ਗਾਇਕ ਕਾਕਾ ਦਾ ਨੀਰੂ ਬਾਜਵਾ 'ਤੇ ਬਿਆਨ, ਹਰ ਪਾਸੇ ਹੋ ਗਿਆ ਵਾਇਰਲ

Saturday, Oct 19, 2024 - 01:31 PM (IST)

ਐਂਟਰਟੇਨਮੈਂਟ ਡੈਸਕ (ਬਿਊਰੋ) - ਪ੍ਰਸਿੱਧ ਪੰਜਾਬੀ ਗਾਇਕ ਕਾਕਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਵੱਖਰੀ ਜਗ੍ਹਾ ਬਣਾਈ ਹੈ। ਗੀਤ ਗਾਉਣ ਦੇ ਨਾਲ-ਨਾਲ ਕਾਕਾ ਲਿਖਣ 'ਚ ਵੀ ਖੂਬ ਮਾਹਿਰ ਹੈ। ਉਨ੍ਹਾਂ ਨੇ ਬਹੁਤ ਘੱਟ ਸਮਾਂ 'ਚ ਆਪਣੇ ਗੀਤਾਂ ਰਾਹੀਂ ਪ੍ਰਸਿੱਧੀ ਹਾਸਲ ਕੀਤੀ ਹੈ। ਇਸੀ ਵਿਚਾਲੇ ਉਨ੍ਹਾਂ ਨੇ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਲਈ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ...ਤਾਂ ਇਹ ਸੀ ਪ੍ਰਸਿੱਧ ਗਾਇਕ ਦੀ ਮੌਤ ਦੀ ਅਸਲ ਵਜ੍ਹਾ, Autopsy ਰਿਪੋਰਟ 'ਚ ਹੋਇਆ ਖੁਲਾਸਾ

ਦਰਅਸਲ ਗਾਇਕ ਕਾਕਾ ਤੋਂ ਪੁੱਛਿਆ ਗਿਆ ਕਿ ਤੁਹਾਡੀ ਨੀਰੂ ਬਾਜਵਾ ਨਾਲ ਕੰਮ ਕਰਨ ਦੀ ਇੱਛਾ ਹੈ? ਇਸ ਦਾ ਜਵਾਬ ਦਿੰਦੇ ਹੋਏ ਗਾਇਕ ਨੇ ਕਿਹਾ ਹੈ, ''ਨੀਰੂ ਬਾਜਵਾ ਜੀ ਬਹੁਤ ਸੋਹਣੇ ਹਨ ਪਰ ਮੈਂ ਕਦੇ ਕੋਸ਼ਿਸ਼ ਨਹੀਂ ਕੀਤੀ। ਗਾਇਕ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਹ ਬਹੁਤ ਮਹਿੰਗੇ ਹੋਣਗੇ। ਮੈਂ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਹਾਂ, ਜੇ ਬਹੁਤ ਮਹਿੰਗੇ ਹੋਏ ਫਿਰ ਨਹੀਂ ਕਰਾਂਗਾ।'' ਇਸ ਤੋਂ ਬਾਅਦ ਜਦੋਂ ਉਨ੍ਹਾਂ ਤੋਂ ਉਨ੍ਹਾਂ ਦੀ ਪਸੰਦੀਦਾ ਹੀਰੋਇਨ ਬਾਰੇ ਪੁੱਛਿਆ ਗਿਆ ਕਿ ਕੌਣ ਹੈ? ਗਾਇਕ ਨੇ ਇਸ ਦਾ ਜਵਾਬ ਦਿੰਦਿਆਂ ਕਿਹਾ ਕਿ ਮੇਰੀ ਕੋਈ ਪਸੰਦੀਦਾ ਹੀਰੋਇਨ ਨਹੀਂ ਹੈ।

ਗਾਇਕ ਕਾਕਾ ਦੀ ਗੱਲ ਕਰੀਏ ਤਾਂ ਕਾਕਾ ਨੇ ਸਾਲ 2019 'ਚ 'ਸੂਰਮਾ' ਗੀਤ ਨਾਲ ਇੰਡਸਟਰੀ 'ਚ ਡੈਬਿਊ ਕੀਤਾ ਸੀ ਅਤੇ ਉਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਕਾਕਾ ਨੇ ਆਪਣੀ ਮਿਹਨਤ ਦੇ ਦਮ 'ਤੇ ਪੰਜਾਬੀ ਸੰਗੀਤ ਜਗਤ 'ਚ ਨਾਂ ਕਮਾਇਆ ਹੈ। ਜਦੋਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਤਾਂ ਕਿਸੇ ਵੀ ਵੱਡੇ ਪ੍ਰੋਡਕਸ਼ਨ ਹਾਊਸ ਦਾ ਉਨ੍ਹਾਂ 'ਤੇ ਕੋਈ ਪ੍ਰਭਾਵ ਨਹੀਂ ਸੀ।

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੂੰ ਦਿੱਲੀ ਵਾਲੇ ਸ਼ੋਅ ਨੂੰ ਲੈ ਕੇ ਮਿਲੀ ਚਿਤਾਵਨੀ, ਜਾਣੋ ਪੂਰਾ ਮਾਮਲਾ

ਬੀ. ਟੈੱਕ ਦੀ ਪੜ੍ਹਾਈ ਕਰਨ ਤੋਂ ਬਾਅਦ ਕਾਕਾ ਨੇ ਗਾਇਕੀ 'ਚ ਆਪਣਾ ਕਰੀਅਰ ਬਣਾਉਣ ਦਾ ਫ਼ੈਸਲਾ ਕੀਤਾ ਅਤੇ ਯੂ-ਟਿਊਬ 'ਤੇ ਉਨ੍ਹਾਂ ਦਾ ਪਹਿਲਾ ਹੀ ਗੀਤ ਬਹੁਤ ਮਸ਼ਹੂਰ ਹੋਇਆ। ਇਸ ਤੋਂ ਬਾਅਦ ਸਾਲ 2020 'ਚ ਉਨ੍ਹਾਂ ਦਾ ਗੀਤ 'ਤੀਜੀ ਸੀਟ' ਆਇਆ, ਜੋ ਲੋਕਾਂ ਦੀ ਪਹਿਲੀ ਪਸੰਦ ਬਣ ਗਿਆ। ਇਸ ਤੋਂ ਇਲਾਵਾ ਉਨ੍ਹਾਂ ਦਾ ਗੀਤ 'ਲਿਬਾਸ' ਕਾਫ਼ੀ ਪਸੰਦ ਕੀਤਾ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


sunita

Content Editor

Related News