ਆਜ਼ਾਦੀ ਨੂੰ ''ਭੀਖ'' ਦੱਸਣ ਦੇ ਮਾਮਲੇ ''ਚ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ, 5 ਜ਼ਿਲ੍ਹਿਆਂ ''ਚ ਪੁਲਸ ਸ਼ਿਕਾਇਤਾਂ
Saturday, Nov 13, 2021 - 11:30 AM (IST)
ਜੈਪੁਰ/ਮੁੰਬਈ (ਬਿਊਰੋ) – ਭਾਰਤ ਦੀ ਆਜ਼ਾਦੀ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਲੋਂ ਦਿੱਤੇ ਗਏ ਬਿਆਨ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਕਾਫ਼ੀ ਵਿਵਾਦ ਵਧ ਗਿਆ ਹੈ। ਅਦਾਕਾਰਾ ਅਤੇ ਪਦਮ ਸ਼੍ਰੀ ਕੰਗਨਾ ਰਣੌਤ ਖ਼ਿਲਾਫ਼ ਰਾਜਸਥਾਨ ਦੇ ਜੈਪੁਰ 'ਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਚੁਰੂ ਕੋਤਵਾਲੀ, ਭੀਲਵਾੜਾ, ਜੋਧਪੁਰ ਅਤੇ ਪਾਲੀ ਕੋਤਵਾਲੀ 'ਚ ਕੰਗਨਾ ਰਣੌਤ ਵਿਰੁੱਧ ਸ਼ਿਕਾਇਤਾਂ ਵੀ ਦਰਜ ਕੀਤੀਆਂ ਗਈਆਂ ਹਨ। ਜੋਧਪੁਰ 'ਚ ਕਾਂਗਰਸ ਵਿਧਾਇਕ ਮਨੀਸ਼ਾ ਪਵਾਰ ਨੇ ਕੰਗਨਾ ਰਣੌਤ ਖ਼ਿਲਾਫ਼ ਸ਼ਾਸਤਰੀ ਨਗਰ ਥਾਣੇ 'ਚ ਪਰਿਵਾਦ ਪੇਸ਼ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਅਫਸਾਨਾ ਖ਼ਾਨ ਨੂੰ ਮੁੜ ਆਇਆ ਪੈਨਿਕ ਅਟੈਕ, ਹਾਲਤ ਵੇਖ ਭੜਕੀ ਹਿਮਾਂਸ਼ੀ ਖੁਰਾਣਾ ਨੇ ਆਖ ਦਿੱਤੀ ਵੱਡੀ ਗੱਲ
ਕੰਗਨਾ ਰਣੌਤ ਮੁਰਦਾਬਾਦ ਦੇ ਲੱਗੇ ਨਾਅਰੇ
ਉਥੇ ਹੀ ਦੇਸ਼ ਨੂੰ 'ਭੀਖ' 'ਚ ਆਜ਼ਾਦੀ ਮਿਲਣ ਨੂੰ ਲੈ ਕੇ ਕੰਗਨਾ ਰਣੌਤ ਦੇ ਵਿਵਾਦਪੂਰਨ ਬਿਆਨ 'ਤੇ ਗੁੱਸਾ ਪ੍ਰਗਟਾਉਂਦੇ ਹੋਏ ਇੰਦੌਰ 'ਚ ਸੁਤੰਤਰਤਾ ਸੰਗ੍ਰਾਮ ਸੇਨਾਨੀਆ ਦੇ ਵੰਸ਼ਜਾਂ ਅਤੇ ਮੁੰਬਈ 'ਚ ਕਾਂਗਰਸ ਅਤੇ ਕਾਂਗਰਸ ਦੀ ਸਟੂਡੈਂਟ ਵਿੰਗ (ਐੱਨ. ਐੱਸ. ਯੂ. ਆਈ.) ਨੇ ਪ੍ਰਦਰਸ਼ਨ ਕਰਕੇ ਸ਼ੁੱਕਰਵਾਰ ਨੂੰ ਅਦਾਕਾਰਾ ਦਾ ਪੁਤਲਾ ਫੂਕਿਆ। ਚਸ਼ਮਦੀਦਾਂ ਨੇ ਦੱਸਿਆ ਕਿ ਸੁੰਤਤਰਤਾ ਸੇਨਾਨੀ ਅਤੇ ਉਤਰਾਧਿਕਾਰੀ ਸੰਯੁਕਤ ਸੰਗਠਨ ਨਾਲ ਜੁੜੇ ਲੋਕਾਂ ਨੇ ਸ਼ਹਿਰ ਦੇ ਐੱਮ. ਜੀ. ਰੋਡ 'ਤੇ ਕੰਗਨਾ ਰਣੌਤ ਦਾ ਪੁਤਲਾ ਫੂਕਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ, ''ਵੀਰ ਸ਼ਹੀਦਾਂ ਦਾ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ', 'ਕੰਗਨਾ ਰਣੌਤ ਮੁਰਦਾਬਾਦ' ਅਤੇ 'ਕੰਗਨਾ ਨੂੰ ਦੇਸ਼ ਤੋਂ ਬਾਹਰ ਕਰੋ' ਵਰਗੇ ਨਾਅਰੇ ਵੀ ਲਗਾਏ ਗਏ।
ਇਹ ਖ਼ਬਰ ਵੀ ਪੜ੍ਹੋ : ਆਜ਼ਾਦੀ ਨੂੰ ‘ਭੀਖ’ ਦੱਸਣ ਵਾਲੇ ਬਿਆਨ ’ਤੇ ਕੰਗਨਾ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ, FIR ਦੀ ਉਠੀ ਮੰਗ
ਲੱਗਦਾ ਹੈ ਡਰੱਗਜ਼ ਦੀ ਹੈਵੀ ਡੋਜ਼ ਲੈ ਕੇ ਬੈਠੀ ਸੀ : ਨਵਾਬ ਮਲਿਕ
ਐੱਨ. ਸੀ. ਪੀ. ਨੇਤਾ ਅਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਕੰਗਨਾ ਰਣੌਤ ਨੂੰ ਖਰੀਆਂ-ਖੋਟੀਆਂ ਸੁਣਾਉਂਦੇ ਹੋਏ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਬਿਆਨ ਦੇਣ ਤੋਂ ਪਹਿਲਾਂ ਬਾਲੀਵੁੱਡ ਅਦਾਕਾਰਾ ਨੇ ਡਰੱਗਜ਼ ਦੀ ਹੈਵੀ ਡੋਜ਼ ਲਈ ਸੀ, ਜੋ ਵਿਸ਼ੇਸ਼ ਰੂਪ ਨਾਲ ਹਿਮਾਚਲ ਪ੍ਰਦੇਸ਼ 'ਚ ਉਗਦੀ ਹੈ। ਨਵਾਬ ਮਲਿਕ ਨੇ ਕਿਹਾ ਕਿ ਕੇਂਦਰ ਨੂੰ ਕੰਗਨਾ ਰਣੌਤ ਤੋਂ ਪਦਮ ਸ਼੍ਰੀ ਵਾਪਸ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਇੰਝ ਕੀਤੀ ਭਰਾ ਦੀ ਸਿਹਰਾਬੰਦੀ, ਵੇਖੋ ਵੀਡੀਓ
ਕੰਗਨਾ ਦਾ ਵਿਵਾਦਿਤ ਬਿਆਨ
ਦੱਸ ਦਈਏ ਕਿ ਕੰਗਨਾ ਰਣੌਤ ਨੇ ਸ਼ੋਅ 'ਚ ਕਿਹਾ ਸੀ ਕਿ ''ਜੇਕਰ ਸਾਨੂੰ ਆਜ਼ਾਦੀ ਭੀਖ ਵਜੋਂ ਮਿਲਦੀ ਹੈ, ਤਾਂ ਕੀ ਇਹ ਆਜ਼ਾਦੀ ਹੈ? ਬ੍ਰਿਟਿਸ਼ ਸਰਕਾਰ ਨੇ ਪਿੱਛੇ ਕਾਂਗਰਸ ਦੇ ਨਾਂ 'ਤੇ ਜੋ ਛੱਡਿਆ, ਉਹ ਬ੍ਰਿਟਿਸ਼ ਸਰਕਾਰ ਦਾ ਹੀ ਅਗਲਾ ਰੂਪ ਸੀ। ਕਾਂਗਰਸ ਦੇ ਸਲਮਾਨ ਨਿਜ਼ਾਮੀ ਨੇ ਕਿਹਾ, ਇਹ ਬਿਆਨ ਸਾਡੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ, ਜਿਨ੍ਹਾਂ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।''
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।