ਜਾਣੋ ਦਰਸ਼ਕਾਂ ਨੂੰ ਕਿਵੇਂ ਦੀ ਲੱਗੀ ਫ਼ਿਲਮ ‘ਮਾਂ ਦਾ ਲਾਡਲਾ’, ਦੇਖੋ ਪਬਲਿਕ ਮੂਵੀ ਰੀਵਿਊ

09/16/2022 5:40:05 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਅੱਜ ਦੁਨੀਆ ਭਰ ਦੇ ਸਿਨੇਮਾਘਰਾਂ ’ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ ਨੂੰ ਲੈ ਕੇ ਲੋਕਾਂ ਦੀ ਪ੍ਰਤੀਕਿਰਿਆ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ।

ਦਰਸ਼ਕਾਂ ਵਲੋਂ ਇਸ ਫ਼ਿਲਮ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਉਥੇ ਦਰਸ਼ਕ ਫ਼ਿਲਮ ਨੂੰ 5 ’ਚੋਂ 5 ਸਟਾਰ ਵੀ ਦੇ ਰਹੇ ਹਨ। ਹੋਰ ਕੀ ਕਿਹਾ ਦਰਸ਼ਕਾਂ ਨੇ ਫ਼ਿਲਮ ‘ਮਾਂ ਦਾ ਲਾਡਲਾ’ ਬਾਰੇ, ਹੇਠਾਂ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਜ਼ਰੂਰ ਦੇਖੋ–

ਦੱਸ ਦੇਈਏ ਕਿ ‘ਮਾਂ ਦਾ ਲਾਡਲਾ’ ਫ਼ਿਲਮ ’ਚ ਤਰਸੇਮ ਜੱਸੜ, ਨੀਰੂ ਬਾਜਵਾ, ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੈਸਰ ਪੀਆ, ਰੁਪਿੰਦਰ ਰੂਪੀ, ਸੁਖਵਿੰਦਰ ਚਾਹਲ ਤੇ ਸਵਾਸਤਿਕ ਭਗਤ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਉਦੈ ਪ੍ਰਤਾਪ ਸਿੰਘ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ। ਇਸ ਫ਼ਿਲਮ ਨੂੰ ਮਨਪ੍ਰੀਤ ਜੌਹਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ‘ਮਾਂ ਦਾ ਲਾਡਲਾ’ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਟਾਰ ਸਟੂਡੀਓਜ਼ ਦੀ ਸਾਂਝੀ ਪੇਸ਼ਕਸ਼ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News