ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

Wednesday, May 24, 2023 - 02:43 PM (IST)

ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਗੂੰਜੀਆਂ ਬੱਚੇ ਦੀਆਂ ਕਿਲਕਾਰੀਆਂ, ਲੱਗਾ ਵਧਾਈਆਂ ਦਾ ਤਾਂਤਾ

ਜਲੰਧਰ (ਬਿਊਰੋ) : ਮਨੋਰੰਜਨ ਜਗਤ ਦੀ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। ਜੀ ਹਾਂ, ਅਦਾਕਾਰਾ ਦੇ ਘਰ ਨੰਨ੍ਹੀ ਪਰੀ ਨੇ ਜਨਮ ਲਿਆ ਹੈ। ਇਸ ਦੀ ਜਾਣਕਾਰੀ ਦ੍ਰਿਸ਼ਟੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਸਟੋਰੀ 'ਚ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਦਿੱਤੀ ਹੈ। ਇਨ੍ਹਾਂ ਤਸਵੀਰਾਂ 'ਚ ਦ੍ਰਿਸ਼ਟੀ ਦੀ ਧੀ ਆਪਣੇ ਨਾਨਾ-ਨਾਨੀ ਦੀ ਗੋਦ 'ਚ ਨਜ਼ਰ ਆ ਰਹੀ ਹੈ। 

PunjabKesari

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਦ੍ਰਿਸ਼ਟੀ ਗਰੇਵਾਲ ਨੇ ਇਕ ਫੋਟੋਸ਼ੂਟ ਕਰਵਾਇਆ ਸੀ, ਜਿਸ ਦੀਆਂ ਤਸਵੀਰਾਂ ਉਸ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ 'ਚ ਦ੍ਰਿਸ਼ਟੀ ਗਰੇਵਾਲ ਨੇ ਵ੍ਹਾਈਟ ਕਲਰ ਦੀ ਡਰੈੱਸ ਪਾਈ ਸੀ, ਜਿਸ 'ਚ ਉਹ ਪਰੀ ਵਾਂਗ ਨਜ਼ਰ ਆ ਰਹੀ ਸੀ। ਇਸ ਦੌਰਾਨ ਉਸ ਨੇ ਆਪਣੇ ਪਤੀ ਅਭੈ ਅੱਤਰੀ ਨਾਲ ਪੋਜ਼ ਦਿੰਦੇ ਹੋਏ ਬੇਬੀ ਬੰਪ ਫਲਾਂਟ ਕਰਦਿਆਂ ਤਸਵੀਰਾਂ ਕਲਿੱਕ ਕਰਵਾਈਆਂ ਸਨ। 

PunjabKesari

ਜੇ ਗੱਲ ਕਰੀਏ ਦ੍ਰਿਸ਼ਟੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਟੀ. ਵੀ. ਜਗਤ ਦੇ ਕਈ ਨਾਮੀ ਸੀਰੀਅਲਾਂ ‘ਚ ਕੰਮ ਕਰ ਚੁੱਕੀ ਹੈ। ਉਹ ‘ਬੈਸਟ ਆਫ ਲੱਕ’ ਅਤੇ ‘ਮਿੱਟੀ ਨਾ ਫਰੋਲ ਜੋਗੀਆ’ ‘ਹਾਰਡ ਕੌਰ’, ‘ਮੁਕਲਾਵਾ’ ਵਰਗੀਆਂ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਕੁਝ ਹਫਤੇ ਪਹਿਲਾ ਹੀ ਦ੍ਰਿਸ਼ਟੀ ਦੀ ਫ਼ਿਲਮ 'ਜੋੜੀ' ਰਿਲੀਜ਼ ਹੋਈ ਸੀ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ ਫ਼ਿਲਮ 'ਚ ਉਹ ਦਿਲਜੀਤ ਦੋਸਾਂਝੀ ਤੇ ਨਿਮਰਤ ਖਹਿਰਾ ਨਾਲ ਨਜ਼ਰ ਆਈ ਸੀ।

PunjabKesari


author

sunita

Content Editor

Related News