ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

Thursday, Jan 18, 2024 - 12:38 PM (IST)

ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

ਐਂਟਰਟੇਨਮੈਂਟ ਡੈਸਕ - ਇੰਨੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਤੇ ਸੰਗੀਤ ਜਗਤ 'ਚ ਇੱਕ ਤੋਂ ਬਾਅਦ ਇੱਕ ਕਈ ਸਿਤਾਰੇ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਇਸੇ ਵਿਚਾਲੇ ਪੰਜਾਬੀ ਮਾਡਲ ਅਤੇ ਅਦਾਕਾਰਾ ਸ਼ਰੁਸ਼ਟੀ ਮਾਨ ਵੱਲੋਂ ਆਪਣੀ ਵੈਡਿੰਗ ਰਿਸੈਪਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਸ਼ਰੁਸ਼ਟੀ ਆਪਣੇ ਪਤੀ ਅਰਸ਼ ਬੱਲ ਨਾਲ ਬੇਹੱਦ ਖੂਬਸੂਰਤ ਲੁੱਕ 'ਚ ਵਿਖਾਈ ਦੇ ਰਹੀ ਹੈ। ਉਸ ਦਾ ਇਹ ਅੰਦਾਜ਼ ਹਰ ਕਿਸੇ ਦਾ ਮਨ ਮੋਹ ਰਿਹਾ ਹੈ।

PunjabKesari

ਦੱਸ ਦਈਏ ਕਿ ਪਿਛਲੇ ਕੁਝ ਹਫ਼ਤੇ ਪਹਿਲਾਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਸਰੁਸ਼ਟੀ ਲਾੜੀ ਬਣੀ ਨਜ਼ਰ ਆ ਰਹੀ ਸੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਲਾਵਾਂ ਲੈਂਦੀ ਦਿਖਾਈ ਦਿੱਤੀ ਸੀ।

PunjabKesari

ਇਸ ਤੋਂ ਇਲਾਵਾ ਅਦਾਕਾਰਾ ਸਰੁਸ਼ਟੀ ਦੀ ਹਲਦੀ ਸੈਰੇਮਨੀ ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ।

PunjabKesari

ਸਰੁਸ਼ਟੀ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ। ਸਰੁਸ਼ਟੀ ਮਾਨ ਦਾ ਜਨਮ ਜਲੰਧਰ ‘ਚ ਹੋਇਆ ਸੀ।

PunjabKesari

ਉਨ੍ਹਾਂ ਨੇ ‘ਤਗੜਾ ਹੋ ਜੱਟਾ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆਏ।

PunjabKesari

ਸੋਸ਼ਲ ਮੀਡੀਆ ‘ਤੇ ਅਦਾਕਾਰਾ ਦੀ ਵੱਡੀ ਫੈਨ ਫਾਲੋਵਿੰਗ ਹੈ। ਅਦਾਕਾਰਾ ਨੇ ਆਪਣੇ ਸਕੂਲ ਦੀ ਪੜ੍ਹਾਈ ਜਲੰਧਰ ਤੋਂ ਹੀ ਕੀਤੀ ਅਤੇ ਇਸ ਤੋਂ ਬਾਅਦ ਚੰਡੀਗੜ੍ਹ ‘ਚ ਬੀ-ਕਾਮ ਦੀ ਪੜ੍ਹਾਈ ਪੂਰੀ ਕੀਤੀ। ਮੌਜੂਦਾ ਸਮੇਂ ‘ਚ ਉਹ ਮੋਹਾਲੀ ‘ਚ ਹੀ ਰਹਿ ਰਹੀ ਹੈ।  
 


author

sunita

Content Editor

Related News