ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਇਹ ਅਣਦੇਖੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

Wednesday, Feb 28, 2024 - 10:36 AM (IST)

ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਇਹ ਅਣਦੇਖੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

ਐਂਟਰਟੇਨਮੈਂਟ ਡੈਸਕ – ਪੰਜਾਬੀ ਅਦਾਕਾਰਾ ਮੈਂਡੀ ਤੱਖਰ ਇਸੇ ਮਹੀਨੇ ਵਿਆਹ ਦੇ ਬੰਧਨ ’ਚ ਬੱਝੀ ਹੈ। ਆਏ ਦਿਨ ਮੈਂਡੀ ਆਪਣੇ ਵਿਆਹ ਦੀਆਂ ਤਸਵੀਰਾਂ ਤੇ ਹੋਰਨਾਂ ਰਸਮਾਂ ਦੀਆਂ ਤਸਵੀਰਾਂ ਫੈਨਜ਼ ਨਾਲ ਸੋਸ਼ਲ ਮੀਡੀਆ 'ਤੇ ਲਗਾਤਾਰ ਸਾਂਝੀਆਂ ਕਰਦੀ ਆ ਰਹੀ ਹੈ।

PunjabKesari

ਹਾਲ ਹੀ 'ਚ ਮੈਂਡੀ ਨੇ ਆਪਣੇ ਵਿਆਹ ਦੀਆਂ ਕਈ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਕੁਝ ਤਸਵੀਰਾਂ ਵਿਆਹ ਵਾਲੇ ਦਿਨ ਦੀਆਂ ਹਨ ਅਤੇ ਕੁਝ ਹਲਦੀ ਸੈਰੇਮਨੀ ਦੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਵੀ ਪਿਆਰ ਲੁੱਟਾ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਮੈਂਡੀ ਤੱਖਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ, 'ਮੰਡੇ ਮੈਜਿਕ....'।

PunjabKesari

ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ। ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ।

PunjabKesari

ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ। 

PunjabKesari

ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ  ਇੰਡਸਟਰੀ ‘ਚ ਐਂਟਰੀ ਕੀਤੀ ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਚਰਚਾ ‘ਚ ਮੈਂਡੀ ਉਦੋਂ ਆਈ ਜਦੋਂ ਉਸ ਨੇ ਗਿੱਪੀ ਗਰੇਵਾਲ ਨਾਲ ਫ਼ਿਲਮ ‘ਮਿਰਜ਼ਾ’ ‘ਚ ਕੰਮ ਕੀਤਾ ਸੀ।

PunjabKesari

ਇਸ ਤੋਂ ਇਲਾਵਾ ਉਹ 'ਲੁਕਣਮੀਚੀ', 'ਸਾਕ', 'ਜ਼ਿੰਦਗੀ ਜ਼ਿੰਦਾਬਾਦ', 'ਵੱਡਾ ਘਰ' ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ। 

PunjabKesari

PunjabKesari


author

sunita

Content Editor

Related News