ਕੌਮੀ ਯੁਵਕ ਮੇਲੇ ’ਚ ਪੰਜਾਬ ਨੇ ਲੋਕ ਗੀਤ ’ਚ ਦੂਜਾ ਸਥਾਨ ਕੀਤਾ ਹਾਸਲ
Friday, Jan 19, 2024 - 10:49 AM (IST)
ਚੰਡੀਗੜ੍ਹ (ਰਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ ਕਰਵਾਏ ਕੌਮੀ ਯੁਵਕ ਮੇਲੇ ਵਿਚ ਪੰਜਾਬ ਨੇ ਲੋਕ ਗੀਤ ਮੁਕਾਬਲੇ ਵਿਚ ਦੂਜਾ ਅਤੇ ਲੋਕ ਨਾਚ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ ਹੈ।
ਇਹ ਵੀ ਪੜ੍ਹੋ- ਗਾਇਕ ਐਮੀ ਵਿਰਕ ਨੇ ਇੰਸਟਾ ਤੋਂ ਡਿਲੀਟ ਕੀਤੀਆਂ ਸਾਰੀਆਂ ਪੋਸਟਾਂ, ਜਾਣੋ ਕੀ ਹੈ ਕਾਰਨ
ਕੇਂਦਰੀ ਯੁਵਾ ਤੇ ਖੇਡ ਮੰਤਰਾਲੇ ਵਲੋਂ ਮਹਾਰਾਸ਼ਟਰ ਦੇ ਸ਼ਹਿਰ ਨਾਸਿਕ ਵਿਖੇ 27ਵਾਂ ਕੌਮੀ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਭਾਰਤ ਦੇ 28 ਸੂਬਿਆਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਨੌਜਵਾਨਾਂ ਨੇ ਹਿੱਸਾ ਲਿਆ। ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਰਘਬੀਰ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ 100 ਨੌਜਵਾਨਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲਿਆ।
ਲੋਕ ਗੀਤ ਮੁਕਾਬਲੇ ਵਿਚ ਪੰਜਾਬ ਦੇ ਤਰਨਪ੍ਰੀਤ ਸਿੰਘ ਨੇ ਦੂਜਾ ਅਤੇ ਗਰੁੱਪ ਲੋਕ ਨਾਚ ਵਿਚ ਪੰਜਾਬ ਦੀ ਭੰਗੜਾ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਇਕ ਲੱਖ ਰੁਪਏ ਅਤੇ ਤੀਜੇ ਸਥਾਨ ’ਤੇ ਆਈ ਟੀਮ ਨੂੰ 75 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਮਿਲੀ।
ਇਹ ਵੀ ਪੜ੍ਹੋ- ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਸਪਲਾਈ ਕਰਨ ਵਾਲਾ ਤਸਕਰ STF ਨੇ 35 ਕਰੋੜ ਦੀ ਹੈਰੋਇਨ ਸਣੇ ਕੀਤਾ ਕਾਬੂ
ਯੁਵਕ ਸੇਵਾਵਾਂ ਮੰਤਰੀ ਮੀਤ ਹੇਅਰ ਨੇ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਕੌਮੀ ਮੰਚ ’ਤੇ ਪੰਜਾਬ ਦਾ ਨਾਂ ਚਮਕਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਿਤ ਕਰਨ ਅਤੇ ਇਸ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।