ਜਸਵਿੰਦਰ ਭੱਲਾ ਦੀ ਪਹਿਲੀ ਬਰਸੀ ''ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ ਪੁਖਰਾਜ ਭੱਲਾ
Saturday, Aug 22, 2026 - 03:28 PM (IST)
ਐਂਟਰਟੇਨਮੈਂਟ ਡੈਸਕ : ਮਰਹੂਮ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦਾ ਪੁੱਤਰ ਪੁਖਰਾਜ ਭੱਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਅਤੇ ਆਪਣੇ ਮਰਹੂਮ ਪਿਤਾ ਦੀ ਆਤਮਿਕ ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਕੀਤੀ।
ਇਹ ਵੀ ਪੜ੍ਹੋ: ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ
ਗੱਲਬਾਤ ਕਰਦਿਆਂ ਪੁਖਰਾਜ ਭੱਲਾ ਨੇ ਕਿਹਾ ਅੱਜ ਉਨ੍ਹਾਂ ਦੇ ਪਿਤਾ ਨੂੰ ਇਸ ਦੁਨੀਆ ਤੋਂ ਗਏ ਨੂੰ ਇੱਕ ਸਾਲ ਹੋ ਗਿਆ ਹੈ। ਉਨ੍ਹਾਂ ਸਾਂਝਾ ਕੀਤਾ ਕਿ ਉਨ੍ਹਾਂ ਦੀ ਬਹੁਤ ਸਮੇਂ ਤੋਂ ਇਹ ਇੱਛਾ ਸੀ ਕਿ ਉਹ ਸ੍ਰੀ ਸੱਚਖੰਡ ਸਾਹਿਬ ਦੀ ਪਵਿੱਤਰ ਨਗਰੀ ਵਿੱਚ ਆ ਕੇ ਨਤਮਸਤਕ ਹੋਣ ਅਤੇ ਪਿਤਾ ਲਈ ਅਰਦਾਸ ਕਰਨ। ਪੁਖਰਾਜ ਨੇ ਕਿਹਾ ਕਿ ਅਰਦਾਸ ਕਰਨ ਤੋਂ ਬਾਅਦ ਉਨ੍ਹਾਂ ਦੇ ਦਿਲ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦੇ ਪਿਤਾ ਜਿੱਥੇ ਵੀ ਹੋਣ, ਮਾਲਕ ਉਨ੍ਹਾਂ ਨੂੰ ਹਮੇਸ਼ਾ ਖੁਸ਼ ਰੱਖਣ ਅਤੇ ਆਪਣੀ ਚਰਨੀਂ ਲਾਈ ਰੱਖਣ।
ਇਹ ਵੀ ਪੜ੍ਹੋ: ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene ! ਅਸਲ ਵਜ੍ਹਾ ਆਈ ਸਾਹਮਣੇ
ਪ੍ਰਸ਼ੰਸਕਾਂ ਅਤੇ ਲੋਕਾਂ ਵੱਲੋਂ ਮਿਲ ਰਹੇ ਪਿਆਰ ਬਾਰੇ ਪੁਖਰਾਜ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੇ ਨਾਮ ਦਾ ਪਿਆਰ ਉਨ੍ਹਾਂ ਨੂੰ ਹਮੇਸ਼ਾ ਤੋਂ ਹੀ ਮਿਲਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਿਤਾ ਜਿਉਂਦੇ ਸਨ, ਉਦੋਂ ਵੀ ਅਤੇ ਉਨ੍ਹਾਂ ਦੇ ਜਾਣ ਤੋਂ ਬਾਅਦ ਵੀ ਲੋਕਾਂ ਨੇ ਉਨ੍ਹਾਂ ਨੂੰ ਭਰਪੂਰ ਪਿਆਰ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
''ਸਭ ਸੁੱਖ ਸਾਂਦ ਹੈ ਸੱਜਣੋ...''; ਕੈਨੇਡਾ ''ਚ ਫਾਈਰਿੰਗ ਦੀਆਂ ਖਬਰਾਂ ਵਿਚਾਲੇ ਐਮੀ ਵਿਰਕ ਨੇ ਸਾਂਝੀ ਕੀਤੀ ਪਹਿਲੀ ਪੋਸਟ
