ਦੀਪ ਸਿੱਧੂ ਦੀ ਫ਼ਿਲਮ 'ਸਾਡੇ ਆਲੇ' ਦਾ ਪੋਸਟਰ ਹੋਇਆ ਜਾਰੀ, 29 ਅਪ੍ਰੈਲ ਨੂੰ ਹੋਵੇਗੀ ਰਿਲੀਜ਼

Saturday, Apr 02, 2022 - 04:54 PM (IST)

ਦੀਪ ਸਿੱਧੂ ਦੀ ਫ਼ਿਲਮ 'ਸਾਡੇ ਆਲੇ' ਦਾ ਪੋਸਟਰ ਹੋਇਆ ਜਾਰੀ, 29 ਅਪ੍ਰੈਲ ਨੂੰ ਹੋਵੇਗੀ ਰਿਲੀਜ਼

ਚੰਡੀਗੜ੍ਹ- 15 ਫਰਵਰੀ ਨੂੰ ਇਕ ਭਿਆਨਕ ਸੜਕ ਹਾਦਸੇ 'ਚ ਆਪਣੀ ਜਾਨ ਗਵਾ ਚੁੱਕੇ ਮਰਹੂਮ ਅਦਾਕਾਰ ਦੀਪ ਸਿੱਧੂ ਦਾ ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਅਖਰੀਲੀ ਫਿਲਮ 'ਸਾਡੇ ਆਲੇ' ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ ਜੋ ਕਿ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਸੁਮਿਤ ਸਿੰਘ ਅਤੇ ਮਨਦੀਪ ਸਿੱਧੂ ਵਲੋਂ ਪ੍ਰਡਿਊਸ ਕੀਤਾ ਗਿਆ ਹੈ ਜਿਸ ਨੂੰ ਜਤਿੰਦਰ ਮੋਹਰ ਨੇ ਡਾਇਰੈਕਟ ਕੀਤਾ ਹੈ।

PunjabKesari

ਦੀਪ ਸਿੱਧੂ ਦੇ ਕਿਰਦਾਰ ਦੀ ਗੱਲ ਕਰੀਏ ਤਾਂ ਉਹ ਇਸ ਫਿਲਮ 'ਚ ਕੱਬਡੀ ਖਿਡਾਰੀ ਦੇ ਰੂਪ 'ਚ ਨਜ਼ਰ ਆਉਣਗੇ। ਇਸ ਫਿਲਮ 'ਚ ਦੀਪ ਸਿੱਧੂ ਤੋਂ ਇਲਾਵਾ ਸੁਖਦੀਪ ਸੁੱਖ, ਗੁੱਗੂ ਗਿੱਲ, ਹਰਵਿੰਦਰ ਕੌਰ ਬਬਲੀ, ਮਹਾਵੀਰ ਭੁੱਲਰ, ਅੰਮ੍ਰਿਤ ਔਲਖ ਤੋਂ ਇਲਾਵਾ ਕਈ ਹੋਰ ਕਲਾਕਾਰ ਵੀ ਮੁੱਖ ਕਿਰਦਾਰਾਂ 'ਚ ਨਜ਼ਰ ਆਉਣ ਵਾਲੇ ਹਨ। 

PunjabKesari
ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ 'ਚ ਆਏ ਸਨ। ਲਾਲ ਕਿਲ੍ਹੇ 'ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ 'ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।


author

Aarti dhillon

Content Editor

Related News