BSF ਦੇ ਅਧਿਕਾਰਾਂ ਦਾ ਖੇਤਰ ਵਧਾਉਣ ''ਤੇ ਭੜਕਿਆ ਦੀਪ ਸਿੱਧੂ, CM ਚੰਨੀ ਤੇ ਕੈਪਟਨ ਨੂੰ ਆਖੀਆਂ ਇਹ ਗੱਲਾਂ (ਵੀਡੀਓ)

2021-10-14T16:05:48.997

ਚੰਡੀਗੜ੍ਹ (ਬਿਊਰੋ) - ਪੰਜਾਬ ਵਿਚ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਦੇ ਅਧਿਕਾਰ ਖੇਤਰ ਦਾ ਦਾਇਰਾ ਵਧਾ ਕੇ 15 ਕਿਲੋਮੀਟਰ ਤੋਂ 50 ਕਿਲੋਮੀਟਰ ਹੋਣ 'ਤੇ ਸਿਆਸਤ ਭਖ ਗਈ ਹੈ। ਇਸ ਨੂੰ ਲੈ ਕੇ ਜਿੱਥੇ ਸਿਆਸਤਦਾਨ ਟਿੱਪਣੀਆਂ ਕਰ ਰਹੇ ਹਨ, ਉਥੇ ਹੀ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਵੀ ਇਸ ਕੜਾ ਵਿਰੋਧ ਕੀਤਾ ਹੈ। ਉਸ ਨੇ ਇਸ ਦਾ ਵਿਰੋਧ ਕਰਦਿਆਂ ਪੰਜਾਬ ਦੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਅਤੇ ਕੈਪਟਨ ਅਮਰਿੰਦਰ ਨੂੰ ਲੰਬੇ ਹੱਥੀਂ ਲਿਆ। ਦੀਪ ਸਿੱਧੂ ਕਿਹਾ, ''50 ਕਿਲੋ ਮੀਟਰ ਦਾ ਏਰੀਆ ਬਾਰਡਰ ਤੋਂ ਲੈ ਕੇ ਸਾਰਾ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਪਠਾਨਕੋਟ ਦਾ ਸਾਰਾ ਏਰੀਆ ਬੀ. ਐੱਸ . ਐੱਫ ਨੂੰ ਚਾਰਚ ਦੇ ਦਿੱਤਾ ਗਿਆ ਹੈ। ਪੰਜਾਬ ਪੁਲਸ ਕੋਲ ਕੋਈ ਚਾਰਜ ਨਹੀਂ ਹੈ। ਇਸ ਤੋਂ ਇਲਾਵਾ ਦੀਪ ਸਿੱਧੂ ਨੇ ਹੋਰ ਕੀ ਕਿਹਾ, ਇਹ ਤੁਸੀਂ ਹੇਠਾ ਦਿੱਤੇ ਵੀਡੀਓ ਦੇ ਲਿੰਕ 'ਤੇ ਕਲਿੱਕ ਕਰਕੇ ਵੇਖੋ-

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ 'ਚ ਵਧਾਏ ਗਏ ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਇੱਥੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਲੀਡਰਸ਼ਿਪ ਵੱਲੋਂ ਗਵਰਨਰ ਹਾਊਸ ਨੇੜੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਚੰਡੀਗੜ੍ਹ ਪੁਲਸ ਵੱਲੋਂ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਿਆ ਗਿਆ। ਚੰਡੀਗੜ੍ਹ ਪੁਲਸ ਨੇ ਸੁਖਬੀਰ ਬਾਦਲ ਅਤੇ ਹੋਰ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਅਤੇ ਸੈਕਟਰ-3 ਦੇ ਥਾਣੇ ਲੈ ਗਈ। ਇੱਥੇ ਥਾਣੇ ਦੇ ਅੰਦਰ ਹੀ ਸੁਖਬੀਰ ਬਾਦਲ ਸਮੇਤ ਅਕਾਲੀ ਲੀਡਰਸ਼ਿਪ ਵੱਲੋਂ ਧਰਨਾ ਲਾ ਦਿੱਤਾ ਗਿਆ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੀ ਨੋਟੀਫਿਕੇਸ਼ਨ ਮੁਤਾਬਕ ਹੁਣ ਬੀ. ਐੱਸ. ਐੱਫ. ਪੰਜਾਬ ਸਮੇਤ ਵੱਖ-ਵੱਖ ਸਰਹੱਦੀ ਰਾਜਾਂ 'ਚ 50 ਕਿਲੋਮੀਟਰ ਤੱਕ ਦੇ ਦਾਇਰੇ 'ਚ ਕਿਸੇ ਵੀ ਸ਼ੱਕੀ ਦੀ ਤਲਾਸ਼ੀ ਲੈ ਸਕੇਗੀ ਅਤੇ ਗ੍ਰਿਫ਼ਤਾਰੀ ਵੀ ਕਰ ਸਕੇਗੀ। 

ਨੋਟ -  ਦੀਪ ਸਿੱਧੂ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਨੂੰ ਜ਼ਰੂਰ ਦੱਸੋ।


sunita

Content Editor

Related News