ਅਦਾਕਾਰ ਕਰਮਜੀਤ ਅਨਮੋਲ ਦੀ ਮੁੜ ਖੁੱਲ੍ਹੀ ਕਿਸਮਤ, ਇਸ ਫ਼ਿਲਮ ''ਚ ਗਾਉਣਗੇ ਗੀਤ

Wednesday, Jul 03, 2024 - 04:39 PM (IST)

ਅਦਾਕਾਰ ਕਰਮਜੀਤ ਅਨਮੋਲ ਦੀ ਮੁੜ ਖੁੱਲ੍ਹੀ ਕਿਸਮਤ, ਇਸ ਫ਼ਿਲਮ ''ਚ ਗਾਉਣਗੇ ਗੀਤ

ਚੰਡੀਗੜ੍ਹ (ਬਿਊਰੋ) : ਪੰਜਾਬੀ ਸਿਨੇਮਾ ਖੇਤਰ ਵਿਚ ਵਿਲੱਖਣ ਅਤੇ ਸਫ਼ਲ ਪਛਾਣ ਸਥਾਪਿਤ ਕਰ ਚੁੱਕੇ ਅਦਾਕਾਰ ਕਰਮਜੀਤ ਅਨਮੋਲ ਨੂੰ ਪੰਜਾਬੀ ਫ਼ਿਲਮ 'ਜਾਗੋ ਆਈ ਆ' ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਇਸ ਫ਼ਿਲਮ ਦੇ ਟਾਈਟਲ ਗੀਤ ਨੂੰ ਕਰਮਜੀਤ ਅਨਮੋਲ ਅਪਣੀ ਆਵਾਜ਼ ਦੇਣਗੇ, ਜਿਸ ਸੰਬੰਧੀ ਰਿਕਾਰਡਿੰਗ ਪ੍ਰਕਿਰਿਆ ਵਿਚ ਹਿੱਸਾ ਲੈਣ ਦੀ ਕਵਾਇਦ ਉਨ੍ਹਾਂ ਵੱਲੋਂ ਸ਼ੂਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ - ਜਦੋਂ ਮੂਸੇਵਾਲਾ ਨੇ ਸਟੇਜ 'ਤੇ ਜਾ ਕੇ ਸਰਤਾਜ ਨੂੰ ਟੇਕਿਆ ਸੀ ਮੱਥਾ, ਸਤਿੰਦਰ ਨੂੰ ਗਾਉਣ ਤੋਂ ਕਰ 'ਤਾ ਸੀ ਇਨਕਾਰ

'ਕ੍ਰਿਏਟਿਵ ਬ੍ਰੋਜ ਪ੍ਰੋਡੋਕਸ਼ਨ' ਵੱਲੋਂ ਬਣਾਈ ਜਾ ਰਹੀ ਇਸ ਬਿੱਗ ਸੈਟਅੱਪ ਪੰਜਾਬੀ ਫ਼ਿਲਮ ਦੇ ਪੇਸ਼ ਕਰਤਾ ਹੈਰੀ ਬਰਾੜ, ਜਦਕਿ ਸਿਨੇਮਾਟੋਗ੍ਰਾਫ਼ਰ ਸੋਨੀ ਸਿੰਘ ਹਨ। ਪੰਜਾਬ ਦੇ ਦੁਆਬਾ ਅਧੀਨ ਆਉਂਦੇ ਹੁਸ਼ਿਆਰਪੁਰ ਅਤੇ ਫਗਵਾੜਾ ਇਲਾਕਿਆਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਦੇ ਖੂਬਸੂਰਤ ਹਿੱਸਿਆਂ ਕੁੱਲੂ ਮਨਾਲੀ ਵਿਖੇ ਫਿਲਮਾਈ ਗਈ ਇਸ ਪਰਿਵਾਰਕ ਡਰਾਮਾ ਫ਼ਿਲਮ ਦੀ ਸਟਾਰ-ਕਾਸਟ ਵਿਚ ਗੁੱਗੂ ਗਿੱਲ, ਗੁਰਸ਼ਰਨ ਮਾਨ, ਸਰਬਜੀਤ ਚੀਮਾ, ਰਾਜ ਸੰਧੂ, ਅਸ਼ੌਕ ਟਾਂਗਰੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਮਸ਼ਹੂਰ ਬਾਲੀਵੁੱਡ ਅਦਾਕਾਰਾ ਪੂਨਮ ਢਿੱਲੋਂ ਵੀ ਇਸ ਫ਼ਿਲਮ ਦਾ ਖ਼ਾਸ ਆਕਰਸ਼ਨ ਹੋਵੇਗੀ, ਜੋ ਕਾਫ਼ੀ ਚੁਣੌਤੀਪੂਰਨ ਰੋਲ ਦੁਆਰਾ ਦਰਸ਼ਕਾਂ ਦੇ ਸਨਮੁੱਖ ਹੋਣ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਸ਼ਾਹਰੁਖ ਖ਼ਾਨ ਨੂੰ ਸਵਿਟਜ਼ਰਲੈਂਡ 'ਚੋਂ ਮਿਲੇਗੀ ਵੱਡੀ ਪ੍ਰਾਪਤੀ

ਨਿਰਮਾਣ ਪੜਾਅ ਤੋਂ ਚਰਚਾ ਦਾ ਕੇਂਦਰ ਬਿੰਦੂ ਬਣੀ ਉਕਤ ਫ਼ਿਲਮ ਦੇ ਗੀਤ ਸੰਗੀਤ ਪੱਖਾਂ 'ਤੇ ਵੀ ਖਾਸੀ ਮਿਹਨਤ ਕੀਤੀ ਜਾ ਰਹੀ ਹੈ, ਜਿਸ ਸੰਬੰਧਤ ਸੰਗੀਤ ਜੈਦੇਵ ਕੁਮਾਰ ਦੁਆਰਾ ਤਿਆਰ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀ ਸੰਗੀਤਕ ਟੀਮ ਅਨੁਸਾਰ ਸਦਾ ਬਹਾਰ ਸਾਂਚੇ ਅਧੀਨ ਬੁਣੇ ਜਾ ਰਹੇ ਇਸ ਫ਼ਿਲਮ ਵਿਚਲੇ ਗੀਤਾਂ ਨੂੰ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਸਮੇਤ ਕਈ ਮੰਨੇ-ਪ੍ਰਮੰਨੇ ਗਾਇਕ ਪਿੱਠਵਰਤੀ ਆਵਾਜ਼ਾਂ ਦੇ ਰਹੇ ਹਨ, ਜਿਸ ਦੇ ਚੱਲਦਿਆਂ ਹੀ ਟਾਈਟਲ ਗੀਤ 'ਜਾਗੋ ਆਈ ਆ' ਨੂੰ ਕਰਮਜੀਤ ਅਨਮੋਲ ਦੀ ਆਵਾਜ਼ ਚਾਰ ਚੰਨ ਲਾਵੇਗੀ, ਜਿਸ ਦੀ ਰਿਕਾਰਡਿੰਗ ਉਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News