Breaking : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

Thursday, Nov 17, 2022 - 11:16 AM (IST)

Breaking : ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, ਲੰਬੇ ਸਮੇਂ ਤੋਂ ਸਨ ਬੀਮਾਰ

ਜਲੰਧਰ (ਬਿਊਰੋ)- ਪੰਜਾਬ ਦੀ ਪ੍ਰਸਿੱਧ ਅਦਾਕਾਰਾ ਦਲਜੀਤ ਕੌਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ 69 ਸਾਲ ਦੀ ਦਲਜੀਤ ਕੌਰ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਸੀ। ਉਨ੍ਹਾਂ ਨੇ ਕਈ ਹਿੱਟ ਹਿੰਦੀ ਫ਼ਿਲਮਾਂ 'ਚ ਕੰਮ ਕੀਤਾ ਸੀ। ਉਨ੍ਹਾਂ ਨੇ ਪੰਜਾਬੀ ਫ਼ਿਲਮ 'ਸਿੰਘ ਵਰਸਿਸ ਕੌਰ' 'ਚ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਮਾਂ ਦਾ ਕਿਰਦਾਰ ਨਿਭਾਇਆ ਸੀ। ਦੱਸ ਦਈਏ ਕਿ ਦਲਜੀਤ ਕੌਰ ਦਾ ਅੱਜ ਅੰਤਿਮ ਸੰਸਕਾਰ ਦੁਪਹਿਰ 12 ਵਜੇ ਕੀਤਾ ਜਾਵੇਗਾ।

PunjabKesari

ਦਲਜੀਤ ਕੌਰ ਨੇ 10 ਤੋਂ ਜ਼ਿਆਦਾ ਹਿੰਦੀ ਤੇ 70 ਤੋਂ ਜ਼ਿਆਦਾ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਸੀ। ਦਿੱਲੀ ਦੇ ਲੇਡੀ ਸ਼੍ਰੀ ਰਾਮ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਅਤੇ ਪੁਣੇ ਫ਼ਿਲਮ ਇੰਸਟੀਚਿਊਟ ਤੋਂ ਅਦਾਕਾਰੀ ਦੀ ਸ਼ੁਰੂਆਤ ਕੀਤੀ। ਸਾਲ 1976 'ਚ ਉਨ੍ਹਾਂ ਦੀ ਪਹਿਲੀ ਫ਼ਿਲਮ 'ਦਾਜ਼' ਰਿਲੀਜ਼ ਹੋਈ ਸੀ। ਉਨ੍ਹਾਂ ਨੇ 'ਪੁੱਤ ਜੱਟਾਂ ਦੇ', 'ਮਾਮਲਾ ਗੜਬੜ ਹੈ', 'ਕੀ ਬਨੂੰ ਦੁਨੀਆ ਦਾ', 'ਸਰਪੰਚ' ਅਤੇ 'ਪਟੋਲਾ' ਵਰਗੀਆਂ ਕਈ ਸੁਪਰਹਿੱਟ ਪੰਜਾਬੀ ਫ਼ਿਲਮਾਂ 'ਚ ਮੁੱਖ ਭੂਮਿਕਾ ਨਿਭਾਈ ਸੀ। 

PunjabKesari
ਦੱਸਣਯੋਗ ਹੈ ਕਿ ਦਲਜੀਤ ਕੌਰ ਦੇ ਪਤੀ ਹਰਮਿੰਦਰ ਸਿੰਘ ਦਿਓਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ 'ਚ ਕੰਮ ਕਰਨਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਕੋਈ ਸੰਤਾਨ ਨਹੀਂ ਸੀ। ਸਾਲ 2001 'ਚ ਉਨ੍ਹਾਂ ਨੇ ਦੁਬਾਰਾ ਫ਼ਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਅਤੇ ਉਮਰ ਦੇ ਹਿਸਾਬ ਨਾਲ ਮਾਂ ਤੇ ਕਈ ਹੋਰ ਭੂਮਿਕਾਵਾਂ ਨਿਭਾਈਆਂ। 


author

sunita

Content Editor

Related News