ਪੂਨਮ ਢਿੱਲੋਂ ਤੇ ਨੀਰੂ ਬਾਜਵਾ ਹੋਈਆਂ ਇਕੱਠੀਆਂ, ਇਸ ਫ਼ਿਲਮ ''ਚ ਆਉਣਗੀਆਂ ਨਜ਼ਰ

Wednesday, Oct 16, 2024 - 09:11 AM (IST)

ਪੂਨਮ ਢਿੱਲੋਂ ਤੇ ਨੀਰੂ ਬਾਜਵਾ ਹੋਈਆਂ ਇਕੱਠੀਆਂ, ਇਸ ਫ਼ਿਲਮ ''ਚ ਆਉਣਗੀਆਂ ਨਜ਼ਰ

ਜਲੰਧਰ (ਬਿਊਰੋ) : ਬਾਲੀਵੁੱਡ ਦੀ ਮਸ਼ਹੂਰ ਅਤੇ ਮੰਝੀ ਹੋਈ ਅਦਾਕਾਰਾ ਪੂਨਮ ਢਿੱਲੋਂ ਇੰਨੀਂ ਦਿਨੀਂ ਪੰਜਾਬੀ ਸਿਨੇਮਾ ਖੇਤਰ 'ਚ ਵੀ ਬਰਾਬਰਤਾ ਨਾਲ ਸਰਗਰਮ ਹਨ। ਉਨ੍ਹਾਂ ਨੂੰ ਪੰਜਾਬੀ ਫ਼ਿਲਮ 'ਮਧਾਣੀਆਂ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਇਸ ਫ਼ਿਲਮ 'ਚ ਉਹ ਲੀਡਿੰਗ ਕਿਰਦਾਰ ਨਿਭਾਉਂਦੀ ਨਜ਼ਰੀ ਆਵੇਗੀ।

ਇਹ ਖ਼ਬਰ ਵੀ ਪੜ੍ਹੋ - ਬਾਬਾ ਸਿੱਦੀਕੀ ਕਤਲ ਮਾਮਲਾ : ਪੁਲਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ

'ਪ੍ਰਭ ਸਟੂਡਿਓਜ਼' ਅਤੇ 'ਨਵ ਬਾਜਵਾ ਫਿਲਮਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਉਕਤ ਫ਼ਿਲਮ 'ਚ ਦੇਵ ਖਰੌੜ, ਨੀਰੂ ਬਾਜਵਾ ਅਤੇ ਨਵ ਬਾਜਵਾ ਲੀਡ ਕਿਰਦਾਰ ਨਿਭਾਉਣਗੇ। ਇਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬੀ. ਐੱਨ. ਸ਼ਰਮਾ, ਨਿਰਮਲ ਰਿਸ਼ੀ, ਨਮਨ ਹੰਜਰਾ, ਸਾਰਾ ਗੁਰਪਾਲ, ਮੰਨਤ ਨੂਰ, ਜੈਸਮੀਨ ਅਖਤਰ, ਰੁਪਿੰਦਰ ਰੂਪੀ, ਸੀਮਾ ਕੌਸ਼ਲ, ਸੁੱਖੀ ਚਾਹਲ, ਪਰਮਵੀਰ ਸਿੰਘ, ਰਾਜ ਧਾਲੀਵਾਲ ਅਤੇ ਮਨੀ ਔਜਲਾ ਵੀ ਮਹੱਤਵਪੂਰਨ ਭੂਮਿਕਾਵਾਂ ਨਿਭਾਉਣਗੇ।

ਇਹ ਖ਼ਬਰ ਵੀ ਪੜ੍ਹੋ -  ਸਾਰਾ ਗੁਰਪਾਲ ਨੇ ਪੰਜਾਬੀ ਇੰਡਸਟਰੀ 'ਤੇ ਲਾਏ ਗੰਭੀਰ ਦੋਸ਼, ਪੋਸਟ ਨੇ ਛੇੜੀ ਚਰਚਾ

ਬਿੱਗ ਸੈੱਟਅੱਪ ਅਧੀਨ ਬਣਾਈ ਜਾ ਰਹੀ ਉਕਤ ਪਰਿਵਾਰਿਕ ਅਤੇ ਡ੍ਰਾਮੈਟਿਕ ਫ਼ਿਲਮ 'ਚ ਪੂਨਮ ਕਾਫ਼ੀ ਚੁਣੌਤੀਪੂਰਨ ਰੋਲ ਅਦਾ ਕਰਨ ਜਾ ਰਹੀ ਹੈ। ਉਨ੍ਹਾਂ ਵੱਲੋਂ ਹਾਲ ਹੀ 'ਚ ਅਪਣੀ ਇੱਕ ਹੋਰ ਪੰਜਾਬੀ ਫ਼ਿਲਮ 'ਜਾਗੋ ਆਈ ਆ' ਦੀ ਵੀ ਸ਼ੂਟਿੰਗ ਮੁਕੰਮਲ ਕੀਤੀ ਗਈ ਹੈ, ਜੋ ਵੀ ਜਲਦ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ

ਹਾਲ ਹੀ ਦੇ ਸਮੇਂ ਦੌਰਾਨ ਸਾਹਮਣੇ ਆਈਆਂ ਕਈ ਬਹੁ-ਚਰਚਿਤ ਪੰਜਾਬੀ ਫ਼ਿਲਮਾਂ 'ਚ ਵੀ ਅਪਣੀ ਸ਼ਾਨਦਾਰ ਅਦਾਕਾਰੀ ਦਾ ਲੋਹਾ ਮੰਨਵਾਉਣ 'ਚ ਸਫ਼ਲ ਰਹੀ ਹੈ। ਮੂਲ ਰੂਪ 'ਚ ਚੰਡੀਗੜ੍ਹ ਨਾਲ ਸੰਬੰਧਤ ਅਦਾਕਾਰਾ ਪੂਨਮ ਢਿੱਲੋਂ ਹਿੰਦੀ ਸਿਨੇਮਾ ਦੀਆਂ ਟੌਪ ਅਦਾਕਾਰਾਂ 'ਚ ਸ਼ਾਮਲ ਰਹੀ ਹੈ, ਜਿਨ੍ਹਾਂ ਕਈ ਦਹਾਕਿਆਂ ਬਾਅਦ ਵੀ ਸਿਨੇਮਾ ਖ਼ੇਤਰ ਚਾਹੇ ਉਹ ਹਿੰਦੀ ਹੋਵੇ ਜਾਂ ਫਿਰ ਪੰਜਾਬੀ 'ਚ ਅਪਣੇ ਵਜ਼ੂਦ ਨੂੰ ਬਹਾਲ ਰੱਖਿਆ ਹੋਇਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News