ਰਾਜ ਕੁੰਦਰਾ ਨੇ ਰਿਹਾਈ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਖੋਲ੍ਹੀ ਜ਼ੁਬਾਨ, ਪਰਿਵਾਰ ਬਾਰੇ ਆਖੀ ਇਹ ਗੱਲ
Monday, Dec 20, 2021 - 04:42 PM (IST)
ਨਵੀਂ ਦਿੱਲੀ (ਬਿਊਰੋ) : ਇਸ ਸਾਲ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ 'ਚ ਵਿਵਾਦਾਂ 'ਚ ਘਿਰ ਗਏ ਸਨ। ਮੁੰਬਈ ਪੁਲਸ ਦੀ ਕ੍ਰਾਇਮ ਬ੍ਰਾਂਚ ਟੀਮ ਨੇ ਰਾਜ ਕੁੰਦਰਾ ਨੂੰ ਅਸ਼ਲੀਲ ਵੀਡੀਓ ਬਣਾਉਣ ਤੇ ਉਨ੍ਹਾਂ ਨੂੰ ਵਾਇਰਲ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ। ਹੁਣ ਉਨ੍ਹਾਂ ਨੇ ਅਸ਼ਲੀਲ ਵੀਡੀਓ ਮਾਮਲੇ 'ਤੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ : ਬੁਰਜ ਖ਼ਲੀਫਾ 'ਤੇ ਦਿਖਾਈ ਦੇਣ ਵਾਲੇ ਪਹਿਲੇ ਪਾਲੀਵੁੱਡ ਅਦਾਕਾਰ ਬਣੇ ਐਮੀ ਵਿਰਕ
ਰਾਜ ਕੁੰਦਰਾ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਪਣਾ ਬਿਆਨ ਦਿੱਤਾ ਹੈ। ਅੰਗਰੇਜ਼ੀ ਵੈੱਬਸਾਈਟ ਪਿੰਕਵਿਲਾ ਦੀ ਖ਼ਬਰ ਮੁਤਾਬਕ, ਉਸ ਨੇ ਅਸ਼ਲੀਲ ਵੀਡੀਓਜ਼ ਦੇ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਇਸ ਬਿਆਨ 'ਚ ਸ਼ਿਲਪਾ ਸ਼ੈੱਟੀ ਦੇ ਪਤੀ ਨੇ ਅਸ਼ਲੀਲ ਵੀਡੀਓ ਦੇ ਮੁੱਦੇ 'ਤੇ ਕਿਹਾ ਕਿ, ''ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਸ਼ਲੀਲ ਵੀਡੀਓ ਬਣਾਉਣ 'ਚ ਸ਼ਾਮਲ ਨਹੀਂ ਹੈ ਤੇ ਉਸ ਨੂੰ ਦੇਸ਼ ਦੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ।''
ਇਹ ਖ਼ਬਰ ਵੀ ਪੜ੍ਹੋ : ਵਿਆਹ ਤੋਂ ਬਾਅਦ 15 ਦਿਨਾਂ ਲਈ ਸਲਮਾਨ ਨਾਲ ਇੱਥੇ ਜਾਵੇਗੀ ਕੈਟਰੀਨਾ ਕੈਫ! ਪੜ੍ਹੋ ਪੂਰੀ ਖ਼ਬਰ
ਰਾਜ ਕੁੰਦਰਾ ਨੇ ਕਿਹਾ, ''ਕਈ ਗੁੰਮਰਾਹਕੁੰਨ ਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ, ਲੇਖਾਂ ਤੋਂ ਬਾਅਦ, ਮੇਰੀ ਚੁੱਪ ਨੂੰ ਕਮਜ਼ੋਰੀ ਮੰਨਿਆ ਗਿਆ ਹੈ। ਮੈਂ ਇਹ ਕਹਿ ਕੇ ਸ਼ੁਰੂਆਤ ਕਰਨਾ ਚਾਹਾਂਗਾ ਕਿ ਮੈਂ ਆਪਣੀ ਪੂਰੀ ਜ਼ਿੰਦਗੀ 'ਚ ਕਦੇ ਵੀ ਕਿਸੇ ਕਿਸਮ ਦੀ ਅਸ਼ਲੀਲ ਵੀਡੀਓ ਬਣਾਉਣ ਜਾਂ ਵਾਇਰਲ ਕਰਨ 'ਚ ਸ਼ਾਮਲ ਨਹੀਂ ਹੋਇਆ। ਇਹ ਸਾਰੀ ਘਟਨਾ ਕੁਝ ਵੀ ਨਹੀਂ ਸਗੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਗਿਆ ਹੈ।''
ਇਹ ਖ਼ਬਰ ਵੀ ਪੜ੍ਹੋ : ਤਰਸੇਮ ਜੱਸੜ ਨੇ ਸ੍ਰੀ ਦਰਬਾਰ ਸਾਹਿਬ 'ਚ ਹੋਈ ਬੇਅਬਦੀ ਦੀ ਕੜੇ ਸ਼ਬਦਾਂ 'ਚ ਕੀਤੀ ਨਿੰਦਿਆ, ਆਖੀਆਂ ਇਹ ਗੱਲਾਂ
ਰਾਜ ਕੁੰਦਰਾ ਨੇ ਅੱਗੇ ਕਿਹਾ, ''ਇਹ ਪੂਰਾ ਮਾਮਲਾ ਅਜੇ ਵਿਚਾਰ ਅਧੀਨ ਹੈ, ਇਸ ਲਈ ਮੈਂ ਇਸ 'ਤੇ ਜ਼ਿਆਦਾ ਕੁਝ ਨਹੀਂ ਕਹਿ ਸਕਦਾ ਪਰ ਮੈਂ ਹਰ ਤਰ੍ਹਾਂ ਦੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਹਾਂ ਤੇ ਮੈਨੂੰ ਸਾਡੀ ਨਿਆਂ ਪ੍ਰਣਾਲੀ 'ਤੇ ਪੂਰਾ ਭਰੋਸਾ ਹੈ, ਜਿੱਥੇ ਸੱਚਾਈ ਦੀ ਜਿੱਤ ਹੋਵੇਗੀ। ਹਾਲਾਂਕਿ, ਬਦਕਿਸਮਤੀ ਨਾਲ ਮੀਡੀਆ ਤੇ ਮੇਰੇ ਪਰਿਵਾਰ ਦੁਆਰਾ ਮੈਨੂੰ ਪਹਿਲਾਂ ਹੀ 'ਦੋਸ਼ੀ' ਘੋਸ਼ਿਤ ਕੀਤਾ ਜਾ ਚੁੱਕਾ ਹੈ ਅਤੇ ਮੈਨੂੰ ਵੱਖ-ਵੱਖ ਪੱਧਰਾਂ 'ਤੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦਾ ਬਹੁਤ ਨੁਕਸਾਨ ਹੋਇਆ ਹੈ।''
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।