ਬਿਨਾਂ ਕਿਸੇ ਪ੍ਰੋਗਰਾਮ ਦੇ ਪ੍ਰਿਅੰਕਾ ਚੋਪੜਾ ਨੇ ਪਹਿਨੀ ਮਹਿੰਗੀ ਡਰੈੱਸ, ਕੀਮਤ ਜਾਣ ਉੱਡਣਗੇ ਹੋਸ਼

04/03/2021 2:02:19 PM

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਅਕਸਰ ਹੀ ਆਪਣੇ ਲੁੱਕਸ ਕਰਕੇ ਚਰਚਾ ਵਿਚ ਰਹਿੰਦੀ ਹੈ। ਹਾਲ ਹੀ ਵਿਚ ਉਸ ਨੇ ਇੰਸਟਾਗ੍ਰਾਮ 'ਤੇ ਪੀਲੇ ਰੰਗ ਦੀ ਪੋਸ਼ਾਕ ਨਾਲ ਤਸਵੀਰ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ ਉੱਪਰ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ 'ਤੇ 17 ਲੱਖ ਤੋਂ ਵੱਧ ਲੋਕਾਂ ਨੇ ਆਪਣੇ ਪ੍ਰਤੀਕਰਮ ਦਿੱਤਾ ਹੈ ਪਰ ਕੀ ਤੁਹਾਨੂੰ ਪਤਾ ਹੈ ਕਿ ਪ੍ਰਿਅੰਕਾ ਦੀ ਡਰੈੱਸ ਕਿੰਨੇ ਦੀ ਹੈ? ਪ੍ਰਿਅੰਕਾ ਚੋਪੜਾ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਹੈ, "ਸੂਰਜ ਦੀ ਰੋਸ਼ਨੀ ਇਨ੍ਹੀਂ ਦਿਨੀਂ ਕੁਝ ਵੱਖਰੇ ਤਰੀਕੇ ਨਾਲ ਅਸਰ ਕਰ ਰਹੀ ਹੈ।"

PunjabKesari

ਤਸਵੀਰ ਵਿਚ ਉਹ ਬੇਹੱਦ ਖ਼ੂਬਸੂਰਤ ਨਜ਼ਰ ਦਿਸ ਰਹੀ ਹੈ, ਜਿਸ ਦਾ ਵੱਡਾ ਕਾਰਨ ਹੈ ਉਸ ਦੀ ਪੋਸ਼ਾਕ। ਪ੍ਰਿਅੰਕਾ ਚੋਪੜਾ ਦੀ ਇਹ ਡਰੈੱਸ ਇੱਕ ਲੱਖ ਦੋ ਲੱਖ ਨਹੀਂ ਸਗੋਂ ਬਾਜ਼ਾਰ ਵਿਚ ਇਸ ਦੀ ਕੀਮਤ ਚਾਰ ਲੱਖ ਰੁਪਏ ਹੈ। ਪ੍ਰਿਅੰਕਾ ਚੋਪੜਾ ਦੀ ਇਸ ਤਸਵੀਰ 'ਤੇ ਉਸ ਦੇ ਸਾਥੀ ਕਲਾਕਾਰਾਂ ਅਤੇ ਸੈਲਿਬ੍ਰਿਟੀਜ਼ ਨੇ ਵੀ ਕਾਫ਼ੀ ਤਾਰੀਫ ਕਰ ਰਹੇ ਹਨ।

PunjabKesari
ਦੱਸ ਦਈਏ ਕਿ ਪ੍ਰਿਅੰਕਾ ਚੋਪੜਾ ਦੀ ਇਸ ਪੋਸਟ 'ਤੇ ਪ੍ਰਸ਼ੰਸਕ ਵੀ ਆਪਣਾ ਰਿਐਕਸ਼ਨ ਦੇ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ ਕਿ ਤੁਹਾਡੀ ਮੁਸਕਾਨ ਹੀ ਤੁਹਾਡੀ ਪਛਾਣ ਹੈ। ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਇਹ ਡਰੈੱਸ ਤੁਹਾਡੇ ਉੱਪਰ ਫੱਬ ਰਹੀ ਹੈ। ਉੱਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ ਹੈ ਕਿ ਤੁਹਾਨੂੰ ਕਿਸੇ ਦੀ ਨਜ਼ਰ ਨਾ ਲੱਗੇ।

PunjabKesari
ਦੱਸਣਯੋਗ ਹੈ ਕਿ ਬਾਲੀਵੁੱਡ ਤੇ ਹਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਇਨ੍ਹੀਂ ਦਿਨੀਂ ਅਮਰੀਕਾ ਵਿਚ ਹੈ। ਹਾਲ ਹੀ ਵਿਚ ਉਸ ਨੇ ਆਪਣੇ ਇੰਡੀਅਨ ਰੈਸਟੋਰੈਂਟ 'ਸੋਨਾ' (SONA) ਦੀ ਸ਼ੁਰੂਆਤ ਕੀਤੀ ਹੈ। ਇਸ ਰੈਸਟੋਰੈਂਟ ਦੀਆਂ ਕਈ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਉਨ੍ਹਾਂ ਲਿਖਿਆ ਹੈ, "ਇਸ ਰੈਸਟੋਰੈਂਟ ਵਿਚ ਅਸੀਂ ਤੁਹਾਨੂੰ ਦੇਸੀ ਖਾਣਾ ਖੁਆਵਾਂਗੇ। ਤੁਹਾਡਾ ਸਾਰਿਆਂ ਦਾ ਦਿਲੋਂ ਸਵਾਗਤ ਹੈ।"


sunita

Content Editor

Related News