ਫ਼ਿਲਮ ''ਬਲੈਕੀਆ 2'' ਦੀ ਸ਼ੂਟਿੰਗ ਸ਼ੁਰੂ, ਦੇਵ ਖਰੌੜ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

Friday, Oct 21, 2022 - 05:23 PM (IST)

ਫ਼ਿਲਮ ''ਬਲੈਕੀਆ 2'' ਦੀ ਸ਼ੂਟਿੰਗ ਸ਼ੁਰੂ, ਦੇਵ ਖਰੌੜ ਨੇ ਸਾਂਝੀਆਂ ਕੀਤੀਆਂ ਖ਼ਾਸ ਤਸਵੀਰਾਂ

ਜਲੰਧਰ (ਬਿਊਰੋ) : ਪੰਜਾਬੀ ਅਦਾਕਾਰ ਦੇਵ ਖਰੌੜ ਨੇ ਸੋਸ਼ਲ ਮੀਡੀਆ ਇਕ ਤਸਵੀਰ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਗੁੱਡ ਨਿਊਜ਼ ਦਿੱਤੀ ਹੈ। ਦਰਅਸਲ, ਦੇਵ ਖਰੌੜ ਨੇ ਆਪਣੀ ਆਉਣ ਵਾਲੀ ਫ਼ਿਲਮ 'ਬਲੈਕੀਆ 2' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਦੇਵ ਖਰੌੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਘੋੜਸਵਰੀ ਸਿੱਖਦੇ ਹੋਏ ਨਜ਼ਰ ਆ ਰਿਹਾ ਹੈ। ਇਸ ਦਾ ਪਤਾ ਉਸ ਦੀ ਤਸਵੀਰ ਦੀ ਕੈਪਸ਼ਨ ਤੋਂ ਲੱਗਦਾ ਹੈ। 

PunjabKesari

ਦੱਸ ਦਈਏ ਕਿ ਦੇਵ ਖਰੌੜ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਕੈਪਸ਼ਨ 'ਚ ਲਿਖਿਆ, "ਮੇਰਾ ਕੰਮ ਵੀ ਅਜੀਬ ਹੈ, ਭਾਵੇਂ ਤੁਸੀਂ ਕੋਈ ਚੀਜ਼ ਨਹੀਂ ਕਰਨਾ ਚਾਹੁੰਦੇ ਤਾਂ ਵੀ ਉਹ ਤੁਹਾਨੂੰ ਸਿੱਖਣੀ ਪੈਂਦੀ ਹੈ।" ਅੱਗੇ ਉਸ ਨੇ ਘੋੜੇ ਦਾ ਇਮੋਜੀ ਵੀ ਬਣਾਇਆ ਹੈ, ਜਿਸ ਦਾ ਮਤਲਬ ਹੈ ਕਿ ਉਹ ਘੋੜਸਵਾਰੀ ਸਿੱਖ ਰਿਹਾ ਹੈ। ਉਥੇ ਹੀ ਫ਼ਿਲਮ 'ਬਲੈਕੀਆ 2' ਦੀ ਸ਼ੂਟਿੰਗ ਸ਼ੁਰੂ ਹੋਣ 'ਤੇ ਫ਼ੈਨਜ਼ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ ਕਿਉਂਕਿ ਦੇਵ ਖਰੌੜ ਦੀ ਇਹ ਫ਼ਿਲਮ ਕਾਫ਼ੀ ਸਮੇਂ ਤੋਂ ਪਾਈਪਲਾਈਨ 'ਚ ਹੈ। 

PunjabKesari

ਦੱਸਣਯੋਗ ਹੈ ਕਿ ਦੇਵ ਖਰੌੜ ਨੇ ਪਿਛਲੇ ਸਾਲ 11 ਅਕਤੂਬਰ ਨੂੰ 'ਬਲੈਕੀਆ 2' ਦਾ ਮੋਸ਼ਨ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਸੀ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਇਸ ਵਾਰ ਵੀ ਇਹ ਫ਼ਿਲਮ ਪੂਰੀ ਤਰ੍ਹਾਂ ਐਕਸ਼ਨ ਨਾਲ ਭਰਪੂਰ ਹੋਣ ਵਾਲੀ ਹੈ। ਪਿੱਛੇ ਜਿਹੇ ਦੇਵ ਖਰੌੜ ਦੀ ਫ਼ਿਲਮ 'ਸ਼ਰੀਕ 2' ਰਿਲੀਜ਼ ਹੋਈ ਸੀ, ਜਿਸ ਨੂੰ ਪੰਜਾਬੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News