ਅਦਾਕਾਰ ਕਰਮਜੀਤ ਅਨਮੋਲ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ

Thursday, Aug 08, 2024 - 04:02 PM (IST)

ਅਦਾਕਾਰ ਕਰਮਜੀਤ ਅਨਮੋਲ ਦਾ ਫੈਨਜ਼ ਨੂੰ ਖ਼ਾਸ ਤੋਹਫ਼ਾ

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੇ ਉੱਚ-ਕੋਟੀ ਐਕਟਰਜ਼ ਵਿੱਚ ਅੱਜਕੱਲ੍ਹ ਆਪਣੀ ਮੌਜੂਦਗੀ ਦਰਜ ਕਰਵਾ ਰਹੇ ਹਨ ਅਦਾਕਾਰ ਕਰਮਜੀਤ ਅਨਮੋਲ, ਜੋ ਅਪਣਾ ਨਵਾਂ ਗਾਣਾ 'ਯਾਰਾ ਵੇ 3' ਲੈ ਕੇ ਸਰੋਤਿਆ ਅਤੇ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਸ ਨੂੰ ਉਨ੍ਹਾਂ ਵੱਲੋਂ ਜਲਦ ਹੀ ਸੰਗੀਤਕ ਮਾਰਕੀਟ 'ਚ ਜਾਰੀ ਕੀਤਾ ਜਾ ਰਿਹਾ ਹੈ। ਸੰਗੀਤ ਪੇਸ਼ਕਰਤਾ ਦਲਬੀਰ ਸਿੰਘ ਯੂਕੇ ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਸਦਾ ਬਹਾਰ ਗਾਣੇ ਦਾ ਸੰਗੀਤ ਅਮਦਾਦ ਅਲੀ ਵੱਲੋਂ ਤਿਆਰ ਕੀਤਾ ਗਿਆ ਹੈ, ਜਦਕਿ ਇਸ ਦੇ ਬੋਲ ਮਸ਼ਹੂਰ ਗੀਤਕਾਰ ਕੁਲਦੀਪ ਕਡਿਆਰਾ ਵੱਲੋਂ ਲਿਖੇ ਗਏ ਹਨ, ਜੋ ਇਸ ਤੋਂ ਪਹਿਲਾਂ ਵੀ ਕਰਮਜੀਤ ਅਨਮੋਲ ਲਈ ਕਈ ਬਿਹਤਰੀਨ ਗਾਣਿਆਂ ਦੀ ਕਲਮਬੱਧਤਾ ਕਰ ਚੁੱਕੇ ਹਨ, ਜੋ ਮਕਬੂਲੀਅਤ ਦੇ ਨਵੇਂ ਅਯਾਮ ਕਾਇਮ ਕਰਨ 'ਚ ਵੀ ਸਫ਼ਲ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ -  ਵਿਨੇਸ਼ ਫੋਗਾਟ ਦੇ ਡਿਸਕੁਆਲੀਫਾਈ 'ਤੇ ਇਸ ਐਕਟਰ ਦਾ ਵੱਡਾ ਇਲਜ਼ਾਮ, ਕਿਹਾ- ਗੁੰਡਿਆਂ ਨੇ ਭਾਰਤ ਦੀ ਧੀ ਨੂੰ...

ਪਿਆਰ-ਸਨੇਹ ਭਰੇ ਜਜ਼ਬਾਤਾਂ ਦੀ ਤਰਜ਼ਮਾਨੀ ਕਰਦੇ ਉਕਤ ਗਾਣੇ ਦਾ ਮਿਊਜ਼ਿਕ ਵੀਡੀਓ ਵੀ ਬੇਹੱਦ ਸ਼ਾਨਦਾਰ ਅਤੇ ਖੂਬਸੂਰਤ ਬਣਾਇਆ ਗਿਆ, ਜਿਸ ਦਾ ਫਿਲਮਾਂਕਣ ਰਾਜਸਥਾਨ ਦੇ ਜੈਸਲਮੇਰ ਅਤੇ ਆਸ-ਪਾਸ ਦੀਆਂ ਮਨਮੋਹਕ ਲੋਕੇਸ਼ਨਜ਼ ਉਪਰ ਕੀਤਾ ਗਿਆ ਹੈ। ਬਿੱਗ ਸੈਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਫਿਲਮਾਏ ਗਏ ਉਕਤ ਸੰਗੀਤਕ ਵੀਡੀਓ ਨੂੰ ਚਾਰ ਚੰਨ ਲਾਉਣ ਵਿੱਚ ਡੀਓਪੀ ਗੁਰਵਿੰਦਰ ਸਿੱਧੂ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ ਹੈ, ਜੋ ਇਸ ਤੋਂ ਪਹਿਲਾਂ ਵੀ ਕਈ ਵੱਡੇ ਮਿਊਜ਼ਿਕ ਵੀਡੀਓ ਨੂੰ ਸੋਹਣਾ ਮੁਹਾਂਦਰਾ ਦੇਣ ਦਾ ਮਾਣ ਹਾਸਿਲ ਕਰ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਗਾਇਕ ਕਰਨ ਔਜਲਾ 1 ਗੀਤ ਤੋਂ ਕਮਾਉਂਦੇ ਇੰਨੇ ਲੱਖ ਰੁਪਏ! ਕਰੋੜਾਂ 'ਚ ਹੈ ਸਾਲ ਦੀ ਕਮਾਈ

ਸਾਲ 2013 'ਚ ਰਿਲੀਜ਼ ਹੋਈ ਅਤੇ ਸੁਪਰ ਡੁਪਰ ਹਿੱਟ ਰਹੀ ਪੰਜਾਬੀ ਫ਼ਿਲਮ 'ਜੱਟ ਬੁਆਏਜ਼: ਪੁੱਤ ਜੱਟਾਂ ਦੇ' 'ਚ ਸ਼ਾਮਲ ਕੀਤਾ ਗਿਆ ਅਤੇ ਕਰਮਜੀਤ ਅਨਮੋਲ ਵੱਲੋਂ ਪਲੇ ਬੈਕ ਕੀਤਾ ਗਿਆ ਗਾਣਾ 'ਯਾਰਾ ਵੇ' ਅਪਾਰ ਲੋਕਪ੍ਰਿਯਤਾ ਹਾਸਿਲ ਕਰਨ 'ਚ ਸਫ਼ਲ ਰਿਹਾ, ਜਿਸ ਦੀ ਤੀਜੀ ਕੜ੍ਹੀ ਦੇ ਰੂਪ 'ਚ ਹੀ ਸਾਹਮਣੇ ਲਿਆਂਦਾ ਜਾ ਰਿਹਾ ਹੈ ਉਕਤ ਗਾਣਾ, ਜੋ ਗੈਰ-ਫ਼ਿਲਮੀ ਗੀਤ ਵਜੋਂ 11 ਅਗਸਤ ਨੂੰ ਵੱਖ-ਵੱਖ ਸੰਗੀਤਕ ਪਲੇਟਫ਼ਾਰਮ 'ਤੇ ਜਾਰੀ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News