ਪੰਜਾਬੀ ਅਦਾਕਾਰਾ ਜੈਸਮੀਨ ਬਾਜਵਾ ਨੇ ਵਧਾਇਆ ਪਾਰਾ, ਹੌਟ ਲੁੱਕ ਕੀਤੀ ਫਲਾਂਟ

06/27/2024 10:53:20 AM

ਜਲੰਧਰ (ਬਿਊਰੋ) - ਦਿਲਜੀਤ ਦੋਸਾਂਝ, ਜੈਸਮੀਨ ਬਾਜਵਾ ਤੇ ਨੀਰੂ ਬਾਜਵਾ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ 'ਜੱਟ ਐਂਡ ਜੂਲੀਅਟ-3' ਅੱਜ ਦੁਨੀਆ ਭਰ 'ਚ ਰਿਲੀਜ਼ ਹੋ ਗਈ ਹੈ। ਉਥੇ ਹੀ ਫ਼ਿਲਮ ਦੀ ਅਦਾਕਾਰਾ ਜੈਸਮੀਨ ਬਾਜਵਾ ਦੀਆਂ ਕੁਝ ਗਲੈਮਰਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਸ ਦਾ ਹੌਟ ਲੁੱਕ ਵੇਖਣ ਨੂੰ ਮਿਲ ਰਿਹਾ ਹੈ।

PunjabKesari

ਦਰਅਸਲ, ਜੈਸਮੀਨ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਦਿਲਕਸ਼ ਅੰਦਾਜ਼ ਨਜ਼ਰ ਆ ਰਿਹਾ ਹੈ।

PunjabKesari

ਦੱਸ ਦੇਈਏ ਕਿ ਇਸ ਫ਼ਿਲਮ ਨੂੰ ਜਗਦੀਪ ਸਿੱਧੂ ਵਲੋਂ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ, ਜੋ ਪੰਜਾਬੀ ਸਿਨੇਮਾ ਨੂੰ ਸ਼ਾਨਦਾਰ ਫ਼ਿਲਮਾਂ ਦੇ ਚੁੱਕੇ ਹਨ।

PunjabKesari

ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਪੀਡ ਰਿਕਾਰਡਸ ਦੀ ਸਾਂਝੀ ਪੇਸ਼ਕਸ਼ ਹੈ, ਜਿਹੜੀ ਸਟੋਰੀਟਾਈਮ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ।

PunjabKesari

ਫ਼ਿਲਮ 'ਚ ਰਾਣਾ ਰਣਬੀਰ, ਬੀ. ਐੱਨ. ਸ਼ਰਮਾ, ਨਾਸੀਰ ਚਿਨਓਟੀ, ਅਕਰਮ ਉਦਾਸ, ਹਰਦੀਪ ਗਿੱਲ, ਮੋਹਿਨੀ ਤੂਰ, ਸੁੱਖ ਪਿੰਡਿਆਲਾ, ਗੁਰਮੀਤ ਸਾਜਨ, ਸਤਵੰਤ ਕੌਰ, ਮਿੰਟੂ ਕਾਪਾ ਤੇ ਕੁਲਵੀਰ ਸੋਨੀ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ 'ਚ ਹਨ।

PunjabKesari

ਫ਼ਿਲਮ ਵ੍ਹਾਈਟ ਹਿੱਲ ਸਟੂਡੀਓਜ਼ ਤੇ ਸਪੀਡ ਰਿਕਾਰਡਸ ਦੀ ਸਾਂਝੀ ਪੇਸ਼ਕਸ਼ ਹੈ, ਜਿਹੜੀ ਸਟੋਰੀਟਾਈਮ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣਾਈ ਗਈ ਹੈ।

PunjabKesari

ਇਸ ਫ਼ਿਲਮ ਨੂੰ ਬਲਵਿੰਦਰ ਸਿੰਘ (ਰੁਬੀ), ਦਿਨੇਸ਼ ਔਲਖ, ਗੁਣਬੀਰ ਸਿੰਘ ਸਿੱਧੂ, ਮਨਮੋਰਦ ਸਿੰਘ ਸਿੱਧੂ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ, ਜਦਕਿ ਦਰਸ਼ਨਪਾਲ ਸਿੰਘ ਗਰੇਵਾਲ ਤੇ ਸੰਦੀਪ ਬਾਂਸਲ ਇਸ ਫ਼ਿਲਮ ਦੇ ਕੋ-ਪ੍ਰੋਡਿਊਸਰ ਹਨ। 

PunjabKesari

PunjabKesari

PunjabKesari

PunjabKesari

 


sunita

Content Editor

Related News