ਟਾਈਟ ਡਰੈੱਸ ''ਚ ਨੀਰੂ ਬਾਜਵਾ ਦਾ ਦਿਲਕਸ਼ ਅੰਦਾਜ਼, ਵੇਖੋ ਤਸਵੀਰਾਂ

Thursday, Dec 08, 2022 - 03:59 PM (IST)

ਟਾਈਟ ਡਰੈੱਸ ''ਚ ਨੀਰੂ ਬਾਜਵਾ ਦਾ ਦਿਲਕਸ਼ ਅੰਦਾਜ਼, ਵੇਖੋ ਤਸਵੀਰਾਂ

ਜਲੰਧਰ (ਬਿਊਰੋ) - ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੇ ਫੈਨਜ਼ ਨਾਲ ਆਪਣੀ ਦਿਲਕਸ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਕਾਫ਼ੀ ਹੌਟ ਨਜ਼ਰ ਆ ਰਹੀ ਹੈ। ਉਸ ਨੇ ਇਨ੍ਹਾਂ ਤਸਵੀਰਾਂ 'ਚ ਬਲੈਕ ਰੰਗ ਦੀ ਪੈਂਟ ਤੇ ਭੂਰੇ ਰੰਗ ਦਾ ਸ਼ਾਰਟ ਟੌਪ ਪਾਇਆ ਹੈ, ਜੋ ਉਸ ਦੀ ਲੁੱਕ ਨੂੰ ਆਕਰਸ਼ਿਤ ਬਣਾ ਰਿਹਾ ਹੈ।

PunjabKesari

ਦੱਸ ਦਈਏ ਕਿ ਨੀਰੂ ਬਾਜਵਾ ਨੇ ਪਹਿਲੀ ਵਾਰ ਨਹੀਂ ਸਗੋਂ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਫੋਟੋਸ਼ੂਟ ਕਰਵਾ ਚੁੱਕੀ ਹੈ। ਇਸ ਗੱਲ ਦੀ ਗੁਆਹੀ ਉਸ ਦੀ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ, ਜੋ ਇਸ ਤਰ੍ਹਾਂ ਦੇ ਫੋਟੋਸ਼ੂਟ ਤੇ ਵੀਡੀਓਜ਼ ਨਾਲ ਭਰਿਆ ਹੋਇਆ ਹੈ।

PunjabKesari

ਨੀਰੂ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ 'ਚ ਪੰਜਾਬੀ ਫ਼ਿਲਮ 'ਲੌਂਗ ਲਾਚੀ 2', 'ਮਾਂ ਦਾ ਲਾਡਲਾ' ਅਤੇ 'ਕ੍ਰਿਮੀਨਲ' ਵਰਗੀਆਂ ਫ਼ਿਲਮਾਂ 'ਚ ਨਜ਼ਰ ਆਈ ਸੀ। ਇਸ ਦੇ ਨਾਲ-ਨਾਲ ਨੀਰੂ ਬਾਜਵਾ 'ਚੱਲ ਜਿੰਦੀਏ' ਫ਼ਿਲਮ 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 'ਚ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।   

PunjabKesari

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


author

Simran Bhutto

Content Editor

Related News