ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦਾ ਹੋਇਆ ਵਿਆਹ, ਨਵੀਂ ਵਿਆਹੀ ਜੋੜੀ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

02/02/2022 10:52:36 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਪ੍ਰੇਮ ਢਿੱਲੋਂ ਦੇ ਭਰਾ ਪਰਮ ਢਿੱਲੋਂ ਦੇ ਵਿਆਹ ਸਮਾਗਮ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਕਈ ਦਿਨਾਂ ਤੋਂ ਵਾਇਰਲ ਹੋ ਰਹੀਆਂ ਹਨ। ਬੀਤੇ ਦਿਨੀਂ ਪ੍ਰੇਮ ਢਿੱਲੋਂ ਦਾ ਭਰਾ ਪਰਮ ਢਿੱਲੋਂ ਵਿਆਹ ਦੇ ਬੰਧਨ ’ਚ ਬੱਝ ਗਿਆ ਹੈ।

ਪ੍ਰੇਮ ਢਿੱਲੋਂ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਨਵੀਂ ਵਿਆਹੀ ਜੋੜੀ ਦਾ ਦਿਲਕਸ਼ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

ਇਕ ਵੀਡੀਓ ’ਚ ਜਿਥੇ ਪਰਮ ਢਿੱਲੋਂ ਪਤਨੀ ਨਾਲ ਲਾਵਾਂ ਲੈਂਦੇ ਨਜ਼ਰ ਆ ਰਹੇ ਹਨ, ਉਥੇ ਦੂਜੀ ਵੀਡੀਓ ’ਚ ਨਵੀਂ ਵਿਆਹੀ ਜੋੜੀ ਸਟੇਜ ’ਤੇ ਖੜ੍ਹੀ ਨਜ਼ਰ ਆ ਰਹੀ ਹੈ, ਜਿਥੇ ਸਤਿੰਦਰ ਸਰਤਾਜ ਪੇਸ਼ਕਾਰੀ ਦੇ ਰਹੇ ਹਨ।

 
 
 
 
View this post on Instagram
 
 
 
 
 
 
 
 
 
 
 

A post shared by Prem Dhillon (@prem.dhillon.fanpage)

ਇਹ ਤਸਵੀਰਾਂ ਤੇ ਵੀਡੀਓਜ਼ ਪ੍ਰੇਮ ਢਿੱਲੋਂ ਦੇ ਫੈਨ ਪੇਜ ਵਲੋਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਫੈਨ ਪੇਜ ’ਤੇ ਪਰਮ ਢਿੱਲੋਂ ਤੇ ਉਨ੍ਹਾਂ ਦੀ ਪਤਨੀ ਅਨਮੋਲ ਦੇ ਵਿਆਹ ਦੀਆਂ ਪ੍ਰੀ ਵੈਡਿੰਗ ਤਸਵੀਰਾਂ ਵੀ ਦੇਖਣ ਨੂੰ ਮਿਲ ਰਹੀਆਂ ਹਨ।

 
 
 
 
View this post on Instagram
 
 
 
 
 
 
 
 
 
 
 

A post shared by Prem Dhillon (@prem.dhillon.fanpage)

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh