ਹੰਸ ਪਰਿਵਾਰ ’ਚ ਖ਼ੁਸ਼ੀਆਂ ਨੇ ਮੁੜ ਦਿੱਤੀ ਦਸਤਕ, ਯੁਵਰਾਜ ਦੀ ਪਤਨੀ ਮਾਨਸੀ ਨੇ ਦਿੱਤਾ ਧੀ ਨੂੰ ਜਨਮ

Monday, Sep 18, 2023 - 11:56 AM (IST)

ਹੰਸ ਪਰਿਵਾਰ ’ਚ ਖ਼ੁਸ਼ੀਆਂ ਨੇ ਮੁੜ ਦਿੱਤੀ ਦਸਤਕ, ਯੁਵਰਾਜ ਦੀ ਪਤਨੀ ਮਾਨਸੀ ਨੇ ਦਿੱਤਾ ਧੀ ਨੂੰ ਜਨਮ

ਜਲੰਧਰ (ਬਿਊਰੋ) - ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਦੇ ਪਰਿਵਾਰ 'ਚ ਖ਼ੁਸ਼ੀਆਂ ਇਕ ਵਾਰ ਮੁੜ ਦਸਤਕ ਦਿੱਤੀ ਹੈ। ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦੇ ਦਿੱਤੀ ਹੈ। ਜੀ ਹਾਂ, ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜ ਉੱਠੀਆਂ ਹਨ। 

ਦੱਸ ਦਈਏ ਕਿ ਮਾਨਸੀ ਸ਼ਰਮਾ ਨੇ ਨੰਨ੍ਹੀ ਧੀ ਨੂੰ ਜਨਮ ਦਿੱਤਾ ਹੈ। ਇਸ ਸਬੰਧੀ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਫੈਨਜ਼ ਨੂੰ ਇਹ ਖ਼ੁਸ਼ਖ਼ਬਰੀ ਦਿੱਤੀ ਹੈ। ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ''ਰਿਦੂ ਕੀ ਦੀਦੀ ਆ ਗਈ। ਬਲੈਸਡ ਵਿਦ ਏ ਬੇਬੀ ਗਰਲ। ਥੈਂਕ ਯੂ ਬਾਬਾ ਜੀ, ਥੈਂਕ ਯੂ ਮਾਨਸੀ ਇਸ ਬੇਸ਼ਕੀਮਤੀ ਤੋਹਫੇ ਲਈ।''

ਹਾਲਾਂਕਿ ਇਸ ਤੋਂ ਪਹਿਲਾਂ ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਇਕ ਪੁੱਤਰ ਦੇ ਮਾਤਾ-ਪਿਤਾ ਹਨ। ਮਾਨਸੀ ਨੇ ਰੇਦਾਨ ਨੂੰ 12 ਮਈ 2020 'ਚ ਲਾਕਡਾਊਨ ਦੌਰਾਨ ਜਨਮ ਦਿੱਤਾ ਸੀ। ਨੰਨ੍ਹੀ ਪਰੀ ਆਉਣ ਕਾਰਨ ਪੂਰਾ ਹੰਸ ਪਰਿਵਾਰ ਪੱਬਾਂ ਭਾਰ ਹੈ ਅਤੇ ਧੀ ਦੇ ਆਉਣ ਦੀ ਖੁਸ਼ੀ ਮਨਾ ਰਿਹਾ ਹੈ। 

PunjabKesariਦੱਸਣਯੋਗ ਹੈ ਕਿ ਯੁਵਰਾਜ ਹੰਸ ਰਾਜ ਗਾਇਕ ਹੰਸ ਰਾਜ ਹੰਸ ਦੇ ਛੋਟਾ ਪੁੱਤ ਹੈ। ਮਾਨਸੀ ਸ਼ਰਮਾ ਤੇ ਯੁਵਰਾਜ ਨੇ ਕੁਝ ਸਾਲ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ। ਯੁਵਰਾਜ ਹੰਸ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਥੇ ਹੀ 

ਇਹ ਖ਼ਬਰ ਵੀ ਪੜ੍ਹੋ : BJP ਯੁਵਾ ਮੋਰਚਾ ਵਾਲਿਆਂ ਨੇ ਮੁੰਬਈ ’ਚ ਪਾੜੇ ਸ਼ੁੱਭ ਦੇ ਪੋਸਟਰ, ਗਾਇਕ ਨੂੰ ਦੱਸਿਆ ਖ਼ਾਲਿਸਤਾਨੀ ਸਮਰਥਕ

ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਦੀ ਜੋੜੀ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ 'ਚੋਂ ਇੱਕ ਹੈ। ਦੋਵੇਂ ਕਿਸੇ ਪਛਾਣ ਦੇ ਮੋਹਤਾਜ਼ ਨਹੀਂ ਹਨ। ਮਾਨਸੀ ਸ਼ਰਮਾ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਕਈ ਟੀ. ਵੀ. ਸੀਰੀਅਲਜ਼ 'ਚ ਵੀ ਕੰਮ ਕਰ ਚੁੱਕੀ ਹੈ। ਮਾਨਸੀ ਸ਼ਰਮਾ ਨੂੰ ਟੀ. ਵੀ. ਸੀਰੀਅਲ 'ਛੋਟੀ ਸਰਦਾਰਨੀ' 'ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ 'ਚ ਆਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News