ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਪੋਸਤੀ’, ਦੇਖੋ ਪਬਲਿਕ ਮੂਵੀ ਰੀਵਿਊ
Saturday, Jun 18, 2022 - 11:50 AM (IST)
ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਪੋਸਤੀ’ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪਬਲਿਕ ਮੂਵੀ ਰੀਵਿਊ ਵੀ ਸਾਹਮਣੇ ਆ ਗਿਆ ਹੈ।
ਦੱਸ ਦੇਈਏ ਕਿ ਫ਼ਿਲਮ ’ਚ ਪ੍ਰਿੰਸ ਕੰਵਲਜੀਤ ਸਿੰਘ, ਬੱਬਲ ਰਾਏ, ਸੁਰੀਲੀ ਗੌਤਮ, ਰਾਣਾ ਰਣਬੀਰ, ਵੱਡਾ ਗਰੇਵਾਲ, ਰਘਵੀਰ ਬੋਲੀ, ਜੱਸ ਢਿੱਲੋਂ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਤਰਸੇਮ ਪੌਲ, ਸੀਮਾ ਕੌਸ਼ਲ, ਭਾਰਤੀ ਦੱਤ, ਚੰਦਨ ਗਿੱਲ, ਸੌਦਾਮਿਨੀ ਕਪੂਰ ਤੇ ਰੇਸ਼ਮ ਰਣਜੀਤ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗਾਣਾ 'ਬੰਬੀਹਾ ਬੋਲੇ' ਬਣਿਆ ਕਤਲ ਦਾ ਅਹਿਮ ਕਾਰਨ
ਫ਼ਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਣਾ ਰਣਬੀਰ ਨੇ ਲਿਖੇ ਹਨ। ਇਸ ਫ਼ਿਲਮ ਨੂੰ ਡਾਇਰੈਕਟ ਵੀ ਰਾਣਾ ਰਣਬੀਰ ਨੇ ਹੀ ਕੀਤਾ ਹੈ। ਫ਼ਿਲਮ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਤੁਸੀਂ ਪਬਲਿਕ ਮੂਵੀ ਰੀਵਿਊ ਦੇਖ ਸਕਦੇ ਹੋ–
ਨੋਟ– ‘ਪੋਸਤੀ’ ਫ਼ਿਲਮ ਤੁਹਾਨੂੰ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਜ਼ਰੂਰ ਦੱਸੋ।