ਅਦਾਕਾਰਾ ਸੋਨੀਆ ਮਾਨ ਨੇ ਪਾਕਿਸਤਾਨ ਸਥਿਤ ਪੰਜਾ ਸਾਹਿਬ ‘ਚ ਟੇਕਿਆ ਮੱਥਾ

Wednesday, Sep 18, 2024 - 12:36 PM (IST)

ਐਂਟਰਟੇਨਮੈਂਟ ਡੈਸਕ - ਪੰਜਾਬੀ ਅਦਾਕਾਰਾ ਤੇ ਮਾਡਲ ਸੋਨੀਆ ਮਾਨ ਇਨ੍ਹੀਂ ਦਿਨੀਂ ਪਾਕਿਸਤਾਨ ਗਈ ਹੋਈ ਹੈ। ਜਿੱਥੋਂ ਉਹ ਲਗਾਤਾਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰ ਰਹੀ ਹੈ। ਹੁਣ ਅਦਾਕਾਰਾ ਸੋਨੀਆ ਮਾਨ ਪਹਿਲੇ ਪਾਤਸ਼ਾਹ ਸ੍ਰੀ ਗੁਰੁ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜਾ ਸਾਹਿਬ ‘ਚ ਪਹੁੰਚੀ ਹੈ, ਜਿੱਥੋਂ ਦਾ ਇੱਕ ਵੀਡੀਓ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਅਦਾਕਾਰਾ ਸਾਰੀਆਂ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਅਦਾਕਾਰਾ ਦੱਸ ਰਹੀ ਹੈ ਕਿ ਇਹ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਪੰਜਾ ਹੈ। ਜਿਸ ਦੇ ਦਰਸ਼ਨ ਕਰਨ ਦੇ ਲਈ ਉਹ ਪਹੁੰਚੀ ਹੈ ਅਤੇ ਇੱਥੇ ਆ ਕੇ ਬਹੁਤ ਹੀ ਪਾਜ਼ਟੀਵਿਟੀ ਦਾ ਅਹਿਸਾਸ ਉਸ ਨੂੰ ਹੋ ਰਿਹਾ ਹੈ। 

ਸੋਨੀਆ ਮਾਨ ਨੇ ਬੀਤੇ ਦਿਨੀਂ ਪਾਕਿਸਤਾਨ ‘ਚ ਹੀ ਆਪਣਾ ਜਨਮਦਿਨ ਮਨਾਇਆ ਸੀ, ਜਿਸ ਦੀਆਂ ਉਨ੍ਹਾਂ ਨੇ ਤਸਵੀਰਾਂ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਇਸ ਤੋਂ ਬਾਅਦ ਅਦਾਕਾਰਾ ਪਾਕਿਸਤਾਨ ਸਥਿਤ ਹੋਰ ਵੀ ਗੁਰਧਾਮਾਂ ਤੇ ਇਤਿਹਾਸਕ ਥਾਵਾਂ ਦੇ ਦਰਸ਼ਨ ਕਰ ਰਹੀ ਹੈ। ਜਿੱਥੋਂ ਉਹ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਵੀ ਫੈਨਜ਼ ਨਾਲ ਸ਼ੇਅਰ ਕਰ ਰਹੀ ਹੈ। 

ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ। ਉਨ੍ਹਾਂ ਨੇ ਬਤੌਰ ਮਾਡਲ ਪੰਜਾਬੀ ਗੀਤਾਂ ਦੇ ਨਾਲ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਿਮੇਸ਼ ਰੇਸ਼ਮੀਆ ਦੇ ਨਾਲ ਫ਼ਿਲਮ ‘ਹੈਪੀ ਹਾਰਡੀ ਐਂਡ ਹੀਰ’ ‘ਚ ਵੀ ਨਜ਼ਰ ਆਈ ਸੀ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News