ਪੰਜਾਬੀ ਗਾਇਕ ਰਾਏ ਜੁਝਾਰ ਦੀ ਜ਼ਮਾਨਤ ’ਤੇ ਸੁਣਵਾਈ ਅੱਜ

Tuesday, Dec 24, 2024 - 09:41 AM (IST)

ਪੰਜਾਬੀ ਗਾਇਕ ਰਾਏ ਜੁਝਾਰ ਦੀ ਜ਼ਮਾਨਤ ’ਤੇ ਸੁਣਵਾਈ ਅੱਜ

ਜਲੰਧਰ(ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਵਲੋਂ ਇਕ ਐੱਨ. ਆਰ. ਆਈ. ਲੜਕੀ ਨਾਲ ਧੋਖੇ ਨਾਲ ਵਿਆਹ ਕਰਾ ਕੇ ਉਸ ਦਾ ਸਰੀਰਕ ਸੋਸ਼ਣ ਕਰਨ ਅਤੇ ਵਪਾਰ ਕਰਨ ਦੇ ਨਾਂ ’ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਰਾਏ ਜੁਝਾਰ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਲਈ ਮੰਗਲਵਾਰ 24 ਦਸੰਬਰ ਦੀ ਤਰੀਕ ਤੈਅ ਕੀਤੀ ਗਈ ਹੈ।ਇਸ ਮਾਮਲੇ ਵਿਚ ਰਾਏ ਜੁਝਾਰ ਦੇ ਵਿਰੁੱਧ 30 ਨਵੰਬਰ 2024 ਨੂੰ ਥਾਣਾ ਐੱਨ. ਆਰ. ਆਈ. ਵਿਖੇ ਧਾਰਾ 376, 406, 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।


author

Priyanka

Content Editor

Related News