ਪੰਜਾਬੀ ਅਦਾਕਾਰ ਕਰਤਾਰ ਚੀਮਾ ਗ੍ਰਿਫ਼ਤਾਰ, NSUI ਦੇ ਸੂਬਾ ਪ੍ਰਧਾਨ ਨੂੰ ਧਮਕੀਆਂ ਦੇਣ ਦਾ ਇਲਜ਼ਾਮ
Monday, May 30, 2022 - 12:10 PM (IST)

ਅੰਮ੍ਰਿਤਸਰ (ਬਿਊਰੋ)– ਮਸ਼ਹੂਰ ਪੰਜਾਬੀ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਰਤਾਰ ਚੀਮਾ ’ਤੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨ. ਐੱਸ. ਯੂ. ਆਈ.) ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੂੰ ਧਮਕੀਆਂ ਦੇਣ ਦਾ ਇਲਜ਼ਾਮ ਹੈ।
ਦੱਸਿਆ ਜਾ ਰਿਹਾ ਹੈ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਰਤਾਰ ਚੀਮਾ ਵਲੋਂ ਅਕਸ਼ੇ ਸ਼ਰਮਾ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਹੀ ਨਹੀਂ ਕਰਤਾਰ ਚੀਮਾ ਵਲੋਂ ਅਕਸ਼ੇ ਸ਼ਰਮਾ ਨੂੰ ਗੋਲਡੀ ਬਰਾੜ ਵਲੋਂ ਵੀ ਧਮਕੀਆਂ ਦੇਣ ਦੀ ਗੱਲ ਸਾਹਮਣੇ ਆਈ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਕਤਲ ਕਾਂਡ ਮਾਮਲੇ ’ਚ ਵਿੱਕੀ ਗੌਂਡਰ ਗਰੁੱਪ ਵਲੋਂ ਨਵਾਂ ਖ਼ੁਲਾਸਾ, ਮਨਕੀਰਤ ਔਲਖ ਨੂੰ ਦਿੱਤੀ ਧਮਕੀ
ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਥੇ ਫ਼ਿਲਮ ਦੀ ਸ਼ੂਟਿੰਗ ਲੋਕੇਸ਼ਨ ਤੋਂ ਕਰਤਾਰ ਚੀਮਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਕਸ਼ੇ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਕਰਤਾਰ ਚੀਮਾ ਦੀ ਫ਼ਿਲਮ ’ਤੇ ਪੈਸੇ ਲਗਾਏ ਸਨ ਤੇ ਹੁਣ ਉਹ ਪੈਸੇ ਦੇਣ ਤੋਂ ਮਨ੍ਹਾ ਕਰ ਰਿਹਾ ਹੈ ਤੇ ਨਾਲ ਹੀ ਗੋਲਡੀ ਬਰਾੜ ਕੋਲੋਂ ਧਮਕੀਆਂ ਵੀ ਦਿਵਾ ਰਿਹਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।