ਪ੍ਰਿੰਸ ਨਰੂਲਾ ਨੇ Mom To Bee ਯੁਵਿਕਾ ਚੌਧਰੀ ਦਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਨਮਦਿਨ, ਦੇਖੋ ਤਸਵੀਰਾਂ

Saturday, Aug 03, 2024 - 03:08 PM (IST)

ਪ੍ਰਿੰਸ ਨਰੂਲਾ ਨੇ Mom To Bee ਯੁਵਿਕਾ ਚੌਧਰੀ ਦਾ ਸ਼ਾਨਦਾਰ ਤਰੀਕੇ ਨਾਲ ਮਨਾਇਆ ਜਨਮਦਿਨ, ਦੇਖੋ ਤਸਵੀਰਾਂ

ਮੁੰਬਈ- ਟੀ.ਵੀ. ਇੰਡਸਟਰੀ ਦੀ ਮਸ਼ਹੂਰ ਜੋੜੀ ਯੁਵਿਕਾ ਚੌਧਰੀ ਅਤੇ ਪ੍ਰਿੰਸ ਨਰੂਲਾ ਜਲਦ ਹੀ ਆਪਣੇ ਬੱਚੇ ਦਾ ਸਵਾਗਤ ਕਰਨ ਲਈ ਤਿਆਰ ਹਨ। ਇਹ ਖੁਸ਼ਖਬਰੀ ਪ੍ਰਿੰਸ ਨਰੂਲਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਨ੍ਹੀਂ ਦਿਨੀਂ ਯੁਵਿਕਾ ਆਪਣੇ ਪਤੀ ਪ੍ਰਿੰਸ ਨਰੂਲਾ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ, ਕਿਉਂਕਿ ਦੋਵੇਂ ਆਪਣੇ ਪੇਰੈਂਟਹੁੱਡ ਦਾ ਆਨੰਦ ਮਾਣ ਰਹੇ ਹਨ। ਹਾਲ ਹੀ 'ਚ ਯੁਵਿਕਾ ਨੇ ਆਪਣਾ ਜਨਮਦਿਨ ਸ਼ਾਨਦਾਰ ਤਰੀਕੇ ਨਾਲ ਮਨਾਇਆ ਕਿਉਂਕਿ ਪ੍ਰਿੰਸ ਨੇ ਉਸ ਲਈ ਖਾਸ ਪਾਰਟੀ ਦਾ ਆਯੋਜਨ ਕੀਤਾ ਸੀ।

PunjabKesari

ਆਪਣੇ ਜਨਮਦਿਨ 'ਤੇ ਅਦਾਕਾਰਾ ਲੈਵੇਂਡਰ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ ਅਤੇ ਪ੍ਰੈਗਨੈਂਸੀ ਦੀ ਚਮਕ ਉਸਦੇ ਚਿਹਰੇ 'ਤੇ ਸਾਫ ਦਿਖਾਈ ਦੇ ਰਹੀ ਸੀ। ਪ੍ਰਿੰਸ ਨੇ ਆਪਣੇ ਇੰਸਟਾਗ੍ਰਾਮ 'ਤੇ ਜਨਮਦਿਨ ਦੇ ਜਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਹਮੇਸ਼ਾ ਦੀ ਤਰ੍ਹਾਂ ਯੁਵਿਕਾ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ।

PunjabKesari

ਇਸੇ ਪੋਸਟ 'ਚ ਅਦਾਕਾਰ ਨੇ ਵੀ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਹ ਬੱਚਾ ਹੋਣ ਤੋਂ ਪਹਿਲਾਂ ਆਪਣੀ ਪਤਨੀ ਦਾ ਆਖਰੀ ਜਨਮਦਿਨ ਮਨਾ ਰਹੇ ਹਨ ਅਤੇ ਅਗਲੇ ਸਾਲ ਤੋਂ ਉਨ੍ਹਾਂ ਦਾ ਬੱਚਾ ਵੀ ਉਨ੍ਹਾਂ ਦੇ ਜਨਮਦਿਨ 'ਤੇ ਉਨ੍ਹਾਂ ਦੇ ਨਾਲ ਹੋਵੇਗਾ।ਜਨਮਦਿਨ ਦੀਆਂ ਸ਼ਾਨਦਾਰ ਤਸਵੀਰਾਂ 'ਚ, ਪ੍ਰਿੰਸ ਨਰੂਲਾ 'Mom To Bee' ਯੁਵਿਕਾ ਚੌਧਰੀ 'ਤੇ ਪਿਆਰ ਦੀ ਵਰਖਾ ਕਰਦੇ ਨਜ਼ਰ ਆ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਪ੍ਰਿੰਸ ਨੇ ਕੈਪਸ਼ਨ 'ਚ ਲਿਖਿਆ- 'ਹੈਪੀ ਬਰਥਡੇ ਬੇਬੀ ਡੌਲ, ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ ਅਤੇ ਹੁਣ ਇਹ ਸਾਡਾ ਆਖਰੀ ਜਨਮਦਿਨ ਹੈ ਜੋ ਸਿੰਗਲ ਹੈ, ਇਸ ਤੋਂ ਬਾਅਦ ਸਾਡਾ ਬੇਬੀ ਆਵੇਗਾ, ਜਿਸ ਨਾਲ  ਸਭ ਕੁਝ ਖਾਸ ਹੋ ਜਾਵੇਗਾ। ਮੈਨੂੰ ਮੇਰੀ ਜ਼ਿੰਦਗੀ ਦਾ ਸਭ ਤੋਂ ਵਧੀਆ ਤੋਹਫ਼ਾ ਦੇਣ ਲਈ ਧੰਨਵਾਦ।

PunjabKesari

ਤੁਹਾਨੂੰ ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਪ੍ਰਿੰਸ ਨਰੂਲਾ ਨੇ ਇੰਸਟਾਗ੍ਰਾਮ 'ਤੇ ਇਕ ਲੰਬੀ ਪੋਸਟ ਲਿਖ ਕੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ ਸੀ। ਉਸ ਨੇ ਇੰਸਟਾ ਪੋਸਟ 'ਚ ਲਿਖਿਆ, 'ਸਭ ਨੂੰ ਹੈਲੋ, ਮੈਨੂੰ ਨਹੀਂ ਪਤਾ ਕਿ ਇਸ ਸਮੇਂ ਆਪਣੀਆਂ ਭਾਵਨਾਵਾਂ ਨੂੰ ਕਿਵੇਂ ਪ੍ਰਗਟ ਕਰਨਾ ਹੈ ਕਿਉਂਕਿ ਅਸੀਂ ਇੱਕੋ ਸਮੇਂ 'ਤੇ ਬਹੁਤ ਖੁਸ਼ ਅਤੇ ਘਬਰਾਏ ਹੋਏ ਹਾਂ, ਰੱਬ ਦੇ ਸ਼ੁਕਰਗੁਜ਼ਾਰ ਹਾਂ ਅਤੇ ਮਾਤਾ-ਪਿਤਾ ਬਣਨ ਲਈ ਬਹੁਤ ਉਤਸ਼ਾਹਿਤ ਹਾਂ।'

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Priyanka

Content Editor

Related News