ਸੋਨਮ ਬਾਜਵਾ ਦੀ ਜ਼ਿੰਦਗੀ ਹੋਈ ਰੰਗੀਨ, ਡੇਟ 'ਤੇ ਗਈ ਅਦਾਕਾਰਾ ਨੇ ਵੀਡੀਓ ਸਾਂਝੀ ਕਰ ਦੱਸੀ ਦਿਲ ਦੀ ਗੱਲ

Thursday, Nov 09, 2023 - 10:53 AM (IST)

ਸੋਨਮ ਬਾਜਵਾ ਦੀ ਜ਼ਿੰਦਗੀ ਹੋਈ ਰੰਗੀਨ, ਡੇਟ 'ਤੇ ਗਈ ਅਦਾਕਾਰਾ ਨੇ ਵੀਡੀਓ ਸਾਂਝੀ ਕਰ ਦੱਸੀ ਦਿਲ ਦੀ ਗੱਲ

ਐਂਟਰਟੇਨਮੈਂਟ ਡੈਸਕ -  'ਬੈਸਟ ਆਫ ਲੱਕ', 'ਪੰਜਾਬ 1984', 'ਮੰਜੇ ਬਿਸਤਰੇ', 'ਕੈਰੀ ਆਨ ਜੱਟਾ 2' ਤੇ 'ਮੁਕਲਾਵਾ' ਵਰਗੀਆਂ ਫ਼ਿਲਮਾਂ 'ਚ ਕੰਮ ਕਰਨ ਵਾਲੀ ਮਸ਼ਹੂਰ ਅਦਾਕਾਰਾ ਸੋਨਮ ਬਾਜਵਾ ਅੱਜ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇੱਕ ਹੈ।

PunjabKesari

ਸੋਨਮ ਬਾਜਵਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਦੀ ਗਿੱਪੀ ਗਰੇਵਾਲ ਨਾਲ ਆਈ ਫ਼ਿਲਮ 'ਕੈਰੀ ਆਨ ਜੱਟਾ 3' ਨੇ ਇਤਿਹਾਸ ਰਚਿਆ ਸੀ। ਇਸ ਫ਼ਿਲਮ ਦੀ ਸਫ਼ਲਤਾ ਮਗਰੋਂ ਉਸ ਦੀ ਫ਼ਿਲਮ 'ਗੋਡੇ ਗੋਡੇ ਚਾਅ' ਵੀ ਬਲਾਕਬਸਟਰ ਰਹੀ ਸੀ।  

ਪੰਜਾਬੀ ਫ਼ਿਲਮ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ ਨੂੰ ਲੈ ਕੇ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਸੋਨਮ ਬਾਜਵਾ ਦਾ ਇੱਕ ਨਵਾਂ ਵੀਡੀਓ ਵਾਇਰਲ ਹੋ ਰਿਹਾ ਹੈ, ਜੋ ਸੁਰਖੀਆਂ 'ਚ ਬਣਿਆ ਹੋਇਆ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸੋਨਮ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਹੈ, 'ਡੇਟ ਨਾਈਟ'। ਇਸ ਕੈਪਸ਼ਨ ਨਾਲ ਉਸ ਲੌਕ ਵਾਲੀ ਇਮੋਜੀ ਵੀ ਬਣਾਈ ਹੈ, ਜਿਸ ਦਾ ਮਤਲਬ ਹੈ ਕਿ ਸੋਨਮ ਹੁਣ ਕਮੀਟਿਡ ਹੈ। ਸੋਨਮ ਬਾਜਵਾ ਦੀ ਇਸ ਵੀਡੀਓ ਮਗਰੋਂ ਹੁਣ ਹਰ ਕੋਈ ਇਹੀ ਜਾਨਣਾ ਚਾਹੁੰਦਾ ਹੈ ਕਿ ਆਖਰ ਉਹ ਕਿਸ ਨੂੰ ਡੇਟ ਕਰ ਰਹੀ ਹੈ। 

PunjabKesari

ਦੱਸ ਦਈਏ ਕਿ ਸੋਨਮ ਬਾਜਵਾ ਦਾ ਜਨਮ 16 ਅਗਸਤ 1989 ਨੂੰ ਨੈਨੀਤਾਲ, ਉਤਰਾਖੰਡ 'ਚ ਹੋਇਆ ਸੀ। ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ 'ਚ ਕੰਮ ਕਰਕੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਉਸ ਨੇ ਸਾਲ 2012 'ਚ ਫੇਮਿਨਾ ਮਿਸ ਇੰਡੀਆ ਨਾਲ ਗਲੈਮਰ ਦੀ ਦੁਨੀਆ 'ਚ ਐਂਟਰੀ ਕੀਤੀ ਸੀ। ਸੋਨਮ ਬਾਜਵਾ 'ਬਾਲਾ' ਅਤੇ 'ਸਟ੍ਰੀਟ ਡਾਂਸਰ 3 ਡੀ' ਵਰਗੀਆਂ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ। ਉਸ ਨੇ ਸਾਲ 2013 'ਚ ਆਈ ਪੰਜਾਬੀ ਫ਼ਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ ਫ਼ਿਲਮ ਇੰਡਸਟਰੀ 'ਚ ਐਂਟਰੀ ਕੀਤੀ ਸੀ। 

PunjabKesari

ਦੱਸਣਯੋਗ ਹੈ ਕਿ ਸੋਨਮ ਬਾਜਵਾ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸੋਨਮ ਪੰਜਾਬੀ ਫ਼ਿਲਮਾਂ ਤੋਂ ਇਲਾਵਾ ਤਾਮਿਲ ਫ਼ਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ। ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ। ਸਾਲ 2014 'ਚ ਆਈ ਫ਼ਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ। ਉਸ ਨੇ ਪੰਜਾਬੀ, ਹਿੰਦੀ, ਤਾਮਿਲ ਅਤੇ ਤੇਲਗੂ ਸਿਨੇਮਾ 'ਚ ਕੰਮ ਕੀਤਾ ਹੈ। 

PunjabKesari


author

sunita

Content Editor

Related News