ਚੀਨੀ ਰੈਸਟੋਰੈਂਟ ''ਚ ਕਰਮਜੀਤ ਅਨਮੋਲ ਨੇ ਮੱਛੀ ਥਾਂ ਖਾ ਲਿਆ ਸੱਪ? ਵੀਡੀਓ ਵਾਇਰਲ

11/25/2022 10:34:55 AM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਕਰਮਜੀਤ ਅਨਮੋਲ ਅਤੇ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਮੌਜਾਂ ਹੀ ਮੌਜਾਂ' ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਦੌਰਾਨ ਇਨ੍ਹਾਂ ਕਲਾਕਾਰਾਂ ਨੂੰ ਮਸਤੀ ਕਰਦੇ ਹੋਏ ਵੀ ਦੇਖਿਆ ਜਾ ਰਿਹਾ ਹੈ। ਅਦਾਕਾਰ ਗਿੱਪੀ ਗਰੇਵਾਲ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਗਿਆ ਹੈ, ਜਿਸ 'ਚ ਉਹ ਇੱਕ ਚਾਈਨੀਜ਼ ਰੈਸਟੋਰੈਂਟ 'ਚ ਬੈਠੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਸਾਰੇ ਮਿਲ ਇਹ ਕਹਿ ਰਹੇ ਹਨ ਕਿ ਕਰਮਜੀਤ ਅਨਮੋਲ ਨੇ ਫਿਸ਼ ਦੀ ਥਾਂ ਸੱਪ ਖਾ ਲਿਆ ਹੈ। 

ਦੱਸ ਦਈਏ ਕਿ ਗਿੱਪੀ ਗਰੇਵਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਕਰਮਜੀਤ ਅਨਮੋਲ ਨੂੰ ਲੱਗਿਆ ਉਹ ਚਾਈਨੀਜ਼ ਰੈਸਟੋਰੈਂਟ 'ਚ ਫਿਸ਼ (Fish) ਨਹੀਂ ਸੱਪ (Snake) ਖਾ ਗਿਆ😂😂😂...।'' ਇਸ ਵੀਡੀਓ 'ਤੇ ਫੈਨਜ਼ ਵੱਲੋਂ ਵੀ ਕੁਮੈਂਟਸ ਕੀਤੇ ਜਾ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰ ਲਿਖਿਆ, 'ਗਿੱਪੀ ਭਾਜੀ ਪੈਗ ਲਾਉਂਦੇ ਪਏ...।'

PunjabKesari

ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਇੰਨੀਂ ਦਿਨੀਂ ਆਪਣੀ ਅਗਲੀ ਫ਼ਿਲਮ ‘ਮੌਜਾਂ ਹੀ ਮੌਾਂ’ ਦੀ ਸ਼ੂਟਿੰਗ 'ਚ ਰੁੱਝੇ ਹੋਏ ਹਨ। ਇਸ ਫ਼ਿਲਮ 'ਚ ਉਨ੍ਹਾਂ ਨਾਲ ਕਰਮਜੀਤ ਅਨਮੋਲ ਤੇ ਬਿਨੂੰ ਢਿੱਲੋਂ ਵੀ ਮੁੱਖ ਕਿਰਦਾਰ 'ਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਹਾਲ ਹੀ 'ਚ ਉਨ੍ਹਾਂ ਦੀ ਫ਼ਿਲਮ 'ਹਨੀਮੂਨ' ਰਿਲੀਜ਼ ਹੋਈ ਹੈ, ਜਿਸ 'ਚ ਉਨ੍ਹਾਂ ਨਾਲ ਜੈਸਮੀਨ ਭਸੀਨ ਨੇ ਮੁੱਖ ਭੂਮਿਕਾ ਨਿਭਾਈ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News