ਭਾਰਤ ''ਚ ਕੋਰੋਨਾ ਦਾ ਕਹਿਰ ਵੇਖ ਪ੍ਰਿਯੰਕਾ ਚੋਪੜਾ ਨੇ ਭਾਰਤੀ ਲੋਕਾਂ ਤੋਂ ਮੰਗੀ ਭੀਖ, ਆਖੀਆਂ ਇਹ ਗੱਲਾਂ

04/20/2021 5:19:33 PM

ਨਵੀਂ ਦਿੱਲੀ (ਬਿਊਰੋ) : ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਰੋਜ਼ਾਨਾ ਵਧਦੇ ਜਾ ਰਹੇ ਹਨ। ਦੇਸ਼ ਦੇ ਕਈ ਸੂਬਿਆਂ 'ਚ ਇਸ ਵਾਇਰਸ ਨਾਲ ਸੰਕ੍ਰਮਿਤਾਂ ਦੀ ਗਿਣਤੀ ਹਰ ਦਿਨ ਇਜ਼ਾਫ਼ਾ ਦੇਖਣ ਨੂੰ ਮਿਲ ਰਿਹਾ ਹੈ। ਇਹੀ ਵਜ੍ਹਾ ਹੈ ਕਿ ਸੂਬਾ ਸਰਕਾਰਾਂ ਨੇ ਆਪਣੇ ਸੂਬਿਆਂ 'ਚ 'ਕੋਰੋਨਾ ਕਰਫਿਊ' ਅਤੇ 'ਤਾਲਾਬੰਦੀ' ਕਰ ਦਿੱਤੀ ਹੈ। ਦੂਜੇ ਪਾਸੇ ਇਸ ਖ਼ਤਰਨਾਕ ਵਾਇਰਸ 'ਤੇ ਕਈ ਫ਼ਿਲਮੀ ਸਿਤਾਰੇ ਵੀ ਆਪਣੇ ਚਿੰਤਾ ਜ਼ਾਹਿਰ ਕਰ ਰਹੇ ਹਨ। ਨਾਲ ਹੀ ਪ੍ਰਸ਼ੰਸਕਾਂ ਅਤੇ ਲੋਕਾਂ ਨੂੰ ਆਪਣਾ ਖ਼ਿਆਲ ਰੱਖਣ ਦੀ ਅਪੀਲ ਵੀ ਕਰ ਰਹੇ ਹਨ।

ਦੱਸ ਦਈਏ ਕਿ ਬਾਲੀਵੁੱਡ ਤੇ ਹਾਲੀਵੁੱਡ ਦੀ ਮਜ਼ਹੂਰ ਅਦਾਕਾਰ ਪ੍ਰਿਅੰਕਾ ਚੋਪੜਾ ਨੇ ਵੀ ਭਾਰਤ ਦੇ ਲੋਕਾਂ ਲਈ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਪ੍ਰਿਅੰਕਾ ਚੋਪੜਾ ਨੇ ਇਹ ਚਿੰਤਾ ਸੋਸ਼ਲ ਮੀਡੀਆ 'ਤੇ ਪ੍ਰਗਟਾਈ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ 'ਚ ਕੋਰੋਨਾ ਵਾਇਰਸ ਦੀ ਸਥਿਤੀ ਕੰਟਰੋਲ ਤੋਂ ਬਾਹਰ ਹੋ ਰਹੀ ਹੈ। ਅਦਾਕਾਰਾ ਨੇ ਭਾਰਤ ਦੇ ਸਿਹਤ ਸਿਸਟਮ 'ਤੇ ਵੀ ਆਪਣੀ ਚਿੰਤਾ ਪ੍ਰਗਟਾਈ ਹੈ।

ਦੱਸਣਯੋਗ ਹੈ ਕਿ ਪ੍ਰਿਅੰਕਾ ਚੋਪੜਾ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਇਕ ਨੋਟ ਸਾਂਝਾ ਕੀਤਾ ਹੈ। ਇਸ ਨੋਟ 'ਚ ਉਨ੍ਹਾਂ ਨੇ ਲਿਖਿਆ ਹੈ 'ਭਾਰਤ 'ਚ ਕੋਵਿਡ-19 ਦੀ ਸਥਿਤੀ ਗੰਭੀਰ ਹੈ। ਮੈਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਤਸਵੀਰਾਂ ਤੇ ਕਹਾਣੀਆਂ ਨੂੰ ਦੇਖ ਰਹੀ, ਜੋ ਬਹੁਤ ਹੀ ਡਰਾਉਣੀਆਂ ਹਨ। ਸਥਿਤੀ ਕੰਟਰੋਲ ਤੋਂ ਬਾਹਰ ਹੈ ਅਤੇ ਸਾਡੇ ਮੈਡੀਕਲ ਪ੍ਰਬੰਧ ਇਕ ਟੁੱਟਣ ਵਾਲੇ ਬਿੰਦੂ 'ਤੇ ਹੈ।' ਇਸ ਦੇ ਨਾਲ ਹੀ ਪ੍ਰਿਅੰਕਾ ਚੋਪੜਾ ਨੇ ਭਾਰਤੀ ਲੋਕਾਂ ਤੇ ਪ੍ਰਸ਼ੰਸਕਾਂ ਨੂੰ ਘਰ 'ਚ ਰਹਿਣ ਦੀ ਅਪੀਲ ਕੀਤੀ ਹੈ।'

sunita

This news is Content Editor sunita