ਗਾਇਕ ਕੁਲਵਿੰਦਰ ਬਿੱਲਾ ਨੇ ਗਲੀ ਦੇ ਬੱਚਿਆਂ ਨਾਲ ਕੀਤੀ ਰੱਜ ਕੇ ਮਸਤੀ, ਸਾਹਮਣੇ ਆਈ ਵੀਡੀਓ

Thursday, Oct 10, 2024 - 10:19 AM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਆਪਣੇ ਰੁੱਝੇ ਹੋਏ ਸਮੇਂ 'ਚੋਂ ਸਮਾਂ ਕੱਢ ਕੇ ਅਕਸਰ ਮਸਤੀ ਕਰਦੇ ਹੋਏ ਨਜ਼ਰ ਆਉਂਦੇ ਹਨ। ਹੁਣ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਗਲੀ ਦੇ ਬੱਚਿਆਂ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਕੁਲਵਿੰਦਰ ਬਿੱਲਾ ਨੇ ਲਿਖਿਆ, ''ਆ ਜਾਓ ਜਿਸ ਨੇ ਸਾਡੀ ਟੀਮ ਦੇ ਨਾਲ ਮੈਚ ਲਾਉਣਾ ਹੈ।'' ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਕੁਮੈਂਟਸ ਕਰ ਰਹੇ ਹਨ। 

PunjabKesari

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਕੁਲਵਿੰਦਰ ਬਿੱਲਾ ਦੇ 2 ਬੱਚੇ ਹਨ। ਉਨ੍ਹਾਂ ਦੀ ਧੀ ਦਾ ਨਾਮ ਸਾਂਝ ਹੈ, ਜਿਸ ਨਾਲ ਉਹ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਇਸੇ ਸਾਲ ਉਨ੍ਹਾਂ ਦੇ ਘਰ ਪੁੱਤਰ ਦਾ ਵੀ ਜਨਮ ਹੋਇਆ ਸੀ। 

ਕੁਲਵਿੰਦਰ ਬਿੱਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗਾਇਕੀ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਕੁਲਵਿੰਦਰ ਬਿੱਲਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਹੁਣ ਤੱਕ ਉਹ 'ਪ੍ਰਾਹੁਣਾ', 'ਚੱਲ ਜਿੰਦੀਏ' ਸਣੇ ਕਈ ਫ਼ਿਲਮਾਂ ਸ਼ਾਮਲ ਹਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


 


sunita

Content Editor

Related News