ਬੈਲੀ ਡਾਂਸ ਸਿੱਖ ਰਹੀ ਹੈ ''ਮਾਲਤੀ ਮੈਰੀ'', ਮਾਂ Priyanka Chopra ਨੇ ਦਿਖਾਈ ਝਲਕ
Thursday, Nov 07, 2024 - 05:21 PM (IST)
ਮੁੰਬਈ- ਅਦਾਕਾਰਾ ਪ੍ਰਿਅੰਕਾ ਚੋਪੜਾ ਹਮੇਸ਼ਾ ਆਪਣੀ ਧੀ ਮਾਲਤੀ ਨਾਲ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਗਲੋਬਲ ਸਟਾਰ ਪ੍ਰਿਅੰਕਾ ਚੋਪੜਾ ਜੋਨਸ ਨੇ ਇੱਕ ਵਾਰ ਫਿਰ ਆਪਣੀ ਧੀ ਮਾਲਤੀ ਮੈਰੀ ਦੀ ਇੱਕ ਪਿਆਰੀ ਝਲਕ ਸਾਂਝੀ ਕਰਕੇ ਆਪਣੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ।
ਪ੍ਰਿਅੰਕਾ ਅਤੇ ਉਨ੍ਹਾਂ ਦੇ ਪਤੀ ਨਿਕ ਜੋਨਸ ਧੀ ਨਾਲ ਸਮਾਂ ਬਿਤਾਉਂਦੇ ਨਜ਼ਰ ਆਉਂਦੇ ਰਹਿੰਦੇ ਹਨ। ਇੱਕ ਵਾਰ ਫਿਰ ਪ੍ਰਿਅੰਕਾ ਨੇ ਮਾਲਤੀ ਦੀਆਂ ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕਰ ਦਿੱਤਾ ਹੈ। ਇਸ ਪੋਸਟ ‘ਚ ਮਾਲਤੀ ਦਾ ਕਿਊਟ ਅੰਦਾਜ਼ ਨਜ਼ਰ ਆ ਰਿਹਾ ਹੈ, ਜਿਸ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
ਇਹ ਵੀ ਪੜ੍ਹੋ-ਤਲਾਕ ਦੀਆਂ ਖਬਰਾਂ 'ਤੇ ਇਸ ਅਦਾਕਾਰਾ ਨੂੰ ਅਭਿਸ਼ੇਕ ਦਾ ਬਚਾਅ ਕਰਨਾ ਪਿਆ ਮਹਿੰਗਾ, ਹੋਈ ਟ੍ਰੋਲ
ਪ੍ਰਸ਼ੰਸਕਾਂ ਦਾ ਦਿਲ ਜਿੱਤ ਰਹੀ ਹੈ ਪ੍ਰਿਅੰਕਾ ਦੀ ਇਹ ਪੋਸਟ
ਪ੍ਰਿਅੰਕਾ ਨੇ ਇੰਸਟਾਗ੍ਰਾਮ ਸਟੋਰੀਜ਼ ‘ਤੇ ਮਾਲਤੀ ਦੀ ਬੈਲੇ ਕਲਾਸ ਦੀ ਤਸਵੀਰ ਸ਼ੇਅਰ ਕੀਤੀ ਹੈ। ਸਾਹਮਣੇ ਆਈ ਤਸਵੀਰ ਵਿੱਚ ਮਾਲਤੀ ਆਪਣੀਆਂ ਛੋਟੀਆਂ-ਛੋਟੀਆਂ ਸਹੇਲੀਆਂ ਨਾਲ ਡਾਂਸ ਕਲਾਸ ਵਿੱਚ ਨਜ਼ਰ ਆ ਰਹੀ ਹੈ। ਪ੍ਰਿਅੰਕਾ ਨੇ ਆਪਣੀ ਤਸਵੀਰ ਦੇ ਨਾਲ ਕੈਪਸ਼ਨ ਲਿਖਿਆ, “ਮੇਰੀ ਛੋਟੀ ਬੈਲੇਰੀਨਾ।” ਅਭਿਨੇਤਰੀ ਅਕਸਰ ਆਪਣੀ ਜ਼ਿੰਦਗੀ ਦੇ ਛੋਟੇ-ਵੱਡੇ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ, ਅਕਤੂਬਰ ਵਿੱਚ ਹੀ, ਨੰਨ੍ਹੀ ਮਾਲਤੀ ਨੂੰ ਆਪਣੇ ਮਾਤਾ-ਪਿਤਾ ਨਾਲ ਵਧੀਆ ਸਮਾਂ ਬਿਤਾਉਂਦੇ ਦੇਖਿਆ ਗਿਆ ਸੀ।
ਇਹ ਵੀ ਪੜ੍ਹੋ-ਹਾਰਦਿਕ ਤੋਂ ਵੱਖ ਹੋਣ ਤੋਂ ਬਾਅਦ ਨਤਾਸ਼ਾ ਨੂੰ ਕੌਣ ਆਇਆ ਪਸੰਦ? ਪੋਸਟ ਨੇ ਮਚਾਈ ਹਲਚਲ
ਪ੍ਰਿਅੰਕਾ ਨੇ ਦੀਵਾਲੀ ‘ਤੇ ਸ਼ੇਅਰ ਕੀਤੀਆਂ ਸਨ ਤਸਵੀਰਾਂ
ਇਸ ਤੋਂ ਪਹਿਲਾਂ ਪ੍ਰਿਅੰਕਾ ਨੇ ਦੀਵਾਲੀ ਸਮਾਰੋਹ ਦੀਆਂ ਝਲਕੀਆਂ ਵੀ ਸਾਂਝੀਆਂ ਕੀਤੀਆਂ ਸਨ, ਜਿਸ ਵਿੱਚ ਉਹ ਆਪਣੇ ਦੋਸਤਾਂ ਨਾਲ ਖੁਸ਼ੀ ਨਾਲ ਨੱਚਦੀ ਨਜ਼ਰ ਆ ਰਹੀ ਸੀ। ਪਹਿਲੀ ਤਸਵੀਰ ‘ਚ ਪ੍ਰਿਅੰਕਾ ਬੈਠੀ ਹੈ ਅਤੇ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਅਗਲੀ ਤਸਵੀਰ ਵਿੱਚ, ਪ੍ਰਿਅੰਕਾ ਫਰਸ਼ ‘ਤੇ ਬੈਠੀ ਨੰਨ੍ਹੀ ਮਾਲਤੀ ਅਤੇ ਸੋਫੇ ‘ਤੇ ਬੈਠੇ ਨਿਕ ਨਾਲ ਸੈਲਫੀ ਲੈਂਦੇ ਦਿਖਾਈ ਦੇ ਰਹੀ ਹੈ। ਇੱਕ ਹੋਰ ਤਸਵੀਰ ਵਿੱਚ ਉਹ ਇੱਕ ਗੁੱਡੀ ਨਾਲ ਖੇਡਦੀ ਨਜ਼ਰ ਆ ਰਹੀ ਹੈ।
ਇਹ ਵੀ ਪੜ੍ਹੋ- ਸੁਹਾਗਣ ਹੀ ਦੁਨੀਆ ਨੂੰ ਛੱਡਣਾ ਚਾਹੁੰਦੀ ਸੀ ਮਸ਼ਹੂਰ ਲੋਕ ਗਾਇਕਾ, ਪੁੱਤਰ ਨੂੰ ਦੱਸੀ ਸੀ ਆਖਰੀ ਇੱਛਾ
ਤੁਹਾਨੂੰ ਦੱਸ ਦੇਈਏ ਕਿ ਪ੍ਰਿਅੰਕਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਸੀ, ਜਿਸ ਵਿੱਚ ਮਾਲਤੀ ਆਪਣੇ ਪਿਤਾ ਨਿਕ ਜੋਨਸ ਨਾਲ ਗੱਲ ਕਰਦੀ ਨਜ਼ਰ ਆ ਰਹੀ ਹੈ। ਪ੍ਰਿਅੰਕਾ ਨੇ ਲਿਖਿਆ, ਜਦੋਂ ਉਹ ਹਿੰਦੀ ‘ਚ ‘ਨਹੀਂ ਨਹੀਂ’ ਕਹਿੰਦੀ ਹੈ ਤਾਂ ਉਸ ਦੀ ਆਵਾਜ਼ ਬਹੁਤ ਪਿਆਰੀ ਲੱਗਦੀ ਹੈ। ਉਨ੍ਹਾਂ ਦੀ ਇਸ ਪੋਸਟ ਨੂੰ ਪ੍ਰਸ਼ੰਸਕਾਂ ਨੇ ਵੀ ਕਾਫੀ ਪਸੰਦ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ