ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ
Thursday, May 23, 2024 - 11:50 AM (IST)
ਐਂਟਰਟੇਨਮੈਂਟ ਡੈਸਕ : ਇੰਡਸਟਰੀ 'ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ। ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।
ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਆਪਣੇ ਪੂਰੇ ਪਰਿਵਾਰ ਨਾਲ ਨਜ਼ਰ ਆ ਰਹੀ ਹੈ। ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਦੇਵ ਆਨੰਦ ਦੀ ਫ਼ਿਲਮ 'ਮੈਂ ਸੋਲਹਾ ਬਰਸ ਕੀ' ਨਾਲ ਕੀਤੀ ਸੀ। ਇਸ ਤੋਂ ਬਾਅਦ ਨੀਰੂ ਬਾਜਵਾ ਨੇ ਭਾਰਤੀ 'ਸੋਪ ਓਪੇਰਾ' ਅਤੇ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ।
ਸਾਲ 1998 'ਚ ਦੇਵ ਆਨੰਦ ਦੀ ਫ਼ਿਲਮ ਕਰਨ ਤੋਂ 12 ਸਾਲ ਬਾਅਦ 2010 'ਚ ਨੀਰੂ ਨੇ ਬਾਲੀਵੁੱਡ 'ਚ ਵਾਪਸੀ ਕੀਤੀ। ਫ਼ਿਲਮ 'ਪ੍ਰਿੰਸ' 'ਚ ਉਨ੍ਹਾਂ ਦੇ ਹੀਰੋ ਵਿਵੇਕ ਓਬਰਾਏ ਸਨ। ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਕੁਝ ਹੋਰ ਬਾਲੀਵੁੱਡ ਫ਼ਿਲਮਾਂ 'ਚ ਵੀ ਕੰਮ ਕੀਤਾ।
ਨੀਰੂ ਬਾਜਵਾ ਨੂੰ ਪੜ੍ਹਾਈ 'ਚ ਜ਼ਿਆਦਾ ਦਿਲਚਸਪੀ ਨਹੀਂ ਸੀ। ਹਾਈ ਸਕੂਲ ਦੌਰਾਨ ਹੀ ਉਨ੍ਹਾਂ ਨੇ ਸਕੂਲ ਜਾਣਾ ਛੱਡ ਦਿੱਤਾ ਸੀ। ਅਦਾਕਾਰੀ 'ਚ ਆਪਣੇ ਕਰੀਅਰ ਨੂੰ ਬਣਾਉਣ ਲਈ ਛੇਤੀ ਹੀ ਉਹ ਮੁੰਬਈ ਸ਼ਿਫਟ ਹੋ ਗਏ ਸਨ। ਸਾਲ 2003 'ਚ ਨੀਰੂ ਬਾਜਵਾ ਨੇ ਦੂਰਦਰਸ਼ਨ ਲਈ ਇਕ ਸੀਰੀਅਲ ਕੀਤਾ, ਜਿਸ ਦਾ ਨਾਂ ਸੀ 'ਹਰੀ ਮਿਰਚੀ ਲਾਲ ਮਿਰਚੀ' ਸੀ। ਇਸ ਸੀਰੀਅਲ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ।
ਨੀਰੂ ਬਾਜਵਾ ਫਿਲਮ ਇੰਡਸਟਰੀ ਨੂੰ ਕਈ ਸੁਪਰਹਿੱਟ ਫਿਲਮਾਂ ਦੇ ਚੁੱਕੀ ਹੈ। ਉਨ੍ਹਾਂ ਦੀ ਫਿਲਮ 'ਜੱਟ ਐਂਡ ਜੂਲੀਅਟ' ਪੰਜਾਬੀ ਸਿਨੇਮਾ ਦੀ ਸਭ ਤੋਂ ਸਫਲ ਫਿਲਮ ਮੰਨੀ ਜਾਂਦੀ ਹੈ।
ਇਸ ਤੋਂ ਇਲਾਵਾ ਉਹ 'ਸਾਡੀ ਲਵ ਸਟੋਰੀ', 'ਛੜਾ', 'ਊੜਾ ਆੜਾ', 'ਸਰਦਾਰ ਜੀ', 'ਆਟੇ ਦੀ ਚਿੜੀ', 'ਜਿੰਦੂਆ', 'ਪਿੰਕੀ ਮੋਗੇ ਵਾਲੀ', 'ਹੀਰ ਰਾਂਝਾ', 'ਮੇਲ ਕਰਾਦੇ ਰੱਬਾ', 'ਦਿਲ ਆਪਣਾ ਪੰਜਾਬੀ' ਵਰਗੀਆਂ ਕਈ ਹੋਰ ਸੁਪਰ ਹਿੱਟ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ।
ਪੰਜਾਬੀ ਸਿਨੇਮਾ 'ਚ ਨੀਰੂ ਦਾ ਸਿਤਾਰਾ ਰੱਜ ਕੇ ਚਮਕਿਆ। ਇਥੇ ਉਨ੍ਹਾਂ ਨੇ ਪਹਿਲੀ ਫ਼ਿਲਮ ਹਰਭਜਨ ਮਾਨ ਦੇ ਆਪੋਜ਼ਿਟ ਸਾਲ 2004 'ਚ ਕੀਤੀ, ਜਿਸ ਦਾ ਨਾਂ 'ਅਸਾਂ ਨੂੰ ਮਾਣ ਵਤਨਾ ਦਾ' ਸੀ।