ਹੁਣ ਗੁੱਗੂ ਗਿੱਲ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

Thursday, Apr 29, 2021 - 04:54 PM (IST)

ਹੁਣ ਗੁੱਗੂ ਗਿੱਲ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਟੀਕਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਚੰਡੀਗੜ੍ਹ (ਬਿਊਰੋ) - ਕੋਰੋਨਾ ਵਾਇਰਸ ਨਾਲ ਦੇਸ਼ 'ਚ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਇਨ੍ਹਾਂ ਹਲਾਤਾਂ ਨੂੰ ਵੇਖਦੇ ਹੋਏ ਹਰ ਕੋਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਿਹਾ ਹੈ ਅਤੇ ਲੋਕਾਂ ਨੂੰ ਆਪਣੇ-ਆਪ ਨੂੰ ਸੁਰੱਖਿਅਤ ਰੱਖਣ ਲਈ ਆਖ ਰਿਹਾ ਹੈ। ਉਥੇ ਹੀ ਪੰਜਾਬੀ ਇੰਡਸਟਰੀ 'ਚ ਵੱਖਰੀ ਪਛਾਣ ਬਣਾਉਣ ਵਾਲੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਨੇ ਹਾਲ ਹੀ 'ਚ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤਸਵੀਰ 'ਚ ਗੁੱਗੂ ਗਿੱਲ ਕੋਰੋਨਾ ਵੈਕਸੀਨ ਲਗਵਾਉਂਦੇ ਹੋਏ ਨਜ਼ਰ ਆ ਰਹੇ ਹਨ।

ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਕੈਪਸ਼ਨ 'ਚ ਲਿਖਿਆ ਹੈ– ''ਦੋਸਤੋ ਕੋਰੋਨਾ ਦੀ ਮਹਾਮਾਰੀ ਚੱਲ ਰਹੀ ਐ... ਆਪਣੇ ਨਜ਼ਦੀਕੀ ਹਸਪਤਾਲ 'ਚ ਜਾ ਕੇ ਆਪਣੀ ਤੇ ਪਰਿਵਾਰ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਓ…! ਇਸ ਸੰਕਟ ਦੀ ਘੜੀ 'ਚ ਵਾਹਿਗੁਰੂ ਜੀ ਸਭ ਦਾ ਭਲਾ ਕਰਨ।'' ਗੁੱਗੂ ਗਿੱਲ ਨੇ ਵੀ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਗੁੱਗੂ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸਾਂਝੀ ਕੀਤੀ ਹੈ।

PunjabKesari

ਹਸਪਤਾਲਾਂ 'ਚ ਨਹੀਂ ਮਿਲ ਰਹੀ ਕੋਰੋਨਾ ਮਰੀਜ਼ਾ ਨੂੰ ਜਗ੍ਹਾ
ਦੱਸ ਦਈਏ ਕਿ ਕੋਰੋਨਾ ਕਾਰਨ ਹਲਾਤ ਦਿਨੋਂ-ਦਿਨ ਵਿਗੜਦੇ ਹੀ ਜਾ ਰਹੇ ਹਨ। ਮਰੀਜ਼ਾਂ ਨੂੰ ਹਸਪਤਾਲਾਂ 'ਚ ਜਗ੍ਹਾ ਹੀ ਨਹੀਂ ਮਿਲ ਰਹੀ ਅਤੇ ਆਕਸੀਜਨ ਦੀ ਵੀ ਬਹੁਤ ਕਮੀ ਹੋ ਰਹੀ ਹੈ। ਆਮ ਲੋਕਾਂ ਦੇ ਨਾਲ–ਨਾਲ ਕੋਰੋਨਾ ਵਾਇਰਸ ਕਰਕੇ ਹੁਣ ਤੱਕ ਕਈ ਫ਼ਿਲਮੀ ਸਿਤਾਰਿਆਂ ਦੀ ਮੌਤ ਵੀ ਹੋ ਗਈ ਹੈ।ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਵੀਕੈਂਡ ਦਾ ਲੌਕਡਾਊਨ ਲਗਾ ਦਿੱਤਾ ਹੈ। ਹੁਣ ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਹੈ।

 

ਦੋਸਤੋ , ਕੋਰੋਨਾ ਦੀ ਮਹਾਂਮਾਰੀ ਚੱਲ ਰਹੀ ਐ..... ਆਪਣੇ ਨਜ਼ਦੀਕੀ ਹਸਪਤਾਲ਼ ਵਿੱਚ ਜਾ ਕੇ ਆਪਣੀ ਤੇ ਪਰਿਵਾਰ ਦੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਓ...! ਇਸ ਸੰਕਟ ਦੀ ਘੜੀ ਵਿੱਚ ਵਾਹਿਗੁਰੂ ਜੀ ਸਭ ਦਾ ਭਲਾ ਕਰਨ..!!

Posted by Guggu Gill on Thursday, April 29, 2021

ਮੁੰਬਈ 'ਚ ਸ਼ੂਟਿੰਗ 'ਤੇ ਲੱਗੀ ਰੋਕ
ਮਹਾਰਾਸ਼ਟਰ ਅਤੇ ਦਿੱਲੀ 'ਚ ਕੋਰੋਨਾ ਦੇ ਮਾਮਲਿਆਂ ਦੇ ਅੰਕੜੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸ ਨੂੰ ਵੇਖਦਿਆਂ ਮਹਾਰਾਸ਼ਟਰ ਸਰਕਾਰ ਨੇ ਲਾਕਡਾਊਨ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਫ਼ਿਲਮਾਂ ਦੀ ਸ਼ੂਟਿੰਗ ਦੇ ਨਾਲ-ਨਾਲ ਛੋਟੇ-ਮੋਟੇ ਟੀ. ਵੀ. ਸੀਰੀਅਲਾਂ ਦੀ ਸ਼ੂਟਿੰਗ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਕੋਰੋਨਾ ਮਰੀਜ਼ਾਂ ਦੀ ਹਾਲਤ ਇੰਨ੍ਹੀਂ ਜ਼ਿਆਦਾ ਖ਼ਰਾਬ ਹੈ ਕਿ ਉਨ੍ਹਾਂ ਨੂੰ ਹਸਪਤਾਲਾਂ 'ਚ ਜਗ੍ਹਾ ਨਹੀਂ ਮਿਲ ਰਹੀਆਂ। ਇਸ ਦੌਰਾਨ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਆਏ ਦਿਨ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।


author

sunita

Content Editor

Related News