ਸੋਨੂੰ ਸੂਦ ਦੇ ਕੋਰੋਨਾ ਪਾਜ਼ੇਟਿਵ ਆਉਣ ’ਤੇ ਪ੍ਰਿਯੰਕਾ ਗਾਂਧੀ ਨੇ ਕੀਤਾ ਟਵੀਟ, ਕਿਹਾ– ‘ਗੈੱਟ ਵੈੱਲ ਸੂਨ ਸੋਨੂੰ’

Saturday, Apr 17, 2021 - 04:21 PM (IST)

ਸੋਨੂੰ ਸੂਦ ਦੇ ਕੋਰੋਨਾ ਪਾਜ਼ੇਟਿਵ ਆਉਣ ’ਤੇ ਪ੍ਰਿਯੰਕਾ ਗਾਂਧੀ ਨੇ ਕੀਤਾ ਟਵੀਟ, ਕਿਹਾ– ‘ਗੈੱਟ ਵੈੱਲ ਸੂਨ ਸੋਨੂੰ’

ਮੁੰਬਈ (ਬਿਊਰੋ)– ਦੇਸ਼ ਭਰ ’ਚ ਜਿਥੇ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ, ਉਥੇ ਹੀ ਮਹਾਰਾਸ਼ਟਰ ਇਸ ਵਾਇਰਸ ਦਾ ਹੱਬ ਬਣਿਆ ਹੋਇਆ ਹੈ। ਬਾਲੀਵੁੱਡ ਦੇ ਕਈ ਦਿੱਗਜ ਕਲਾਕਾਰ ਇਸ ਵਾਇਰਸ ਦੀ ਚਪੇਟ ’ਚ ਆਉਣ ਤੋਂ ਬਾਅਦ ਘਰ ਬੈਠੇ ਹਨ। ਹੁਣ ਸੋਨੂੰ ਸੂਦ ਵੀ ਕੋਰੋਨਾ ਵਾਇਰਸ ਦੀ ਚਪੇਟ ’ਚ ਆ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਜ਼ਮਾਨਤ ਤੋਂ ਬਾਅਦ ਮੁੜ ਹੋਈ ਦੀਪ ਸਿੱਧੂ ਦੀ ਗ੍ਰਿਫ਼ਤਾਰੀ, ਜਾਣੋ ਕੀ ਹੈ ਪੂਰਾ ਮਾਮਲਾ

ਸੋਨੂੰ ਨੇ ਟਵੀਟ ਕਰਕੇ ਆਪਣੇ ਕੋਵਿਡ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਰੀਆਂ ਸਾਵਧਾਨੀਆਂ ਵਰਤਦਿਆਂ ਉਹ ਖ਼ੁਦ ਨੂੰ ਇਕਾਂਤਵਾਸ ਕਰ ਰਹੇ ਹਨ। ਸੋਨੂੰ ਸੂਦ ਨੇ ਖ਼ੁਦ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਹੁਣ ਵਾਲਿਆਂ ਨੂੰ ਆਪਣੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਦਿੱਤੀ ਹੈ।

ਇਸ ਖ਼ਬਰ ਦੇ ਆਉਂਦਿਆਂ ਹੀ ਸੋਸ਼ਲ ਮੀਡੀਆ ’ਤੇ ਲੋਕ ਉਨ੍ਹਾਂ ਦੀ ਸਲਾਮਤੀ ਦੀ ਦੁਆ ਮੰਗਣ ਲੱਗੇ। ਇਸ ਦੌਰਾਨ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਨੇ ਸੋਨੂੰ ਸੂਦ ਦੀ ਸਿਹਤ ਦੀ ਬਿਹਤਰੀ ਲਈ ਦੁਆ ਕੀਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ‘ਗੈੱਟ ਵੈੱਲ ਸੂਨ ਸੋਨੂੰ।’

ਸੋਨੂੰ ਸੂਦ ਨੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸੁਰੱਖਿਆ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਨੇ ਖ਼ੁਦ ਨੂੰ ਵੱਖ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

ਆਪਣੀ ਪੋਸਟ ’ਚ ਸੋਨੂੰ ਨੇ ਲਿਖਿਆ, ‘ਨਮਸਕਾਰ ਦੋਸਤੋ, ਮੈਂ ਤੁਹਾਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ‘ਕੋਵਿਡ-19’ ਦਾ ਮੇਰਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਲਈ ਮੈਂ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ, ਉਲਟਾ ਹੁਣ ਮੇਰੇ ਕੋਲ ਪਹਿਲਾਂ ਨਾਲੋਂ ਜ਼ਿਆਦਾ ਸਮਾਂ ਰਹੇਗਾ, ਤੁਹਾਡੀਆਂ ਮੁਸ਼ਕਿਲਾਂ ਨੂੰ ਠੀਕ ਕਰਨ ਦਾ। ਯਾਦ ਰਹੇ, ਕੋਈ ਵੀ ਤਕਲੀਫ਼... ਮੈਂ ਹਮੇਸ਼ਾ ਤੁਹਾਡੇ ਨਾਲ ਹਾਂ। ਸੋਨੂੰ ਸੂਦ।’

ਨੋਟ– ਇਸ ਖ਼ਬਰ ’ਤੇ ਤੁਸੀਂ ਕੀ ਕਹੋਗੇ? ਕੁਮੈਂਟ ਕਰਕੇ ਜ਼ਰੂਰ ਦੱਸੋ।


author

Rahul Singh

Content Editor

Related News