ਮਾਪਿਆਂ ਦਾ ਸਾਇਆ ਉੱਠਣ ਤੋਂ ਬਾਅਦ ਇਸ ਸ਼ਖਸ ਨੇ ਸੰਭਾਲਿਆ ਕਰਨ ਔਜਲਾ ਨੂੰ, ਪਹੁੰਚਾਇਆ ਬੁਲੰਦੀਆਂ ''ਤੇ
Friday, Jul 17, 2020 - 09:16 AM (IST)
ਜਲੰਧਰ (ਵੈੱਬ ਡੈਸਕ) — ਪੰਜਾਬੀ ਪ੍ਰਸਿੱਧ ਗਾਇਕ ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਇਸ ਵਾਇਰਲ ਵੀਡੀਓ 'ਚ ਕਰਨ ਔਜਲਾ ਲਾਈਵ ਸ਼ੋਅ ਦੌਰਾਨ ਐਂਕਰ ਨਾਲ ਗੱਲਬਾਤ ਕਰ ਰਹੇ ਹਨ ਪਰ ਇਸ ਗੱਲਬਾਤ ਦੌਰਾਨ ਉਹ ਆਪਣੇ ਮਾਪਿਆਂ ਦੀ ਗੱਲ ਕਰਦੇ ਹੋਏ ਇਮੋਸ਼ਨਲ/ਭਾਵੁਕ ਹੋ ਗਏ ਅਤੇ ਗੱਲ ਕਰਦਿਆਂ-ਕਰਦਿਆਂ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਕਰਨ ਔਜਲਾ ਦੇ ਨਾਲ-ਨਾਲ ਇਸ ਸ਼ੋਅ ਨੂੰ ਹੋਸਟ ਕਰ ਰਹੀ ਐਂਕਰ ਵੀ ਇਮੋਸ਼ਨਲ ਹੋ ਗਈ।
ਕਰਨ ਔਜਲਾ ਆਪਣੇ ਮਾਪਿਆਂ ਦੀ ਤਸਵੀਰ ਅਕਸਰ ਸਾਂਝੀ ਕਰਦੇ ਰਹਿੰਦੇ ਹਨ। ਬਹੁਤ ਛੋਟੇ ਸਨ ਜਦੋਂ ਉਨ੍ਹਾਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਦੇਖਭਾਲ ਉਨ੍ਹਾਂ ਦੇ ਚਾਚੇ ਨੇ ਹੀ ਕੀਤੀ ਸੀ।
ਪਿੱਛੇ ਜਿਹੇ ਉਨ੍ਹਾਂ ਨੇ ਆਪਣੇ ਚਾਚਾ ਜੀ ਨਾਲ ਵੀ ਤਸਵੀਰ ਸਾਂਝੀ ਕੀਤੀ ਸੀ, ਜਿਸ 'ਚ ਉਨ੍ਹਾਂ ਨੇ ਆਪਣੇ ਪਾਲਣਹਾਰ ਚਾਚੇ ਦਾ ਜ਼ਿਕਰ ਕਰਦੇ ਹੋਏ ਦੱਸਿਆ ਸੀ ਕਿ ਕਿਵੇਂ ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦਾ ਪਾਲਣ ਪੋਸ਼ਣ ਚਾਚੇ ਨੇ ਕੀਤਾ।
ਕਰਨ ਔਜਲਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਨ੍ਹਾਂ ਨੇ ਸੰਗੀਤ ਜਗਤ ਦੀ ਝੋਲੀ 'ਚ ਪਾਏ ਹਨ। ਪੰਜਾਬੀ ਸੰਗੀਤ ਜਗਤ 'ਚ ਉਨ੍ਹਾਂ ਨੂੰ ਗੀਤਾਂ ਦੀ ਮਸ਼ੀਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।