ਲਾੜੀ ਵਾਂਗ ਲਾਲ ਜੋੜੇ ''ਚ ਸਜੀ ਹਿਮਾਂਸ਼ੀ ਖੁਰਾਣਾ, ਪਲਾਂ ''ਚ ਵਾਇਰਲ ਹੋਈ ਵੀਡੀਓ
Monday, Sep 23, 2024 - 12:43 PM (IST)

ਐਂਟਰਟੇਨਮੈਂਟ ਡੈਸਕ : ਮਸ਼ਹੂਰ ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਅਕਸਰ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀ ਨਵੀਂ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਲਾੜੀ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ। ਆਸਿਮ ਰਿਆਜ਼ ਨਾਲ ਬ੍ਰੇਅਕਪ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਮੁੜ ਆਪਣੇ ਕੰਮ 'ਤੇ ਪਰਤ ਆਈ ਹੈ। ਹਾਲ ਹੀ 'ਚ ਹਿਮਾਂਸ਼ੀ ਨੇ ਆਪਣੇ ਨਵੇਂ ਪ੍ਰੋਜੈਕਟ ਤੋਂ ਇੱਕ ਬੀ. ਟੀ. ਐੱਸ. ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਹਿਮਾਂਸ਼ੀ ਲਾਲ ਜੋੜੇ 'ਚ ਸਜੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਲਾਲ ਲਹਿੰਗ ਪਹਿਨੀਆ ਹੋਇਆ ਹੈ ਤੇ ਗਹਿਣੀਆਂ ਨਾਲ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ। ਹਲਾਂਕਿ ਅਦਾਕਾਰਾ ਨੇ ਇਹ ਨਹੀਂ ਦੱਸਿਆ ਕਿ ਇਹ ਵੀਡੀਓ ਕਿਸ ਪ੍ਰੋਜੈਕਟ ਦੀ ਹੈ ਕਿ ਉਹ ਕੋਈ ਗੀਤ ਕਰ ਰਹੀ ਹੈ ਜਾਂ ਫ਼ਿਲਮ।
ਦੱਸ ਦਈਏ ਕਿ ਹਿਮਾਂਸ਼ੀ ਅਦਾਕਾਰੀ ਤੇ ਮਾਡਲਿੰਗ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸਾਂਝੇ ਕਰਦੀ ਰਹਿੰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਅੱਲੂ ਅਰਜੁਨ ਦੀ 'ਪੁਸ਼ਪਾ 2' 'ਚ ਡੇਵਿਡ ਵਾਰਨਰ ਦੀ ਐਂਟਰੀ! ਵਾਇਰਲ ਹੋਇਆ ਲੁੱਕ
ਫੈਨਜ਼ ਨੂੰ ਹਿਮਾਂਸ਼ੀ ਦਾ ਇਹ ਬ੍ਰਾਈਡਲ ਲੁੱਕ ਕਾਫੀ ਪਸੰਦ ਆ ਰਿਹਾ ਹੈ। ਫੈਨਜ਼ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਵੱਡੀ ਗਿਣਤੀ 'ਚ ਫੈਨਜ਼ ਹਿਮਾਂਸ਼ੀ ਦੀ ਖੂਬਸੂਰਤੀ ਦੀ ਤਾਰੀਫ਼ ਕਰ ਰਹੇ ਹਨ ਤੇ ਉਸ ਉੱਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।