ਲੰਡਨ ''ਚ ਪ੍ਰਿਯੰਕਾ ਨੇ ਇੰਝ ਮਨਾਇਆ ਕਰਵਾਚੌਥ ਦਾ ਤਿਉਹਾਰ, ਵੇਖੋ ਤਸਵੀਰਾਂ

Tuesday, Oct 22, 2024 - 10:35 AM (IST)

ਲੰਡਨ ''ਚ ਪ੍ਰਿਯੰਕਾ ਨੇ ਇੰਝ ਮਨਾਇਆ ਕਰਵਾਚੌਥ ਦਾ ਤਿਉਹਾਰ, ਵੇਖੋ ਤਸਵੀਰਾਂ

ਮੁੰਬਈ (ਬਿਊਰੋ) - ਬਾਲੀਵੁੱਡ ਅਭਿਨੇਤਰੀਆਂ ਨੇ ਵੀ ਇਸ ਵਾਰ ਕਰਵਾਚੌਥ ਦਾ ਤਿਉਹਾਰ ਬਹੁਤ ਸ਼ਰਧਾ ਨਾਲ ਮਨਾਇਆ। ਇਸ ਮੌਕੇ ‘ਤੇ ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਨੇ ਵੀ ਪਤੀ ਦੀ ਲੰਮੀ ਉਮਰ ਲਈ ਕਰਵਾਚੌਥ ਦਾ ਵਰਤ ਰੱਖਿਆ ਸੀ। ਬੀਤੇ ਦਿਨੀਂ ਅਦਾਕਾਰਾ ਨੇ ਕੁਝ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਟ੍ਰੈਕ ਸੂਟ ਪਾਇਆ ਹੋਇਆ ਹੈ ਪਰ ਸਿਰ ‘ਤੇ ਚੁੰਨੀ ਲਈ ਹੋਈ ਹੈ। ਨਿੱਕ ਜੋਨਸ ਉਸ ਦਾ ਵਰਤ ਖੁਲਵਾ ਕੇ ਉਸ ਨੂੰ ਪਾਣੀ ਪਿਆਉਂਦੇ ਹੋਏ ਨਜ਼ਰ ਆ ਰਿਹਾ ਹੈ।

PunjabKesari

ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ । ਅਦਾਕਾਰਾ ਆਪਣੇ ਹੱਥ ‘ਤੇ ਲੱਗੀ ਮਹਿੰਦੀ ਵੀ ਵਿਖਾਉਂਦੀ ਹੋਈ ਨਜ਼ਰ ਆ ਰਹੀ ਹੈ। 

PunjabKesari

ਪ੍ਰਿਯੰਕਾ ਚੋਪੜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਕਈ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਵਿਆਹ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਸੀ। ਅਦਾਕਾਰਾ ਨੇ ਵਿਦੇਸ਼ੀ ਮੂਲ ਗਾਇਕ ਨਿੱਕ ਜੋਨਸ ਦੇ ਨਾਲ ਵਿਆਹ ਕਰਵਾਇਆ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News