ਗਿੱਪੀ ਗਰੇਵਾਲ ਦੀ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼

Monday, Aug 05, 2024 - 01:22 PM (IST)

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾ ਦੇ ਸੁਪਰ-ਸਟਾਰ ਦਾ ਰੁਤਬਾ ਹਾਸਲ ਕਰ ਚੁੱਕੇ ਗਿੱਪੀ ਗਰੇਵਾਲ ਇੱਕ ਵਾਰ ਫਿਰ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੇ ਹਨ, ਜਿਨ੍ਹਾਂ ਦੀ ਨਵੀਂ ਅਤੇ ਅਰਥ-ਭਰਪੂਰ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਰਿਲੀਜ਼ ਲਈ ਤਿਆਰ ਹੈ, ਜਿਸ ਦਾ ਟਾਈਟਲ ਟਰੈਕ 6 ਅਗਸਤ ਨੂੰ ਜਾਰੀ ਕੀਤਾ ਜਾ ਰਿਹਾ ਹੈ। 'ਜੀਓ ਸਟੂਡਿਓਜ਼', 'ਹੰਬਲ ਮੋਸ਼ਨ ਪਿਕਚਰਜ਼' ਅਤੇ 'ਪਨੋਰਮਾ ਸਟੂਡਿਓਜ਼' ਵੱਲੋਂ ਸੁਯੰਕਤ ਰੂਪ 'ਚ ਬਣਾਈ ਗਈ ਉਕਤ ਫ਼ਿਲਮ ਦਾ ਲੇਖਨ ਅਤੇ ਨਿਰਦੇਸ਼ਨ ਗਿੱਪੀ ਗਰੇਵਾਲ ਵੱਲੋਂ ਕੀਤਾ ਗਿਆ ਹੈ, ਜਿਨ੍ਹਾਂ ਦੇ ਘਰੇਲੂ 'ਪ੍ਰੋਡੋਕਸ਼ਨ ਹਾਊਸ' ਹੇਠ ਸਾਹਮਣੇ ਲਿਆਂਦੀ ਜਾ ਰਹੀ ਇਸ ਫ਼ਿਲਮ ਨੂੰ ਕਾਫ਼ੀ ਵਿਸ਼ਾਲ ਕੈਨਵਸ ਅਧੀਨ ਫਿਲਮਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਦੀਪਿਕਾ ਪਾਦੂਕੋਣ ਨੇ ਦਿੱਤਾ ਪੁੱਤਰ ਨੂੰ ਜਨਮ! ਹਸਪਤਾਲ ਤੋਂ ਵਾਇਰਲ ਹੋਈ ਤਸਵੀਰ

ਨਿਰਮਾਤਾ ਰਵਨੀਤ ਕੌਰ ਗਰੇਵਾਲ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵੇ ਧਮੀਜਾ, ਜਯੋਤੀ ਦੇਸ਼ਪਾਂਡੇ, ਮੁਰਲੀ ਛਤਵਾਨੀ, ਸੰਜੂ ਆਰ ਜੋਸ਼ੀ, ਭਾਨਾ ਐੱਲ ਏ, ਵਿਨੋਦ ਅਸਵਾਲ ਜੋਤੀ ਦੁਆਰਾ ਨਿਰਮਿਤ ਅਤੇ ਸਹਿ ਨਿਰਮਿਤ ਕੀਤੀ ਗਈ ਇਸ ਫ਼ਿਲਮ ਦੀ ਸਟਾਰ-ਕਾਸਟ ਦੀ ਗੱਲ ਕਰੀਏ ਇਸ ਫ਼ਿਲਮ 'ਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਲੀਡ ਭੂਮਿਕਾ 'ਚ ਨਜ਼ਰ ਆਉਣਗੇ, ਜਿਨ੍ਹਾਂ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਸੀਮਾ ਕੌਸ਼ਲ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ, ਰਵਿੰਦਰ ਮੰਡ ਵੀ ਮਹੱਤਵਪੂਰਨ ਕਿਰਦਾਰਾਂ 'ਚ ਵਿਖਾਈ ਦੇਣਗੇ।

ਇਹ ਖ਼ਬਰ ਵੀ ਪੜ੍ਹੋ - ਸਾਰਾ ਗੁਰਪਾਲ ਦੀ ਇਸ ਹਰਕਤ ਨੂੰ ਵੇਖ ਲੋਕਾਂ ਸ਼ਰੇਆਮ ਕੱਢੀਆਂ ਗਾਲਾਂ, ਕਿਹਾ- ਇਹਦੀ ਜਾਂਚ ਕਰਵਾਓ...

ਸਾਲ 2016 'ਚ ਰਿਲੀਜ਼ ਹੋਈ 'ਅਰਦਾਸ', 2019 'ਚ ਆਈ 'ਅਰਦਾਸ ਕਰਾਂ' ਦੇ ਤੀਸਰੇ ਭਾਗ ਦੇ ਰੂਪ 'ਚ ਦਰਸ਼ਕਾਂ ਸਾਹਮਣੇ ਲਿਆਂਦੀ ਜਾ ਰਹੀ ਹੈ ਉਕਤ ਫ਼ਿਲਮ, ਜਿਸ ਦੇ ਜਾਰੀ ਹੋਣ ਜਾ ਰਹੇ ਗਾਣੇ ਦੀ ਗੱਲ ਕੀਤੀ ਜਾਵੇ ਇਸ ਨੂੰ ਆਵਾਜ਼ ਨਛੱਤਰ ਗਿੱਲ ਨੇ ਦਿੱਤੀ ਹੈ, ਜਦਕਿ ਇਸ ਦੇ ਬੋਲ ਅਤੇ ਕੰਪੋਜੀਸ਼ਨ ਦੀ ਸਿਰਜਣਾ ਹੈਪੀ ਰਾਏਕੋਟੀ ਨੇ ਕੀਤੀ ਹੈ। ਇਸ ਦਾ ਸੰਗੀਤ ਗਿੱਪੀ ਗਰੇਵਾਲ ਦੁਆਰਾ ਤਿਆਰ ਕੀਤਾ ਗਿਆ ਹੈ। 13 ਸਤੰਬਰ ਨੂੰ ਦੁਨੀਆਭਰ 'ਚ ਰਿਲੀਜ਼ ਹੋਣ ਜਾ ਰਹੀ ਫ਼ਿਲਮ ਦੇ ਕਰੀਅਰ ਦੀ ਇੱਕ ਹੋਰ ਬਿਹਤਰੀਨ ਫ਼ਿਲਮ ਵੀ ਮੰਨਿਆ ਜਾ ਰਿਹਾ, ਜਿਸ ਦਾ ਦਰਸ਼ਕਾਂ ਵੱਲੋਂ ਵੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


 


sunita

Content Editor

Related News