ਅਦਾਕਾਰਾ ਗਹਿਣਾ ਵਸ਼ਿਸ਼ਠ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ

Thursday, Sep 23, 2021 - 12:33 PM (IST)

ਅਦਾਕਾਰਾ ਗਹਿਣਾ ਵਸ਼ਿਸ਼ਠ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ''ਤੇ ਲੱਗੀ ਰੋਕ

ਨਵੀਂ ਦਿੱਲੀ (ਬਿਊਰੋ) : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਪੋਰਨ ਫ਼ਿਲਮ ਮਾਮਲੇ ਦੀ ਮੁਲਜ਼ਮ ਗਹਿਣਾ ਵਸ਼ਿਸ਼ਠ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅਦਾਕਾਰਾ ਨੂੰ ਜਾਂਚ 'ਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਜਸਟਿਸ ਐੱਸ. ਕੇ. ਕੌਲ 'ਤੇ ਜਸਟਿਸ ਬੀ. ਆਰ. ਗਵਈ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੇ ਮੁੱਖ ਮੁਲਜ਼ਮ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਬੈਂਚ ਨੇ ਉਸ ਪਟੀਸ਼ਨ 'ਤੇ ਮਹਾਰਾਸ਼ਟਰ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ, ਜਿਸ 'ਚ ਗਹਿਣਾ ਨੇ ਬੰਬੇ ਹਾਈ ਕੋਰਟ ਵਲੋਂ ਅਗਾਊਂ ਜ਼ਮਾਨਤ ਤੋਂ ਇਨਕਾਰ ਕੀਤੇ ਜਾਣ ਸਬੰਧੀ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।

ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ 'ਤੇ ਲਾਈ ਰੋਕ
ਪੋਰਨ ਫ਼ਿਲਮ ਮਾਮਲੇ 'ਚ ਫਸੀ ਅਦਾਕਾਰਾ ਗਹਿਣਾ ਨੂੰ ਸੁਪਰੀਮ ਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਇਸ ਕੇਸ 'ਚ ਸੁਪਰੀਮ ਕੋਰਟ ਨੇ ਅਦਾਕਾਰਾ ਦੀ ਅਗਾਊਂ ਜ਼ਮਾਨਤ ਅਰਜੀ ਖ਼ਾਰਜ ਕਰਨ ਦੇ ਬੰਬੇ ਹਾਈ ਕੋਰਟ ਦੇ ਹੁਕਮ 'ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੂੰ ਵੀ ਕੋਰਟ ਨੇ ਜ਼ਰੂਰਤ ਪੈਣ 'ਤੇ ਜਾਂਚ 'ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ।


author

sunita

Content Editor

Related News