ਸਾਰਾ ਗੁਰਪਾਲ ਨੇ ਪੰਜਾਬੀ ਇੰਡਸਟਰੀ ''ਤੇ ਲਾਏ ਗੰਭੀਰ ਦੋਸ਼, ਪੋਸਟ ਨੇ ਛੇੜੀ ਚਰਚਾ
Wednesday, Oct 16, 2024 - 08:47 AM (IST)
ਐਂਟਰਟੇਨਮੈਂਟ ਡੈਸਕ - ਮਸ਼ਹੂਰ ਪੰਜਾਬੀ ਗਾਇਕਾ, ਅਦਾਕਾਰਾ ਤੇ 'ਬਿੱਗ ਬੌਸ' ਫੇਮ ਸਾਰਾ ਗੁਰਪਾਲ ਆਪਣੀਆਂ ਬੇਬਾਕ ਅਦਾਵਾਂ ਕਾਰਨ ਅਕਸਰ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸਾਂਝੀ ਕੀਤੀ ਹੈ, ਜਿਸ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਆਖਿਰ ਕੌਣ ਉਸ ਨੂੰ ਡੀਫੇਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ? ਅਦਾਕਾਰਾ ਨੇ ਪੋਸਟ 'ਚ ਲਿਖਿਆ, ''ਹੈਲੋ ਪਰਿਵਾਰ ਜਦੋਂ ਪੰਜਾਬੀ ਇੰਡਸਟਰੀ ਦਾ ਦੋਸਤ/ਪਰਿਵਾਰ ਵਰਗਾ ਮੈਂਬਰ ਮੈਨੂੰ ਧੋਖਾ ਦੇਵੇ ਅਤੇ ਬਦਨਾਮ ਕਰੇ ਤਾਂ ਮੈਂ ਕੀ ਕਰਾਂ? ਕਿਰਪਾ ਕਰਕੇ ਸੁਝਾਅ ਦਿਓ ਕਿ ਮੈਂ ਉਸ 'ਤੇ ਕੀ ਕਾਰਵਾਈ ਕਰਾਂ।''
ਇਹ ਖ਼ਬਰ ਵੀ ਪੜ੍ਹੋ - ਬਾਬਾ ਸਿੱਦੀਕੀ ਕਤਲ ਮਾਮਲਾ : ਪੁਲਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ
ਦੱਸ ਦਈਏ ਕਿ ਜਿਵੇਂ ਹੀ ਸਾਰਾ ਗੁਰਪਾਲ ਨੇ ਇਸ ਪੋਸਟ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਤਾਂ ਫੈਨਸ ਦੇ ਵੀ ਰਿਐਕਸ਼ਨ ਆਉਣੇ ਸ਼ੁਰੂ ਹੋ ਗਏ। ਕੋਈ ਮਾਣਹਾਨੀ ਦਾ ਮੁਕੱਦਮਾ ਕਰਨ ਲਈ ਕਹਿ ਰਿਹਾ ਹੈ ਅਤੇ ਕੋਈ ਉਸ ਦਾ ਨਾਂ ਪਤਾ ਰਿਵੇਲ ਕਰਨ ਦੀ ਗੱਲ ਆਖ ਰਿਹਾ ਹੈ। ਸਾਰਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਸਾਰਾ ਗੁਰਪਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਸ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ 'ਚ ਅਦਾਕਾਰੀ ਕਰ ਚੁੱਕੀ ਹੈ। ਹਾਲ ਹੀ 'ਚ ਉਸ ਦੇ ਨਵੇਂ ਪ੍ਰੋਜੈਕਟ ਦਾ ਐਲਾਨ ਹੋਇਆ ਹੈ, ਜਿਸ ਨੂੰ ਲੈ ਕੇ ਉਹ ਕਾਫ਼ੀ ਉਤਸ਼ਾਹਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।