ਮੁੜ ਫੈਲੀ ਅਦਾਕਾਰ ਰਾਣਾ ਰਣਬੀਰ ਦੇ ਦਿਹਾਂਤ ਦੀ ਖ਼ਬਰ, ਪੜ੍ਹੋ ਪੂਰਾ ਮਾਮਲਾ

06/03/2021 9:15:30 AM

ਚੰਡੀਗੜ੍ਹ (ਬਿਊਰੋ) - ਸੋਸ਼ਲ ਮੀਡੀਆ ਇੱਕ ਅਜਿਹਾ ਮਾਧਿਅਮ ਹੈ, ਜਿੱਥੇ ਖ਼ਬਰ ਕੁਝ ਹੀ ਪਲਾਂ 'ਚ ਵਾਇਰਲ ਹੋ ਜਾਂਦੀ ਹੈ। ਬੀਤੇ ਦਿਨ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਤੇ ਲੇਖਕ ਰਣਬੀਰ ਸਿੰਘ ਰਾਣਾ ਦੀ ਮੌਤ ਦੀ ਖ਼ਬਰ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਹੜਕੰਪ ਮਚਾ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਅੱਗ ਵਾਂਗ ਫੈਲ ਗਈ ਹੈ ਪਰ ਅਸਲ ਸੱਚ ਜਾਣ ਕੇ ਤੁਸੀਂ ਵੀ ਹੈਰਾਨ ਹੋਵੋਗੇ। ਦਰਅਸਲ ਕਿਸੇ ਨੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਪਾਈ ਸੀ, ਜਿਸ 'ਚ ਉਸ ਨੇ ਅੰਗਰੇਜ਼ੀ 'ਚ ਲਿਖਿਆ ਸੀ ਕਿ ਰਾਣਾ ਰਣਬੀਰ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਲੋਕ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦੇਣ ਲੱਗੇ। ਸੋਸ਼ਲ ਮੀਡੀਆ 'ਤੇ ਇਹ ਖ਼ਬਰ ਕਾਫ਼ੀ ਵਾਇਰਲ ਹੋ ਗਈ ਪਰ ਜਦੋਂ ਕੋਈ ਇਸ ਨੂੰ ਧਿਆਨ ਨਾਲ ਪੜ੍ਹਦਾ ਸੀ ਤਾਂ ਉਸ ਨੂੰ ਇੰਝ ਲੱਗਦਾ ਕੀ ਉਹ ਮਰ ਗਏ ਨੇ ਪਰ ਫ਼ਿਰ ਜਦੋਂ ਸਮਝ ਆਉਂਦਾ ਹੈ ਤਾਂ ਇਹ ਮਜ਼ਾਕ ਕੀਤਾ ਗਿਆ ਹੈ। ਹਾਲਾਂਕਿ ਹੁਣ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ ਗਿਆ ਹੈ।

 
 
 
 
 
 
 
 
 
 
 
 
 
 
 
 

A post shared by Rana Ranbir ਰਾਣਾ ਰਣਬੀਰ (@officialranaranbir)

ਦੱਸ ਦਈਏ ਕਿ ਰਾਣਾ ਰਣਬੀਰ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਹੋਣਹਾਰ ਅਦਾਕਾਰ ਹਨ, ਜਿਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਦੀਆਂ ਫ਼ਿਲਮਾਂ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਿਆਰ ਵੀ ਮਿਲਦਾ ਹੈ।

 
 
 
 
 
 
 
 
 
 
 
 
 
 
 
 

A post shared by Rana Ranbir ਰਾਣਾ ਰਣਬੀਰ (@officialranaranbir)

ਦੱਸਣਯੋਗ ਹੈ ਕਿ ਪਿਛਲੇ ਸਾਲ ਵੀ ਰਾਣਾ ਰਣਬੀਰ ਦੇ ਦਿਹਾਂਤ ਦੀ ਖ਼ਬਰ ਫੈਲੀ ਸੀ। ਸੋਸ਼ਲ ਮੀਡੀਆ 'ਤੇ ਅਕਸਰ ਹੀ ਇਸ ਤਰ੍ਹਾਂ ਦੀ ਫੇਕ ਖ਼ਬਰਾਂ ਫੈਲਦੀਆਂ ਰਹਿੰਦੀਆਂ ਹਨ।


sunita

Content Editor

Related News