ਅਦਾਕਾਰ ਗੁਰਨੀਤ ਦੋਸਾਂਝ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Thursday, Mar 28, 2024 - 04:36 PM (IST)

ਅਦਾਕਾਰ ਗੁਰਨੀਤ ਦੋਸਾਂਝ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਜਲੰਧਰ (ਬਿਊਰੋ) — ਪੰਜਾਬੀ ਗਾਇਕ, ਅਦਾਕਾਰ ਤੇ ਮਾਡਲ ਗੁਰਨੀਤ ਦੋਸਾਂਝ ਹਾਲ ਹੀ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨਾਂ ਦੇ ਨਾਲ-ਨਾਲ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ। 

ਦੱਸ ਦਈਏ ਕਿ ਗੁਰਨੀਤ ਦੋਸਾਂਝ ਨੇ ਸਾਲ 2018 'ਚ 'ਚੇਂਜ' ਗੀਤ ਨਾਲ ਸੰਗੀਤ ਜਗਤ 'ਚ ਡੈਬਿਊ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ। ਗੁਰਨੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News