ਪ੍ਰਭਾਸ ਦੀ ਫ਼ਿਲਮ ''ਆਦਿਪੁਰਸ਼'' ਦੀ ਨਵੀਂ ਰਿਲੀਜ਼ਿੰਗ ਡੇਟ

11/08/2022 1:33:49 PM

ਮੁੰਬਈ (ਬਿਊਰੋ) - ਸਾਊਥ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਪ੍ਰਭਾਸ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਆਦਿਪੁਰਸ਼' ਨੂੰ ਲੈ ਕੇ ਲਗਾਤਾਰ ਸੁਰਖੀਆਂ ’ਚ ਹਨ। ਹਾਲ ਹੀ ’ਚ, ਨਿਰਮਾਤਾਵਾਂ ਨੇ ਅਦਾਕਾਰ ਦੇ 43ਵੇਂ ਜਨਮਦਿਨ ਦੇ ਖ਼ਾਸ ਮੌਕੇ 'ਤੇ ਇਕ ਨਵਾਂ ਪੋਸਟਰ ਜਾਰੀ ਕੀਤਾ ਹੈ। ਪੋਸਟਰ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪ੍ਰਭਾਸ ਦੇ ਲੁੱਕ ਦੀ ਖੂਬ ਤਾਰੀਫ਼ ਕੀਤੀ। 

ਇਹ ਖ਼ਬਰ ਵੀ ਪੜ੍ਹੋ : ਹਰੀ ਸਿੰਘ ਨਲੂਆ ਦੀ ਜ਼ਿੰਦਗੀ ਨੂੰ ਦਰਸਾਉਂਦਾ ਸਿੱਧੂ ਮੂਸੇ ਵਾਲਾ ਦਾ ਗੀਤ ‘ਵਾਰ’ ਰਿਲੀਜ਼ (ਵੀਡੀਓ)

ਨਿਰਮਾਤਾਵਾਂ ਨੇ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਫ਼ਿਲਮ ਦੇ ਨਿਰਦੇਸ਼ਕ ਨੇ ਪੋਸਟ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਪੋਸਟ ’ਚ ਲਿਖਿਆ ਗਿਆ ਹੈ ਕਿ ‘ਆਦਿਪੁਰਸ਼’ ਸਿਰਫ਼ ਇਕ ਫ਼ਿਲਮ ਨਹੀਂ ਹੈ ਬਲਕਿ ਸ਼੍ਰੀ ਰਾਮ ਪ੍ਰਭੂ ਪ੍ਰਤੀ ਸਾਡੀ ਸ਼ਰਧਾ ਤੇ ਸਾਡੇ ਗੌਰਵਮਈ ਇਤਿਹਾਸ ਤੇ ਸੱਭਿਆਚਾਰ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ। ਭੂਸ਼ਣ ਕੁਮਾਰ ਦੁਆਰਾ ਨਿਰਮਿਤ, ਇਹ ਫ਼ਿਲਮ ਹੁਣ 16 ਜੂਨ, 2023 ਨੂੰ ਰਿਲੀਜ਼ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਗੀਤ 'ਵਾਰ' ਕੁੱਝ ਮਿੰਟਾਂ 'ਚ 1.6 ਮਿਲੀਅਨ ਲੋਕਾਂ ਨੇ ਵੇਖਿਆ (ਵੀਡੀਓ)

ਦੱਸ ਦੇਈਏ ਕਿ ‘ਆਦਿਪੁਰਸ਼’ ਆਪਣੇ ਟੀਜ਼ਰ ਰਿਲੀਜ਼ ਤੋਂ ਬਾਅਦ ਲਗਾਤਾਰ ਲੋਕਾਂ ਦੇ ਨਿਸ਼ਾਨੇ ’ਤੇ ਹੈ। ਫ਼ਿਲਮ ’ਚ ਬੇਹੱਦ ਖ਼ਰਾਬ ਵੀ. ਐੱਫ. ਐਕਸ. ਦੇਖਣ ਤੋਂ ਬਾਅਦ ਲੋਕ ਤਾਂ ਇਸ ਫ਼ਿਲਮ ਦਾ ਬਾਈਕਾਟ ਤਕ ਕਰਨ ਦੀ ਮੰਗ ਕਰ ਰਹੇ ਹਨ। ਫ਼ਿਲਮ ’ਚ ਪ੍ਰਭਾਸ, ਸੈਫ ਅਲੀ ਖ਼ਾਨ, ਕ੍ਰਿਤੀ ਸੈਨਨ ਤੇ ਸੰਨੀ ਸਿੰਘ ਮੁੱਖ ਭੂਮਿਕਾ ਨਿਭਾਅ ਰਹੇ ਹਨ, ਜਿਸ ਨੂੰ ਓਮ ਰਾਓਤ ਵਲੋਂ ਡਾਇਰੈਕਟ ਕੀਤਾ ਗਿਆ ਹੈ।


ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ। 


sunita

Content Editor

Related News