ਸੋਸ਼ਲ ਮੀਡੀਆ ’ਤੇ ਹਿੰਸਾ ਨਾ ਫੈਲਾਉਣ ਦੀ ਸ਼ਰਤ ਨਾਲ ਯੂਟਿਊਬਰ ਐਲਵਿਸ਼ ਖ਼ਿਲਾਫ਼ FIR ਰੱਦ
Saturday, Jun 08, 2024 - 03:54 PM (IST)
ਚੰਡੀਗੜ੍ਹ (ਗੰਭੀਰ) - ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਿੰਸਾ ਤੇ ਧਮਕੀਆਂ ਦੇ ਦੋਸ਼ਾਂ ਤਹਿਤ ਯੂਟਿਊਬਰ ਐਲਵਿਸ਼ ਯਾਦਵ ਵਿਰੁੱਧ ਦਰਜ ਐੱਫ.ਆਈ.ਆਰ. ਨੂੰ ਸੋਸ਼ਲ ਮੀਡੀਆ ’ਤੇ ਹਿੰਸਾ ਨਾ ਫੈਲਾਉਣ ਦੀ ਸ਼ਰਤ ’ਤੇ ਰੱਦ ਕਰ ਦਿੱਤਾ ਹੈ। ਜਸਟਿਸ ਅਨੂਪ ਚਿਤਕਾਰਾ ਨੇ ਹੁਕਮ ’ਚ ਕਿਹਾ ਹੈ ਕਿ ਐਲਵਿਸ਼ ਯਾਦਵ ਭਵਿੱਖ ’ਚ ਕਦੇ ਸੋਸ਼ਲ ਮੀਡੀਆ ’ਤੇ ਹਿੰਸਾ ਨਹੀਂ ਫੈਲਾਉਣਗੇ ਜਾਂ ਨਿਰਾਦਰਯੋਗ ਸ਼ਬਦ ਨਹੀਂ ਬੋਲਣਗੇ। ਸੋਸ਼ਲ ਮੀਡੀਆ ਇਨਫਲੂਐਂਸਰ ਸਾਗਰ ਠਾਕੁਰ ਦੀ ਸ਼ਿਕਾਇਤ ’ਤੇ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਥੱਪੜ ਵਿਵਾਦ 'ਤੇ ਕੰਗਨਾ ਰਣੌਤ ਦੀ ਲੰਬੀ ਚੌੜੀ ਪੋਸਟ, ਹੁਣ ਆਖੀਆਂ ਇਹ ਗੱਲਾਂ
ਜ਼ਿਕਰਯੋਗ ਹੈ ਕਿ ਗੁਰੂਗ੍ਰਾਮ ’ਚ ਐਲਵਿਸ਼ ਤੇ ਉਸ ਦੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਸ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸਮੇਤ ਹੋਰ ਦੋਸ਼ ਲਾਏ ਗਏ ਸਨ। ਬਾਅਦ ’ਚ ਦੋਵੇਂ ਧਿਰਾਂ ’ਚ ਸਮਝੌਤਾ ਹੋ ਗਿਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।