ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬੀ ਅਦਾਕਾਰ ਗੁਗੂ ਗਿੱਲ

Saturday, Sep 28, 2024 - 11:59 AM (IST)

ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਪੰਜਾਬੀ ਅਦਾਕਾਰ ਗੁਗੂ ਗਿੱਲ

ਜਲੰਧਰ- ਗੁੱਗੂ ਗਿੱਲ ਜਾਂ ਕੁਲਵਿੰਦਰ ਸਿੰਘ ਗਿੱਲ ਪੰਜਾਬੀ ਫ਼ਿਲਮ ਇੰਡਸਟਰੀ ਦਾ ਉਹ ਨਾਂਅ ਹੈ ਜਿਸਨੇ ਢਾਈ ਦਹਾਕਿਆਂ ਤੋਂ ਫ਼ਿਲਮ ਇੰਡਸਟਰੀ ਨੂੰ ਆਪਣੀ ਅਦਾਕਾਰੀ ਨਾਲ ਸ਼ਿੰਘਾਰਿਆ ਹੈ।ਹਾਲ ਹੀ ਵਿੱਚ ਗਾਇਕ ਗੁਗੂ ਗਿੱਲ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਪਹੁੰਚੇ , ਜਿੱਥੋਂ ਉਨ੍ਹਾਂ ਦੀ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। 

 

 
 
 
 
 
 
 
 
 
 
 
 
 
 
 
 

A post shared by Guggu Gill (@realguggugill)

ਦੱਸ ਦਈਏ ਕਿ ਐਕਟਰ ਗੁਗੂ ਗਿੱਲ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਆਪਣੇ ਫੈਨਜ਼ ਨਾਲ ਆਪਣੀ ਆਉਣ ਵਾਲੇ ਪ੍ਰੋਜੈਕਟਸ ਬਾਰੇ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਗੁਗੂ ਗਿੱਲ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਦੇ ਵਿੱਚ ਉਹ ਗੁਰਦੁਆਰਾ ਸ੍ਰੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇ ਹੋਏ ਨਜ਼ਰ ਆ ਰਹੇ ਹਨ। ਗੁਗੂ ਗਿੱਲ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਵਿੱਚ ਲਿਖਿਆ, 'ਗੁਰੂ ਮਹਾਰਾਜ ਦੀ ਕ੍ਰਿਪਾ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ, ਸੰਗਤਾਂ ਨੇ ਬਹੁਤ ਪਿਆਰ ਬਖ਼ਸ਼ਿਆ...!🙏। '

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News