ਗਾਇਕ ਸ਼ੈਰੀ ਮਾਨ ਫੈਨਜ਼ ਲਈ ਲੈ ਕੈ ਆ ਰਹੇ ਹਨ ਖ਼ਾਸ ਤੋਹਫ਼ਾ

Wednesday, Nov 13, 2024 - 01:43 PM (IST)

ਗਾਇਕ ਸ਼ੈਰੀ ਮਾਨ ਫੈਨਜ਼ ਲਈ ਲੈ ਕੈ ਆ ਰਹੇ ਹਨ ਖ਼ਾਸ ਤੋਹਫ਼ਾ

ਜਲੰਧਰ- ਪੰਜਾਬੀ ਗਾਇਕੀ ਦੇ ਖੇਤਰ 'ਚ ਪਛਾਣ ਬਣਾਉਣ 'ਚ ਗਾਇਕ ਸ਼ੈਰੀ ਮਾਨ ਸਫ਼ਲ ਰਹੇ ਹਨ।ਗਾਇਕ ਫੈਨਜ਼ ਲਈ ਇਕ ਖ਼ਾਸ ਤੋਹਫ਼ਾ ਲੈ ਕੇ ਆ ਰਹੇ ਹਨ। ਉਹ ਨਵਾਂ ਗਾਣਾ 'ਹਲਾਤ' ਜਲਦ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਕਰਨਗੇ। ਜਿਨ੍ਹਾਂ ਦੀ ਸੁਰੀਲੀ ਅਵਾਜ਼ ਵਿੱਚ ਸੱਜਿਆ ਇਹ ਗਾਣਾ ਜਲਦ ਵੱਖ-ਵੱਖ ਪਲੇਟਫ਼ਾਰਮ ਉਪਰ ਰਿਲੀਜ਼ ਹੋਣ ਜਾ ਰਿਹਾ ਹੈ।'ਦਿ ਮੈਂਪਲ ਰਿਕਾਰਡਜ਼' ਅਤੇ 'ਸਤਪਾਲ ਧਾਲੀਵਾਲ' ਵੱਲੋਂ ਪੇਸ਼ ਕੀਤੇ ਜਾ ਰਹੇ ਉਕਤ ਗਾਣੇ ਦਾ ਲੇਖਨ ਗੁਰਦੀਪ ਮਨਾਲਿਆ ਦੁਆਰਾ ਕੀਤਾ ਗਿਆ ਹੈ, ਜਦਕਿ ਸੰਗੀਤਬੱਧਤਾ ਮਿਸ਼ਟਾਬਾਜ ਵੱਲੋਂ ਅੰਜ਼ਾਮ ਦਿੱਤੀ ਗਈ ਹੈ।

ਇਹ ਵੀ ਪੜ੍ਹੋ- Splitsvilla ਫੇਮ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈਰਾਨ ਕਰਨ ਵਾਲੀ ਵੀਡੀਓ

ਨੌਜਵਾਨ ਮਨਾਂ ਦੀ ਤਰਜ਼ਮਾਨੀ ਕਰਦੇ ਅਤੇ ਦਿਲ ਟੁੰਬਵੇਂ ਅਲਫਾਜ਼ਾਂ ਅਧੀਨ ਬੁਣੇ ਗਏ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਬਣਾਇਆ ਗਿਆ ਹੈ, ਜਿਸ ਦੀ ਨਿਰਦੇਸ਼ਨਾਂ ਸੈਂਡੀ ਹੰਸਪਾਲ ਵੱਲੋਂ ਦਿੱਤੀ ਗਈ ਹੈ, ਜਿਨ੍ਹਾਂ ਦੁਆਰਾ ਵਿਸ਼ਾਲ ਕੈਨਵਸ ਅਤੇ ਉੱਚ ਪੱਧਰੀ ਤਕਨੀਕੀ ਮਾਪਦੰਡਾਂ ਅਧੀਨ ਫਿਲਮਾਏ ਗਏ ਇਸ ਸੰਗੀਤਕ ਵੀਡੀਓ ਅਤੇ ਗਾਣੇ ਦੀ ਰਸਮੀ ਰਿਲੀਜ਼ ਮਿਤੀ ਦਾ ਐਲਾਨ ਜਲਦ ਕੀਤਾ ਜਾਵੇਗਾ।

 

 
 
 
 
 
 
 
 
 
 
 
 
 
 
 
 

A post shared by Sharry Mann (@sharrymaan)

ਪੰਜਾਬ ਤੋਂ ਲੈ ਕੇ ਸੱਤ ਸਮੁੰਦਰ ਪਾਰ ਤੱਕ ਆਪਣੀ ਸ਼ਾਨਦਾਰ ਗਾਇਕੀ ਦਾ ਲੋਹਾ ਮੰਨਵਾ ਚੁੱਕੇ ਗਾਇਕ ਸ਼ੈਰੀ ਮਾਨ ਅੱਜਕੱਲ੍ਹ ਪ੍ਰਵਾਸੀ ਭਾਰਤੀ ਗਾਇਕਾਂ ਵਿੱਚ ਹੀ ਆਪਣੀ ਸ਼ਮੂਲੀਅਤ ਕਰਵਾ ਰਹੇ ਹਨ, ਜੋ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਖਿੱਤੇ ਵਿੱਚ ਵਸੇਂਦਾ ਕਰ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਧਰਲੇ ਪਾਸੇ ਹੀ ਜਿਆਦਾ ਸਰਗਰਮ ਨਜ਼ਰ ਆ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Priyanka

Content Editor

Related News