗ ਸਕਦਾ ਹੈ। ਚੰਡੀਗੜ੍ਹ ਨੂੰ 7 ਦਸੰਬਰ ਨੂੰ ਹੋਏ ਕੰਸਰਟ ਨੂੰ ਲੈ ਕੇ ਜੁਰਮਾਨਾ ਲੱਗਿਆ ਹੈ। ਨਗਰ ਨਿਗਮ ਨੇ ਇਸ਼ਤਿਹਾਰੀ ਨਿਯਮਾਂ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਅਨੁਸਾਰ 1.16 ਕਰੋੜ ਰੁਪਏ ਦਾ ਜੁਰਮਾਨਾ ਲੱਗਿਆ ਹੈ।

ਇਹ ਵੀ ਪੜ੍ਹੋ- Top Google Search 'ਚ ਆਪਣਾ ਨਾਂ ਦੇਖ ਰੋ ਪਈ ਹਿਨਾ ਖ਼ਾਨ, ਫੈਨਜ਼ ਨੂੰ ਆਖੀ ਇਹ ਗੱਲ


ਇਹ ਕਾਰਵਾਈ ਇਨਫੋਰਸਮੈਂਟ ਵਿੰਗ ਦੀ ਰਿਪੋਰਟ ਅਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। ਇਨਫੋਰਸਮੈਂਟ ਵਿੰਗ ਨੇ ਦੱਸਿਆ ਸੀ ਕਿ 7 ਦਸੰਬਰ ਨੂੰ ਸੈਕਟਰ-34 ਪ੍ਰਦਰਸ਼ਨੀ ਗਰਾਊਂਡ ਵਿਖੇ ਕਰਨ ਓਜਲਾ ਦੇ ਲਾਈਵ ਕੰਸਰਟ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ।

ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਦੇ ਕੰਸਰਟ ਖ਼ਿਲਾਫ਼ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ

ਜਾਣਕਾਰੀ ਅਨੁਸਾਰ ਇਹ ਕਾਰਵਾਈ ਇਨਫੋਰਸਮੈਂਟ ਵਿੰਗ ਦੀ ਰਿਪੋਰਟ ਅਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਹੈ। ਇਨਫੋਰਸਮੈਂਟ ਵਿੰਗ ਨੇ ਦੱਸਿਆ ਸੀ ਕਿ 7 ਦਸੰਬਰ ਨੂੰ ਸੈਕਟਰ-34 ਐਗਜ਼ੀਬਿਸ਼ਨ ਗਰਾਊਂਡ ਵਿਖੇ ਕਰਨ ਔਜਲਾ ਦੇ ਲਾਈਵ ਕੰਸਰਟ ਦੌਰਾਨ ਕਈ ਤਰ੍ਹਾਂ ਦੇ ਇਸ਼ਤਿਹਾਰੀ ਹੋਰਡਿੰਗ ਲਾਏ ਗਏ ਸਨ। ਨਗਰ ਨਿਗਮ ਤੋਂ ਉਨ੍ਹਾਂ ਦੀ ਮਨਜ਼ੂਰੀ ਨਹੀਂ ਲਈ ਗਈ। ਇਸ ਤੋਂ ਬਾਅਦ ਇਹ ਨੋਟਿਸ ਭੇਜਿਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Priyanka

Content Editor

Related News