ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਨੇ LPU ਦੇ ਵਿਦਿਆਰਥੀਆਂ ਨਾਲ ਕੀਤੀ ਖ਼ਾਸ ਗੱਲਬਾਤ

02/03/2023 11:19:28 AM

ਜਲੰਧਰ (ਦਰਸ਼ਨ)- ਪਾਲੀਵੁੱਡ ਦੇ ਮਸ਼ਹੂਰ ਸਿਤਾਰੇ ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਾਂਤੀ ਦੇਵੀ ਮਿੱਤਲ ਆਡੀਟੋਰੀਅਮ ’ਚ ਵੱਖ-ਵੱਖ ਪੇਸ਼ੇਵਰ ਪ੍ਰੋਗਰਾਮਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਲਈ ਪ੍ਰਸਿੱਧ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਵੀ ਮੌਜੂਦ ਸਨ। 

PunjabKesari

ਦੋਵਾਂ ਸਿਤਾਰਿਆਂ ਨੇ ਆਪਣੇ ਜੀਵਨ ਦੇ ਸੰਘਰਸ਼, ਸਫ਼ਲਤਾਵਾਂ ਤੇ ਪ੍ਰਾਪਤੀਆਂ ਨੂੰ ਸਾਂਝਾ ਕੀਤਾ ਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਅਕਤੀਗਤ ਜਨੂੰਨ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪ੍ਰੋ. ਚਾਂਸਲਰ ਰਸ਼ਮੀ ਮਿੱਤਲ ਨੇ ਯੂਨੀਵਰਸਿਟੀ ’ਚ ਉੱਘੇ ਸਿਤਾਰਿਆਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਦੇ ਯਤਨਾਂ ’ਚ ਸਦਾ ਸਫ਼ਲਤਾ ਦੀ ਕਾਮਨਾ ਕੀਤੀ।

ਦੱਸ ਦਈਏ ਕਿ ਨੀਰੂ ਬਾਜਵਾ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਫ਼ਿਲਮ 'ਚ ਨੀਰੂ ਬਾਜਵਾ ਨਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਤੇ ਅਦਾਕਾਰਾ ਵਾਮਿਕਾ ਗਾਬੀ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਹੁਣ ਤੱਕ ਫ਼ਿਲਮ ਦੇ ਜਿੰਨੇ ਵੀ ਗੀਤ ਰਿਲੀਜ਼ ਹੋਏ ਹਨ, ਉਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਦੱਸਣਯੋਗ ਹੈ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ।

PunjabKesari

ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

PunjabKesari

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 


sunita

Content Editor

Related News